Monday, December 08, 2025

Chandigarh

ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤੈਨਾਤ

August 28, 2025 04:42 PM
SehajTimes

ਚੰਡੀਗੜ੍ਹ : ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਨਸ਼ੇ ਨਾਲ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਸ. ਗੁਲਪ੍ਰੀਤ ਸਿੰਘ ਔਲਖ ਨੂੰ ਨੋਡਲ ਅਫ਼ਸਰ ਤੈਨਾਤ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਇਹ ਕੰਟਰੋਲ ਰੂਮ ਡਿਪਟੀ ਕਮਿਸ਼ਨਰਾਂ, ਫ਼ੌਜ ਦੇ ਅਧਿਕਾਰੀਆਂ, ਐਨ.ਡੀ.ਆਰ.ਐਫ, ਐਸ. ਡੀ. ਆਰ.ਐਫ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਹਰ ਸਮੇਂ ਤਾਲਮੇਲ ਕਰਕੇ ਨਿਰਵਿਘਨ ਆਫ਼ਤ ਪ੍ਰਬੰਧਨ ਪ੍ਰਕਿਰਿਆ ਅਤੇ ਰਾਹਤ ਉਪਾਅ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਰਪਿਤ ਨੋਡਲ ਅਫ਼ਸਰ ਦੀ ਤੈਨਾਤੀ ਨਾਲ ਬਿਹਤਰ ਤਾਲਮੇਲ, ਨਿਗਰਾਨੀ, ਤੁਰੰਤ ਫ਼ੈਸਲਾ ਲੈਣਾ ਅਤੇ ਫੀਲਡ ਅਫ਼ਸਰਾਂ ਨਾਲ ਪ੍ਰਭਾਵੀ ਸੰਪਰਕ ਯਕੀਨੀ ਬਣਾਇਆ ਜਾ ਸਕੇਗਾ। ਡਾਇਰੈਕਟਰ ਲੈਂਡ ਰਿਕਾਰਡ ਇਸ ਕੰਟਰੋਲ ਰੂਮ ਦੀ ਅਹਿਮ ਕੜੀ ਦਾ ਕੰਮ ਕਰਨਗੇ, ਜੋ ਫੀਲਡ ਸਟਾਫ਼ ਅਤੇ ਸਬੰਧਤ ਅਧਿਕਾਰੀਆਂ ਨਾਲ ਨਿਰੰਤਰ ਸੰਚਾਰ ਬਣਾਈ ਰੱਖਣ ਸਣੇ ਸਮਾਂਬੱਧ ਢੰਗ ਨਾਲ ਕਾਰਵਾਈ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਨੂੰ ਨਿਯਮਤ ਅਪਡੇਟ ਦੇਣਗੇ। ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਨੋਡਲ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਸੁਚੱਜਾ ਤਾਲਮੇਲ ਅਤੇ ਸਮਾਂਬੱਧ ਤਰੀਕੇ ਨਾਲ ਰਾਹਤ ਕਾਰਜ ਯਕੀਨੀ ਬਣਾਉਣ।

ਦੱਸ ਦੇਈਏ ਹੈ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਸਰਕਟ ਹਾਊਸ, ਜਲੰਧਰ ਵਿਖੇ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ (ਫੋਨ ਨੰਬਰ: 0181-2240064) ਸਥਾਪਤ ਕੀਤਾ ਗਿਆ ਸੀ, ਜੋ ਹੜ੍ਹ ਨਾਲ ਸਬੰਧਤ ਐਮਰਜੈਂਸੀ ਦੌਰਾਨ ਤੁਰੰਤ ਪ੍ਰਤੀਕਿਰਿਆ ਅਤੇ ਤਾਲਮੇਲ ਯਕੀਨੀ ਬਣਾਉਣ ਲਈ ਦਿਨ-ਰਾਤ ਕਾਰਜਸ਼ੀਲ ਹੈ। ਇਹ ਕੰਟਰੋਲ ਰੂਮ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਵਿਭਾਗ ਦੇ ਮੰਤਰੀ ਸ੍ਰੀ ਅਮਨ ਅਰੋੜਾ ਦੀ ਸਿੱਧੀ ਨਿਗਰਾਨੀ ਹੇਠ ਕਾਰਜਸ਼ੀਲ ਹੈ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਇਸ ਕੰਟਰੋਲ ਰੂਮ ਦੇ ਕੰਮਕਾਜ ਨੂੰ ਪ੍ਰਭਾਵੀ ਢੰਗ ਨਾਲ ਯਕੀਨੀ ਬਣਾਉਣ ਲਈ ਪੂਰਨ ਸਹਿਯੋਗ ਕਰ ਰਹੇ ਹਨ।

Have something to say? Post your comment

 

More in Chandigarh

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ