Thursday, August 28, 2025
BREAKING NEWS
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

Sports

ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ ਸ.ਮਿ.ਸ ਖੇੜੀ ਗੁੱਜਰਾਂ ਨੇ ਜਿੱਤੇ ਇੱਕ ਸਿਲਵਰ ਅਤੇ ਅੱਠ ਬਰੋਂਜ਼ ਮੈਡਲ

August 28, 2025 02:53 PM
SehajTimes

ਪਟਿਆਲਾ : 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਕੁਰਾਸ਼ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰੀਨੇਟਰ ਸ੍ਰੀ ਦਲਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਚਰਨਜੀਤ ਸਿੰਘ, ਸ੍ਰੀ ਅਰਸ਼ਾਦ ਖਾਨ, ਸ੍ਰੀ ਅਰੁਣ ਕੁਮਾਰ, ਸ੍ਰੀ ਹਰਨੇਕ ਸਿੰਘ, ਸ੍ਰੀ ਰਣਜੀਤ ਸਿੰਘ ਅਤੇ ਸ੍ਰੀ ਰਕੇਸ਼ ਕੁਮਾਰ ਦੀ ਅਗਵਾਈ ਵਿੱਚ ਸਟੇਡੀਅਮ ਸਾਹਿਬ ਨਗਰ ਥੇੜੀ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਦੇ ਖਿਡਾਰੀਆਂ ਨੇ ਆਪਣੇ ਕੋਚ ਸ੍ਰੀਮਤੀ ਮਮਤਾ ਰਾਣੀ (ਪੀ. ਟੀ. ਆਈ.,  ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਦੀ ਅਗਵਾਈ ਵਿੱਚ ਭਾਗ ਲਿਆ। ਜ਼ਿਲ੍ਹਾ ਪੱਧਰੀ ਕੁਰਾਸ਼ ਅੰਡਰ-14 (ਲੜਕੀਆਂ) ਦੇ ਟੂਰਨਾਮੈਂਟ ਵਿੱਚ ਮੁਨਾਲੀ ਕੁਮਾਰੀ ਨੇ -24 ਕਿਲੋ ਭਾਰ ਵਿੱਚ ਸਿਲਵਰ ਮੈਡਲ, ਆਸਥਾ ਯਾਦਵ ਨੇ -32 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਅਤੇ ਸਨੇਹਾ ਨੇ -57 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ। ਜ਼ਿਲ੍ਹਾ ਪੱਧਰੀ ਕੁਰਾਸ਼ ਅੰਡਰ-14 (ਲੜਕੇ) ਦੇ ਟੂਰਨਾਮੈਂਟ ਵਿੱਚ ਸਹਿਜ ਅਲੀ ਨੇ -25 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਰਿਹਾਨ ਅਲੀ ਨੇ -45 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਅਤੇ ਨਿਤਿਨ ਨੇ -50 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ। ਜ਼ਿਲ੍ਹਾ ਪੱਧਰੀ ਕੁਰਾਸ਼ ਅੰਡਰ-17 (ਲੜਕੀਆਂ) ਦੇ ਟੂਰਨਾਮੈਂਟ ਵਿੱਚ ਖੁਸ਼ਪ੍ਰੀਤ ਕੌਰ ਨੇ -52 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਅਤੇ ਸਰਿਤਾ ਨੇ -57 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ। ਜ਼ਿਲ੍ਹਾ ਪੱਧਰੀ ਕੁਰਾਸ਼ ਅੰਡਰ-19 (ਲੜਕੀਆਂ) ਦੇ ਟੂਰਨਾਮੈਂਟ ਵਿੱਚ ਨੀਤੂ ਨੇ -44 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ।  ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੇ ਖਿਡਾਰੀਆਂ ਨੇ ਇਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਅਗੇ ਕਿਹਾ ਕਿ ਉਹਨਾਂ ਨੂੰ ਆਸ ਹੈ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਸਕੂਲ ਦੇ ਹੋਰ ਖਿਡਾਰੀ ਵੀ ਕੁਰਾਸ਼ ਦੇ ਟੂਰਨਾਮੈਂਟ ਵਿੱਚ ਭਾਗ ਲੈਣਗੇ ਅਤੇ ਵਧੀਆ ਪ੍ਰਦਰਸ਼ਨ ਕਰਣਗੇ। ਇਸ ਮੋਕੇ ਤੇ ਸ੍ਰੀਮਤੀ ਰਵਿੰਦਰਪਾਲ ਕੌਰ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਕੁਮਾਰ, ਸ੍ਰੀ ਮਲਕੀਤ ਸਿੰਘ, ਸ੍ਰੀ ਸ਼ਤੀਸ ਕੁਮਾਰ, ਸ੍ਰੀ ਸੁਰਜੀਤ ਸਿੰਘ ਵਾਲੀਆ, ਸ੍ਰੀਮਤੀ ਰਜਨੀ ਠਾਕੁਰ ਅਤੇ ਹੋਰ ਕੋਚ ਅਤੇ ਅਧਿਆਪਕ ਮੋਜੂਦ ਸਨ।

Have something to say? Post your comment