ਫਿਰੋਜ਼ਪੁਰ : ਪੰਜਾਬ ‘ਚ ਹੜ੍ਹਾਂ ਦੇ ਸੰਕਟ ਦੌਰਾਨ CM ਭਗਵੰਤ ਮਾਨ ਅੱਜ ਫਿਰੋਜ਼ਪੁਰ ਜਾਣਗੇ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ, ਰਾਹਤ ਤੇ ਬਚਾਅ ਕੰਮਾਂ ਦਾ ਜਾਇਜ਼ਾ ਲੈਣਗੇ ਤੇ ਰਾਹਤ ਕੇਂਦਰ ‘ਚ ਰੁਕੇ ਲੋਕਾਂ ਨਾਲ ਵੀ ਮੁਲਾਕਾਤ ਕਰਨਗੇ । ਫਿਰੋਜ਼ਪੁਰ ਵਿਚ ਸਰਹਿੰਦ ਨਹਿਰ ‘ਤੇ ਬਣਿਆ ਪੁਲ ਟੁੱਟ ਗਿਆ ਜਿਸ ਨਾਲ ਕਈ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਪਠਾਨਕੋਟ ਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਸੀਐੱਮ ਨੇ ਆਪਣਾ ਹੈਲੀਕਾਪਟਰ ਉਥੇ ਹੀ ਛੱਡ ਦਿੱਤਾ ਤਾਂ ਕਿ ਇਸ ਨੂੰ ਲੋਕਾਂ ਨੂੰ ਬਚਾਉਣ ਵਿਚ ਇਸਤੇਮਾਲ ਕੀਤਾ ਜਾ ਸਕੇ।