Monday, January 12, 2026
BREAKING NEWS

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਕੋਰਸਾਂ ਲਈ ਐਸ.ਐਸ.ਬੀ. ਇੰਟਰਵਿਊ ਕੀਤੀ ਪਾਸ

August 27, 2025 09:07 PM
SehajTimes

ਚੰਡੀਗੜ੍ਹ : ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 15 ਕੈਡਿਟਾਂ ਨੇ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-155 ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-54 ਕੋਰਸਾਂ ਲਈ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਪਾਸ ਕਰ ਲਈ ਹੈ। ਪਹਿਲੀ ਵਾਰ ਇਸ ਸੰਸਥਾ ਦੇ 15 ਕੈਡਿਟਾਂ ਨੇ ਇੱਕੋ ਵਾਰ ਐਸਐਸਬੀ ਕਲੀਅਰ ਕੀਤੀ ਹੈ। ਮੌਜੂਦਾ ਸਮੇਂ ਇਹਨਾਂ ਉਮੀਦਵਾਰਾਂ ਦਾ ਮੈਡੀਕਲ ਟੈਸਟ ਚੱਲ ਰਿਹਾ ਹੈ ਅਤੇ ਉਹ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ। ਅਜੇ ਵੀ ਕੁਝ ਕੈਡਿਟਾਂ ਨੇ ਟੀ.ਈ.ਐਸ.-54 ਲਈ ਐਸ.ਐਸ.ਬੀ. ਦੇਣੀ ਹੈ।

ਐਸ.ਐਸ.ਬੀ. ਪਾਸ ਕਰਨ ਵਾਲੇ ਕੈਡਿਟਾਂ ਅਤੇ ਟ੍ਰੇਨੀਜ਼ ਵਿੱਚ ਗੁਰਕੀਰਤ ਸਿੰਘ, ਪਰਮਦੀਪ ਸਿੰਘ, ਅਪਾਰਦੀਪ ਸਿੰਘ ਸਾਹਨੀ, ਅਭੈ ਪ੍ਰਤਾਪ ਸਿੰਘ ਢਿੱਲੋਂ, ਵਿਸ਼ਵਰੂਪ ਸਿੰਘ ਗਰੇਵਾਲ, ਅਗਮਜੀਤ ਸਿੰਘ ਵਿਰਕ, ਰੇਹਾਨ ਯਾਦਵ, ਹੇਮੰਤ ਸ਼ਰਮਾ, ਭਾਸਕਰ ਜੈਨ, ਸੁਖਪ੍ਰੀਤ ਸਿੰਘ, ਨਿਮਿਤ ਅਮਰ, ਸ਼ੌਰਿਆ ਵਰਧਨ ਅਤੇ ਆਕਾਸ਼ ਸਿੰਘ ਕੁਸ਼ਵਾਹਾ ਸ਼ਾਮਲ ਹਨ। ਕੈਡਿਟ ਗੁਰਨੂਰ ਸਿੰਘ ਨੇ ਟੀ.ਈ.ਐਸ. ਕੋਰਸ ਲਈ ਐਸ.ਐਸ.ਬੀ. ਪਾਸ ਕੀਤੀ ਹੈ, ਜਦੋਂ ਕਿ ਪ੍ਰਿੰਸ ਦੂਬੇ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਦੋਵਾਂ ਕੋਰਸਾਂ ਲਈ ਇੰਟਰਵਿਊ ਪਾਸ ਕੀਤੀ ਹੈ।

ਸਫਲਤਾ ਪ੍ਰਾਪਤ ਕਰਨ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਮਿਸਾਲੀ ਅਧਿਕਾਰੀ ਬਣਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਪੰਜਾਬ ਦਾ ਮਾਣ ਵਧਾਏਗੀ।

ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਸਫਲਤਾ ਹਾਸਲ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਹਥਿਆਰਬੰਦ ਸੈਨਾਵਾਂ ਲਈ ਨੌਜਵਾਨਾਂ ਨੂੰ ਤਿਆਰ ਕਰਨ ਵਾਲੀ ਪ੍ਰਮੁੱਖ ਸੰਸਥਾ ਬਣਨ ਲਈ ਵਚਨਬੱਧ ਹੈ ਅਤੇ ਇਹ ਪ੍ਰਾਪਤੀ ਇਸਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ।

Have something to say? Post your comment

 

More in Chandigarh

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

9.12 ਕਰੋੜ ਦੀ ਲਾਗਤ ਨਾਲ ਤਿਆਰ "ਸਤਿਕਾਰ ਘਰ" ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 7.7 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 314ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

‘ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ: ਹਰਦੀਪ ਸਿੰਘ ਮੁੰਡੀਆਂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ