Wednesday, October 15, 2025

Malwa

'ਯੁੱਧ ਨਸ਼ਿਆਂ ਵਿਰੁੱਧ' ਮੋਗਾ ਪੁਲਿਸ ਵੱਲੋਂ ਅਜੀਤਵਾਲ ਵਿੱਚ ਚਲਾਇਆ ਕਾਸੋ ਆਪਰੇਸ਼ਨ

August 27, 2025 09:23 PM
SehajTimes

ਮੋਗਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਅਭਿਆਨ ਚਲਾਇਆ ਜਾ ਰਿਹਾ ਹੈ। ਇਹ ਆਪਰੇਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਲਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਅੱਜ ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਧੀ ਦੀ ਯੋਗ ਅਗਵਾਈ ਵਿਚ ਮੁੱਖ ਅਫ਼ਸਰ ਥਾਣਾ ਅਜੀਤਵਾਲ ਵੱਲੋਂ ਪੁਲਿਸ ਫੋਰਸ ਨਾਲ ਅਜੀਤਵਾਲ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਸਥਾਨਾਂ ਉੱਪ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 50 ਪੁਲਿਸ ਕਰਮਚਾਰੀਆਂ ਵੱਲੋਂ ਅਜੀਤਵਾਲ, ਚੂਹੜਚੱਕ, ਢੁੱਡੀਕੇ, ਮੱਦੋਕੇ ਪਿੰਡਾਂ ਵਿੱਚ ਘੇਰਾਬੰਦੀ ਕਰਕੇ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਕਰੀਬ 20 ਸ਼ੱਕੀ ਘਰਾਂ ਦੀ ਸਰਚ ਕਰਕੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ। ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਧੀ ਨੇ ਦੱਸਿਠਆ ਕਿ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤੋਂ ਆਮ ਲੋਕ ਵੀ ਬਹੁਤ ਖੁਸ਼ ਹਨ। ਉਹਨਾਂ ਕਿਹਾ ਕਿ ਲੋਕ ਇਸ ਭੈੜੀ ਕੁਰੀਤੀ ਨੂੰ ਖਤਮ ਕਰਨ ਲਈ ਪੁਲਿਸ ਦੀ ਹਰ ਸੰਭਵ ਮਦਦ ਅਤੇ ਸਹਿਯੋਗ ਲਈ ਤਿਆਰ ਹਨ। ਉਹਨਾਂ ਕਿਹਾ ਕਿ ਆਮ ਲੋਕ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਆਦਿ ਸਬੰਧੀ ਜਾਣਕਾਰੀ ਹੈ ਤਾਂ ਸੇਫ ਪੰਜਾਬ ਹੈਲਪ ਲਾਈਨ ਨੰਬਰ 97791-00200 ਉੱਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲ਼ਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ।

Have something to say? Post your comment

 

More in Malwa

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ