Sunday, October 12, 2025

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

August 27, 2025 10:07 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੂਜ਼ਗਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ।
ਪੰਜਾਬ ਸਿਵਲ ਸਕੱਤਰੇਤ ਸਥਿਤ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਇਹਨਾਂ ਦਾ ਹੱਲ ਲੱਭਣ ਲਈ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ।
ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ ਨਾਲ ਸਾਂਝੀ ਮੀਟਿੰਗ ਦੌਰਾਨ, ਵਿੱਤ ਮੰਤਰੀ ਚੀਮਾ ਨੇ ਇੰਨ੍ਹਾਂ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੂੰ ਇੱਕ ਸਾਂਝਾ ਪ੍ਰੋਗਰਾਮ ਉਲੀਕਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਲੱਭਿਆ ਜਾ ਸਕੇ। ਵਿੱਤ ਮੰਤਰੀ ਨੇ ਯੂਨੀਅਨਾਂ ਨੂੰ ਸਿੱਖਿਆ ਵਿਭਾਗ ਕੋਲ ਆਪਣੀਆਂ ਦਲੀਲਾਂ ਅਤੇ ਸਮਰਥਿਤ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਵੀ ਕਿਹਾ ਤਾਂ ਜੋ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਇਸ ਦੌਰਾਨ ਵਿੱਤ ਮੰਤਰੀ ਨੇ ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ ਦੇ ਆਗੂਆਂ ਦੀਆਂ ਮੰਗਾਂ ਵੀ ਸੁਣੀਆਂ। ਉਨ੍ਹਾਂ ਨੇ ਸਿੱਖਿਆ ਵਿਭਾਗਾਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਸੇ ਤਰ੍ਹਾਂ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਨਾਲ ਆਪਣੀ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ ਨਾਲ ਮੁਲਾਕਾਤ ਦੌਰਾਨ, ਬੇਰੂਜਗਰ ਡਰਾਇੰਗ ਮਾਸਟਰਜ਼ ਸੰਘਰਸ਼ ਕਮੇਟੀ ਦੇ ਪ੍ਰਧਾਨ ਸੰਦੀਪ ਸਿੰਘ, ਬੀ.ਐੱਡ ਪੀ.ਐਸ.ਟੀ. ਟੀ.ਈ.ਟੀ. ਪਾਸ ਆਰਟਸ ਐਂਡ ਕਰਾਫਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ, ਆਰਟ ਐਂਡ ਕਰਾਫਟ ਟੀ.ਈ.ਟੀ. ਪਾਸ ਬੇਰੂਜਗਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਬੇਰੂਜਗਰ ਪੀ.ਐਸ. ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਪ੍ਰਧਾਨ ਰਾਕੇਸ਼ ਕੁਮਾਰ ਨੇ ਆਪੋ-ਆਪਣੇ ਪੱਖ ਪੇਸ਼ ਕੀਤੇ।
ਇਸ ਮੌਕੇ ਹੋਰਨਾਂ ਯੂਨੀਅਨਾਂ ਦੇ ਪ੍ਰਤੀਨਿਧੀਆਂ, ਜਿਹਨਾਂ ਵਿੱਚ ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਤੋਂ ਕਮਲ ਠਾਕੁਰ (ਪ੍ਰਧਾਨ), ਸੋਹਣ ਸਿੰਘ (ਜਨਰਲ ਸਕੱਤਰ), ਅਤੇ ਗੁਰਮੁਖ ਸਿੰਘ (ਕਮੇਟੀ ਮੈਂਬਰ); ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਤੋਂ ਤੇਜਿੰਦਰ ਕੌਰ (ਪ੍ਰਧਾਨ), ਕਿਰਨਜੀਤ ਕੌਰ (ਸਕੱਤਰ) ਅਤੇ ਤੇਜਿੰਦਰ ਸਿੰਘ (ਖਜ਼ਾਨਚੀ); ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ ਤੋਂ ਸੁਖਚੈਨ ਸਿੰਘ (ਪ੍ਰਧਾਨ), ਮੱਖਣ ਸਿੰਘ (ਸਕੱਤਰ) ਅਤੇ ਸੁਖਬੀਰ ਕੌਰ; ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਤੋਂ ਸੰਦੀਪ ਸਿੰਘ (ਪ੍ਰਧਾਨ) ਅਤੇ ਜਸਵਿੰਦਰ ਸਿੰਘ (ਜਨਰਲ ਸਕੱਤਰ) ਅਤੇ ਬੇਰੂਜ਼ਗਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਤੋਂ ਸੁਖਵਿੰਦਰ ਸਿੰਘ ਢਿਲਵਾਂ (ਪ੍ਰਧਾਨ) ਅਤੇ ਰਮਨ ਕੁਮਾਰ (ਕਨਵੀਨਰ), ਨੇ ਵੀ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

Have something to say? Post your comment

 

More in Chandigarh

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ