Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

August 28, 2025 05:35 PM
SehajTimes

ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਵੀ ਲਿਆ ਜਾਇਜ਼ਾ

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਂਦਿਆਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸ. ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਕਿਸਾਨ ਭਵਨ ਵਿਖੇ ਖੇਤੀਬਾੜੀ, ਖੁਰਾਕ ਅਤੇ ਸਿਵਲ ਸਪਲਾਈ ਅਤੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਉਣੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੈਲੀਬਰੇਟਿਡ ਨਮੀ ਮੀਟਰ ਲਗਾਏ ਜਾਣਗੇ ਤਾਂ ਜੋ ਨਮੀ ਮਾਪਣ ਨੂੰ ਇਕਸਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਸ਼ੈੱਡ ਅਤੇ ਬਿਜਲੀ ਵਰਗੇ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

ਇਸੇ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੀ ਮੁੱਖ ਖੇਤੀਬਾੜੀ ਅਧਿਕਾਰੀਆਂ (ਸੀ.ਏ.ਓ.) ਨਾਲ ਵੀਡੀਓ ਕਾਨਫਰੰਸ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਸੀ.ਏ.ਓਜ਼ ਨੂੰ ਇਸ ਮੁਸ਼ਕਿਲ ਸਮੇਂ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁੱਕੀ ਫਸਲ ਲਿਆਉਣ ਲਈ ਜਾਗਰੂਕ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਅਨਾਜ ਮੰਡੀਆਂ ਵਿੱਚ ਬਿਜਲੀ, ਸ਼ੈੱਡ, ਪਖਾਨੇ ਅਤੇ ਪੀਣ ਵਾਲੇ ਸਾਫ਼ ਪਾਣੀ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਬੋਰਡ ਦੇ ਫੀਲਡ ਸਟਾਫ ਨੂੰ ਤਾਇਨਾਤ ਕੀਤਾ ਗਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਾਰਦਾਨੇ ਦੀਆਂ ਲੋੜੀਂਦੀਆਂ 5.40 ਲੱਖ ਗੱਠਾਂ ਵਿੱਚੋਂ ਲਗਭਗ 3.50 ਲੱਖ ਗੱਠਾਂ ਪ੍ਰਾਪਤ ਹੋ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਗੱਠਾਂ ਸਤੰਬਰ ਮਹੀਨੇ ਦੇ ਅੱਧ ਤੱਕ ਪਹੁੰਚਣ ਦੀ ਉਮੀਦ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ