ਅਜਨਾਲਾ : ਪਹਾੜੀ ਖੇਤਰਾਂ ਵਿੱਚ ਲਗਾਤਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਰਾਜਨੀਤਿਕ ਪਾਰਟੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਇਸ ਵਿਚਾਲੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਦੌਰਾ ਕੀਤਾ ਅਤੇ ਦੁਕਾਨਦਾਰ ਨੂੰ ਕਿਸੇ ਵੀ ਚੀਜ਼ ਦੇ ਰੇਟ ਵੱਧ ਨਾ ਲਗਾਉਣ ਦੀ ਅਪੀਲ ਕੀਤੀ। ਦੁਕਾਨਦਾਰਾਂ ਨੂੰ ਹੱਥ ਜੋੜ ਕੇ ਕਿਹਾ ਕਿ ਸਰ ਜੀ ਹੜ੍ਹ ਆਏ ਹੋਏ ਨੇ ਮੇਰੀ ਬੇਨਤੀ ਹੈ ਕਿ ਰੇਟ ਵੱਧ ਨਾ ਲਗਾਇਓ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰੇਟ ਵੱਧ ਲਗਾਉਣ ਵਾਲੇ ਦੁਕਾਨਦਾਰਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।