ਮਹਿਲ ਕਲਾਂ : ਪੁਲਿਸ ਸਬ ਡਵੀਜਨ ਮਹਿਲ ਕਲਾਂ ਵੱਲੋਂ ਪੰਜਾਬ ਸਰਕਾਰ ਅਤੇ ਜਿਲਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਦੇ ਦਿਸਾਂ ਨਿਰਦੇਸਾਂ ਤਹਿਤ ਡੀਐਸਪੀ ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਸੇਰਵਿੰਦਰ ਸਿੰਘ ਸੇਰਗਿੱਲ ਵੱਲੋਂ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ਅਤੇ ਸੱਕੀ ਵਿਅਕਤੀਆਂ ਦੀ ਤਲਾਸੀ ਲਈ ਗਈ। ਇਸ ਮੌਕੇ ਪੁਲਿਸ ਪਾਰਟੀ ਵੱਲੋਂ ਮੇਨ ਬੱਸ ਸਟੈਡ ਮਹਿਲ ਕਲਾਂ 'ਚ ਪੰਜਾਬ ਸਰਕਾਰ ਵੱਲੋ ਯੁੱਧ ਨਸਿਆਂ ਵਿਰੁੱਧ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਐਸਐਚਓ ਸੇਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸਨ ਵੱਲੋਂ ਨਸਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਚਿਤਾਵਨੀ ਹੈ ਕਿ ਉਹ ਪੈਸੇ ਦੇ ਲਾਲਚ ਪਿੱਛੇ ਨੌਜਵਾਨਾਂ ਦੀਆਂ ਜਿੰਦਗੀਆਂ ਨਾਲ ਖੇਡਣ ਤੋ ਬਾਜ ਆ ਜਾਣ। ਕਿਸੇ ਵੀ ਨਸਾ ਤਸਕਰ ਨੂੰ ਬਖਸਿਆ ਨਹੀ ਜਾਵੇਗਾ। ਉਹਨਾ ਕਿਹਾ ਪੰਜਾਬ ਪੁਲਿਸ ਵੱਲੋ ਨਸਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਤੇ ਲੋਕ ਪੁਲਿਸ ਦਾ ਪੂਰਨ ਸਹਿਯੋਗ ਕਰ ਰਹੇ ਹਨ। ਪੰਜਾਬ ਦੇ ਲੋਕਾਂ ਦੀ ਸਰੁੱਖਿਆ ਪੰਜਾਬ ਪੁਲਿਸ ਦੀ ਪਹਿਲੀ ਜਿੰਮੇਵਾਰੀ ਹੈ ਜਿਸ ਨੂੰ ਪੰਜਾਬ ਪੁਲਿਸ ਦਾ ਹਰ ਜਵਾਨ ਤਨਦੇਹੀ ਨਾਲ ਨਿਭਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਰੋਜਾਨਾ ਦੀ ਤਰਾਂ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ, ਅਤੇ ਲੋਕਾਂ ਨੂੰ ਗੱਡੀਆਂ ਦੇ ਕਾਗਜ ਪੂਰੇ ਰੱਖਣ ਦੀ ਹਦਾਇਤ ਕੀਤੀ ਗਈ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸਾ ਤਸਕਰਾਂ ਖਿਲਾਫ ਚੱਲ ਰਹੀ ਮੁਹਿੰਮ ਦਾ ਹਿੱਸਾ ਬਣਕੇ ਨਸਾ ਤਸਕਰਾਂ ਸਬੰਧੀ ਜਾਣਕਾਰੀ ਪੁਲਿਸ ਜਾ ਸਿਵਲ ਪ੍ਰਸਾਸਨ ਨੂੰ ਦੇਣ ਤਾਂ ਜੋ ਨਸਿਆ ਦਾ ਪੰਜਾਬ ਵਿੱਚੋ ਖਾਤਮਾ ਕੀਤਾ ਜਾ ਸਕੇ।