ਬਟਾਲਾ : ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਨਗਰ ਨਿਗਮ ਬਟਾਲਾ ਦੇ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਡਿਊਟੀ ਵਿਚ ਕੁਤਾਹੀ ਵਰਤਣ ਤਹਿਤ ਲਈ ਗਈ ਹੈ। MLA ਸ਼ੈਰੀ ਕਲਸੀ ਸ਼ਹਿਰ ਦੇ ਦੌਰੇ ‘ਤੇ ਗਏ ਸਨ ਤੇ ਇਸ ਤਹਿਤ ਉਨ੍ਹਾਂ ਨੇ ਕਈ ਕਮੀਆਂ ਦੇਖੀਆਂ। ਵਿਧਾਇਕ ਵੱਲੋਂ ਇਸ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ ਜਿਸ ਵਿਚ ਲਿਖਿਆ ਗਿਆ ਹੈ ਕਿ ਸੈਨੇਟਰੀ ਇੰਸਪੈਕਟਰ ਨਗਰ ਨਿਗਮ ਬਟਾਲਾ ਵੱਲੋਂ ਆਪਣੀ ਡਿਊਟੀ ਵਿਚ ਕੁਤਾਹੀ ਵਰਤਣ ਤੇ ਆਪਣੇ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਨ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।