ਪਟਿਆਲਾ : ਸਕੂਲ ਸਿੱਖਿਆ ਵਿਭਾਗ ਦੇ ਪਟਿਆਲਾ ਜ਼ਿਲ੍ਹੇ ਦੇ ਸਰੀਰਿਕ ਸਿੱਖਿਆ ਨਾਲ ਸਬੰਧਤ ਅਧਿਆਪਕਾਂ ਵੱਲੋਂ ਸ੍ਰੀ ਨਵਜੋਤ ਸਿੰਘ ਧਾਲੀਵਾਲ ਦਾ ਜਿਲ੍ਹਾ ਸਪੋਟਰਸ ਅਫਸਰ ਪਟਿਆਲਾ ਦਾ ਅਹੁਦਾ ਸੰਭਾਲਣ ਤੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਬੁੱਕੇ ਦੇ ਕੇ ਸਨਮਾਨਿਤ ਕੀਤਾ ਗਿਆ।ਸਾਰੇ ਹੀ ਜ਼ੋਨਲ ਸਕੱਤਰਾਂ ਵੱਲੋਂ ਵਧਾਈ ਦਿੱਤੀ ਗਈ। ਇਸ ਮੌਕੇ ਤੇ ਮੌਜੂਦ ਸਾਰੇ ਹੀ ਅਧਿਆਪਕਾਂ ਦੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਸ੍ਰੀ ਨਵਜੋਤ ਸਿੰਘ ਧਾਲੀਵਾਲ ਜੀ ਦੇ ਜਿਲ੍ਹਾ ਸਪੋਟਰਸ ਅਫਸਰ ਬਣਨ ਨਾਲ ਪਟਿਆਲਾ ਜ਼ਿਲ੍ਹਾ ਖੇਡਾਂ ਵਿੱਚ ਹੋਰ ਨਵੀਆਂ ਉਚਾਈਆਂ ਛੂਹੇਗਾ। ਇਸ ਮੋਕੇ ਤੇ ਸ੍ਰੀ ਦਲਜੀਤ ਸਿੰਘ, ਸ੍ਰੀ ਅਮਰਿੰਦਰ ਸਿੰਘ, ਸ੍ਰੀ ਬਲਵਿੰਦਰ ਸਿੰਘ ਜੱਸਲ, ਸ੍ਰੀ ਚਰਨਜੀਤ ਸਿੰਘ, ਸ੍ਰੀ ਜਸਵਿੰਦਰ ਸਿੰਘ ਅਤੇ ਹੋਰ ਸਰੀਰਿਕ ਸਿੱਖਿਆ ਅਧਿਆਪਕ ਮੋਜੂਦ ਸਨ।