Wednesday, November 26, 2025

Malwa

ਡੀ.ਸੀ. ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ‘ ਚ ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਯਕੀਨੀ ਬਨਾਉਣ ‘ ਤੇ ਜ਼ੋਰ

August 27, 2025 11:23 PM
Arvinder Singh

ਕੂੜੇ ਦੀ 100 ਫੀਸਦੀ ਡੋਰ-ਟੂ-ਡੋਰ ਕੁਲੈਕਸ਼ਨ ਅਤੇ ਸੈਗਰੀਗੇਸ਼ਨ ਲਈ ਅਫ਼ਸਰਾਂ ਨੂੰ ਹਦਾਇਤਾਂ

ਪਟਿਆਲਾ : ਪੰਜਾਬ ਸਰਕਾਰ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਤੋਂ ਲੈ ਕੇ ਨਦੀਆਂ, ਦਰਿਆਵਾਂ ਅਤੇ ਨਾਲਿਆਂ ਦੇ ਪਾਣੀ ਨੂੰ ਸਾਫ਼ ਸੁਥਰਾ ਬਣਾਏ ਰੱਖਣ ਅਤੇ ਵਾਤਾਵਰਣ ਨੂੰ ਖੁਸ਼ਹਾਲ ਰੱਖਣ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਤਾਵਾਰਣ ਕਮੇਟੀ ਦੀ ਅਹਿਮ ਮੀਟਿੰਗ ਦੌਰਾਨ ਕੀਤਾ। ਉਹਨਾਂ ਅਧਿਕਾਰੀਆਂ ਨੂੰ ਕੌਮੀ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਅਤੇ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਹਦਾਇਤ ਕੀਤੀ। ਉਹਨਾਂ ਮੀਟਿੰਗ ਵਿੱਚ ਸੋਲਿਡ ਵੇਸਟ ਰੂਲਜ਼ 2016, ਬਾਇਓਮੈਡੀਕਲ ਵੇਸਟ ਰੂਲਜ਼, ਈ-ਵੇਸਟ ਰੂਲਜ਼, ਐਮਬੀਏਂਟ ਕੁਆਲਟੀ, ਵਾਟਰ ਮੈਨੇਜਮੈਂਟ, ਇੰਡਸਟ੍ਰੀਅਲ ਵੇਸਟ ਮੈਨੇਜਮੈਂਟ ਦੀ ਸਮੀਖਿਆ ਕੀਤੀ ਅਤੇ ਇਹਨਾਂ ਨਿਯਮਾਂ ਦੀ ਪਾਲਣਾ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ, ਨਗਰ ਕੋਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਧਿਕਾਰੀਆਂ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਜ਼ਿਲ੍ਹੇ ਦੀ ਆਬੋ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਇਕ ਵਾਰ ਵਰਤੋਂ ‘ ਚ ਆਉਣ ਵਾਲੇ ਪਲਾਸਟਿਕ ਦੀਆਂ ਵਸਤਾਂ ਨਾ ਵਰਤਣ ਲਈ ਮੁਹਿੰਮ ਚਲਾਈ ਜਾਵੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚੋਂ ਨਿਕਲਦੇ ਕੂੜੇ ਨੂੰ ਗਿੱਲੇ ਤੇ ਸੁੱਕੇ ਕੂੜੇ ਦੇ ਰੂਪ ‘ ਚ ਵੱਖ ਵੱਖ ਕਰਕੇ ਹੀ ਕੂੜੇ ਨੂੰ ਚੁਕਵਾਉਣ।

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਨਗਰ ਕੌਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ ਕਿ 100 ਫੀਸਦੀ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਅਤੇ ਉਸਦੀ ਢੁੱਕਵੀਂ ਸੈਗਰੀਗੇਸ਼ਨ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਅਸੀਂ ਆੳਣ ਵਾਲੀਆਂ ਪੀੜੀਆਂ ਲਈ ਹਵਾ, ਪਾਣੀ ਅਤੇ ਧਰਤੀ ਨੂੰ ਸਾਫ਼ ਅਤੇ ਸੁਰੱਖਿਅਤ ਰੱਖਣ ਦੇ ਵੱਡੇ ਉਦੇਸ਼ ਨਾਲ ਕੰਮ ਕਰ ਰਹੇ ਹਾਂ। ਉਹਨਾਂ ਕਿਹਾ ਕਿ ਐਨ.ਜੀ.ਟੀ. ਦੀਆਂ ਹਦਾਇਤਾਂ ਦੀ ਪੂਰੀ ਇੰਨ ਬਿੰਨ ਪਾਲਣਾ ਹੋਣੀ ਚਾਹੀਦੀ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ , ਈ.ਓਜ਼ ਬੂਟਾ ਸਿੰਘ, ਮੁਕੇਸ਼ ਸ਼ਿਗਲਾ, ਬਲਜਿੰਦਰ ਸਿੰਘ, ਪਰਵਿੰਦਰ ਸਿੰਘ, ਵਿਕਾਸ ਧਵਨ, ਇੰਜ: ਪੀ.ਪੀ.ਸੀ.ਬੀ.ਕੰਵਲਦੀਪ ਕੌਰ, ਇੰਜ:ਪਰਿਤਪਾਲ ਕੌਰ ਤੋ ਇਲਾਵਾ ਨਗਰ ਕੌਸਲ, ਨਗਰ ਨਿਗਮ, ਡਰੇਨ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment