Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ 'ਚ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ; ਲੋਕ ਘਬਰਾਹਟ 'ਚ ਨਾ ਆਉਣ : ਡਾ. ਬਲਬੀਰ ਸਿੰਘ

August 27, 2025 10:19 PM
SehajTimes

ਸਿਹਤ ਮੰਤਰੀ ਵੱਲੋਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿਹਤ ਮੰਤਰੀ ਵੱਲੋਂ ਵੱਡੀ ਨਦੀ, ਐੱਸਟੀਪੀ, ਦੌਲਤਪੁਰ, ਫਲੌਲੀ ਸਮੇਤ ਕਈ ਥਾਵਾਂ ਦਾ ਦੌਰਾ

 

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਬੈਠਕ ਕਰਰੇ ਵੱਡੀ ਨਦੀ 'ਤੇ ਲੱਗ ਰਹੇ ਐੱਸਟੀਪੀ, ਦੌਲਤਪੁਰ, ਗੁਰਦੁਆਰਾ ਸਾਹਿਬ ਫਲੌਲੀ, ਵੱਡੀ ਨਦੀ ਪੁੱਲ ਰਾਜਪੁਰਾ ਰੋਡ, ਗੋਬਿੰਦ ਬਾਗ਼ ਤੇ ਹੀਰਾ ਬਾਗ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਇਲਾਕੇ ਕੌਂਸਲਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਵਿਖੇ ਭਾਵੇਂ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ ਹੈ ਪਰ ਅਹਿਤਿਹਾਤ ਵਜੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਾੜੀ ਖੇਤਰਾਂ ਵਿੱਚ ਪਈ ਬਰਸਾਤ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹੜ੍ਹ ਆਏ ਹੋਏ ਹਨ, ਪਰ ਪਟਿਆਲਾ ਜ਼ਿਲ੍ਹੇ ਵਿਚੋਂ ਵਗਣ ਵਾਲੀਆਂ ਸਾਰੀਆਂ ਨਦੀਆਂ-ਨਾਲਿਆਂ ਸਮੇਤ ਵੱਡੀ ਅਤੇ ਛੋਟੀ ਨਦੀਂ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਹੈ, ਇਸ ਲਈ ਪਟਿਆਲਾ ਵਾਸੀ ਘਬਰਾਹਟ ਵਿੱਚ ਨਾ ਆਉਣ।
ਸਿਹਤ ਮੰਤਰੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚੋਂ ਲੰਘਦੇ ਨਦੀਆਂ ਤੇ ਨਾਲਿਆਂ ਦੀ 24 ਘੰਟੇ ਨਜ਼ਰਸਾਨੀ ਕੀਤੀ ਜਾ ਰਹੀ ਹੈ ਤੇ ਐਮਰਜੈਂਸੀ ਰਿਸਪਾਂਸ ਟੀਮਾਂ ਵੀ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ਅਤੇ 2358550 ਵੀ ਵੀ 24 ਘੰਟੇ ਕਾਰਜਸ਼ੀਲ ਹਨ ਤਾਂ ਜੋ ਪਾਣੀ ਦੀ ਨਿਕਾਸੀ ਸਬੰਧੀ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਆਏ ਗੰਭੀਰ ਹੜ੍ਹਾਂ ਤੋਂ ਸਬਕ ਸਿੱਖਦਿਆਂ
ਡਾ. ਬਲਬੀਰ ਸਿੰਘ ਨੇ ਇਸ ਮੌਕੇ ਆਪਣੇ ਦੌਰੇ ਦੌਰਾਨ ਐਸਟੀਪੀ ਨੂੰ ਜਾਂਦੇ ਰਸਤੇ ਦੀ ਸਫਾਈ ਕਰਨ ਤੇ ਐਸਟੀਪੀ ਦੇ ਕੰਮ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੀ ਹਦਾਇਤ ਕੀਤੀ।ਫਲੌਲੀ ਨੇੜੇ ਖੱਪੇ ਨੂੰ ਭਰਨ ਦੇ ਨਿਰਦੇਸ਼ ਦਿੱਤੇ, ਤਾਂ ਕਿ ਪਾਣੀ ਆਪਣੇ ਰਸਤੇ ਆਰਾਮ ਨਾਲ ਲੰਘ ਜਾਵੇ।ਇਸ ਤੋਂ ਬਿਨ੍ਹਾਂ ਫਲੌਲੀ ਵਿਖੇ ਵੱਡਾ ਤਲਾਅ ਬਣਾਉਣ ਸਮੇਤ ਨਦੀ ਦੇ ਨਾਲ-ਨਾਲ ਹੋਰ ਵੀ ਅੱਧੀ ਦਰਜਨ ਤਲਾਅ ਬਣਾਏ ਜਾਣਗੇ ਤਾਂਕਿ ਨਦੀ ਉਛਲਣ ਦੀ ਸੂਰਤ ਵਿੱਚ 40 ਤੋਂ 50 ਹਜ਼ਾਰ ਕਿਉਸਿਕ ਪਾਣੀ ਸੰਭਾਲਿਆ ਜਾ ਸਕੇ।
ਉਨ੍ਹਾਂ ਦੌਲਤਪੁਰ ਵਿਖੇ ਨਵੇਂ ਬਣ ਰਹੇ ਪੁੱਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਤੇ ਲੋਕਾਂ ਦੀ ਸਹੂਲਤ ਲਈ ਬਣਾਏ ਆਰਜੀ ਰਸਤੇ ਨੂੰ ਠੀਕ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਣੀ ਦੇ ਕੁਦਰਤੀ ਰਸਤੇ ਵਿੱਚ ਨਜਾਇਜ਼ ਕਬਜ਼ੇ ਨਾ ਕਰਨ ਨਹੀਂ ਤਾਂ ਸਾਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ, ਏਡੀਸੀ ਨਵਰੀਤ ਕੌਰ ਸੇਖੋ ਤੇ ਅਮਰਿੰਦਰ ਸਿੰਘ ਟਿਵਾਣਾ, ਡਰੇਨੇਜ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਦੇ ਦੌਰੇ ਮੌਕੇ ਓਮ ਪ੍ਰਕਾਸ਼ ਸ਼ਰਮਾ, ਰਾਕੇਸ਼ ਸਕਲਨੀ, ਮੋਹਿਤ ਕੁਮਾਰ, ਜਯੋਤੀ ਮਰਵਾਹਾ ਤੇ ਕੁਲਵੰਤ ਲਾਲਕਾ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ।

Have something to say? Post your comment

 

More in Malwa

ਸਫ਼ਾਈ ਕਰਮਚਾਰੀ ਸਫ਼ਾਈ ਕਮਿਸ਼ਨ ਦੇ ਉਪ ਚੇਅਰਮੈਨ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਸਕੂਲ ਵਾਹਨਾਂ ਦੀ ਜਾਂਚ; 10 ਚਲਾਨ ਕੱਟੇ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 45.72 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਮੋਗਾ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਫੇਜ਼ 2 ਅਧੀਨ "ਕਮਿਊਨਿਟੀ ਵਾਕਥੋਨ" ਭਲਕੇ

ਤੇਰਵੇਂ ਦਸਤਾਰ ਚੇਤਨਾ ਮਾਰਚ ਵਿੱਚ ਸੰਨੀ ਗਿੱਲ ਨੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੁੜਨ ਦੀ ਕੀਤੀ ਅਪੀਲ

ਪ੍ਰਦੀਪ ਮੈਨਨ ਬ੍ਰਾਹਮਣ ਫੈਡਰੇਸ਼ਨ ਦੇ ਬੁਲਾਰੇ ਨਿਯੁਕਤ

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਅਤੇ ਕੀਰਤਨ ਸਮਾਗਮ ਕਰਵਾਏ

ਆਂਗਣਵਾੜੀ ਕੇਂਦਰਾਂ ਵਿੱਚ ਮਨਾਇਆ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ

ਬਲਵੀਰ ਲੌਂਗੋਵਾਲ ਇਨਕਲਾਬੀ ਵਿਰਾਸਤ ਮੰਚ ਦੇ ਪ੍ਰਧਾਨ ਬਣੇ ਗ਼ਦਰ ਪਾਰਟੀ ਦਾ ਸਥਾਪਨਾ ਦਿਵਸ 21 ਨੂੰ ਮਨਾਇਆ ਜਾਵੇਗਾ

ਸੜਕ ਹਾਦਸੇ 'ਚ ਜਖਮੀ ਨੇ ਦਮ ਤੋੜਿਆ