Wednesday, December 03, 2025

Chandigarh

ਪੰਜਾਬ ਸਰਕਾਰ ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

August 28, 2025 06:00 PM
SehajTimes

ਚੰਡੀਗੜ੍ਹ : ਈ-ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਅਧੀਨ 8 ਨਵੀਆਂ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ, ਪਾਰਦਰਸ਼ਤਾ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਨਵੀਆਂ ਸੇਵਾਵਾਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਸ਼ਹਿਰ ਨਿਵਾਸੀਆਂ ਲਈ ਪਾਲਤੂ ਜਾਨਵਰਾਂ ਦੇ ਲਾਇਸੈਂਸਾਂ ਦੀ ਆਨਲਾਈਨ ਅਰਜ਼ੀ ਅਤੇ ਜਾਰੀ ਕਰਨਾ, ਕਿਰਾਏ ਅਤੇ ਲੀਜ਼ ਸਮਝੌਤਿਆਂ ਦੇ ਪ੍ਰਬੰਧਨ ਲਈ ਡਿਜੀਟਲ ਪਲੇਟਫਾਰਮ, ਇਸ਼ਤਿਹਾਰਾਂ ਅਤੇ ਹੋਰਡਿੰਗਾਂ ਲਈ ਆਨਲਾਈਨ ਪ੍ਰਵਾਨਗੀਆਂ, ਟ੍ਰੈਫਿਕ ਅਤੇ ਹੋਰ ਉਲੰਘਣਾਵਾਂ ਲਈ ਚਲਾਨਾਂ ਦੀ ਈ-ਚਲਾਨਿੰਗ ਜਾਰੀ ਕਰਨਾ ਅਤੇ ਨਾਗਰਿਕਾਂ ਲਈ ਕੂੜਾ ਫੀਸਾਂ ਦਾ ਆਨਲਾਈਨ ਭੁਗਤਾਨ ਆਦਿ ਪ੍ਰਮੁੱਖ ਸੇਵਾਵਾਂ ਹੋਣਗੀਆਂ।

ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ, "ਪੰਜਾਬ ਪਹਿਲਾਂ ਹੀ ਈ-ਗਵਰਨੈਂਸ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਸੂਬਾ ਹੈ ਅਤੇ ਇਨ੍ਹਾਂ ਨਵੀਆਂ ਪਹਿਲਕਦਮੀਆਂ ਕਰਨ ਦਾ ਸਾਡਾ ਉਦੇਸ਼, ਸ਼ਹਿਰੀ ਸੇਵਾਵਾਂ ਨੂੰ ਅਗਲੇ ਪੱਧਰ ‘ਤੇ ਲੈ ਕੇ ਜਾਣਾ ਹੈ।’’ ਉਨ੍ਹਾਂ ਦੱਸਿਆ ਕਿ, ‘’ਇਹ 8 ਨਵੀਆਂ ਸੇਵਾਵਾਂ ਨਾ ਸਿਰਫ ਸਾਡੀਆਂ ਸਥਾਨਕ ਸਰਕਾਰਾਂ ਦੀ ਕੁਸ਼ਲਤਾ ਵਿੱਚ ਸੁਧਾਰ ਕਰਨਗੀਆਂ, ਬਲਕਿ ਨਾਗਰਿਕਾਂ ਨੂੰ ਜ਼ਰੂਰੀ ਸੇਵਾਵਾਂ ਤੱਕ ਸੁਵਿਧਾਜਨਕ ਅਤੇ ਪਾਰਦਰਸ਼ੀ ਪਹੁੰਚ ਵੀ ਪ੍ਰਦਾਨ ਕਰਨਗੀਆਂ।" ਡਾ. ਰਵਜੋਤ ਸਿੰਘ ਨੇ ਇਨ੍ਹਾਂ ਸੇਵਾਵਾਂ ਦੇ ਪ੍ਰਭਾਵ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਨ੍ਹਾਂ ਵੱਖ-ਵੱਖ ਸੇਵਾਵਾਂ ਦੇ ਸਵੈਚਾਲਨ ਨਾਲ ਪ੍ਰਕਿਰਿਆ ਦਾ ਸਮਾਂ ਘਟੇਗਾ ਅਤੇ ਕੁਸ਼ਲਤਾ ਵਧੇਗੀ। ਉਨ੍ਹਾਂ ਦੱਸਿਆ ਕਿ ਇਹ ਸੇਵਾਵਾਂ ਪਾਰਦਸ਼ੀ ਅਤੇ ਆਨਲਾਈਨ ਢੰਗ ਨਾਲ ਨਾਗਰਿਕਾਂ ਨੂੰ ਅਸਲ-ਸਮੇਂ ਦੇ ਅਪਡੇਟ ਅਤੇ ਟਰੈਕਿੰਗ ਸਮਰੱਥਾਵਾਂ ਤਹਿਤ ਪ੍ਰਦਾਨ ਕੀਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੇਵਾਵਾਂ ਨਾਲ ਕਰਮਚਾਰੀ ਕੁਸ਼ਲਤਾ ਵਿੱਚ ਸੁਧਾਰ ਆਏਗਾ ਅਤੇ ਡਿਜੀਟਲ ਪਲੇਟਫਾਰਮ ਕਰਮਚਾਰੀਆਂ ਨੂੰ ਉੱਚ-ਪ੍ਰਾਥਮਿਕਤਾ ਵਾਲੇ ਕੰਮਾਂ ‘ਤੇ ਧਿਆਨ ਕੇਂਦਰਿਤ ਕਰਨ ਅਤੇ ਸਮੁੱਚੀ ਉਤਪਾਦਕਤਾ ਵਿੱਚ ਸੁਧਾਰ ਕਰਨ ਦੇ ਯੋਗ ਬਣਾਉਣਗੇ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀ ਈ-ਗਵਰਨੈਂਸ ਪ੍ਰਤੀ ਵਚਨਬੱਧਤਾ ਬਿਹਤਰ ਪ੍ਰਸ਼ਾਸ਼ਨ ਲਈ ਤਕਨਾਲੋਜੀ ਦਾ ਲਾਭ ਉਠਾਉਣ ਦੇ ਨਿਰੰਤਰ ਯਤਨਾਂ ਵਿੱਚ ਸਪੱਸ਼ਟ ਹੈ। ਉਨ੍ਹਾਂ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਨਵੀਆਂ ਸੇਵਾਵਾਂ ਨਾਗਰਿਕਾਂ ਦੇ ਅਨੁਭਵ ਨੂੰ ਮਹੱਤਵਪੂਰਨ ਤੌਰ ‘ਤੇ ਵਧਾਉਣਗੀਆਂ ਅਤੇ ਦੂਜੇ ਰਾਜਾਂ ਲਈ ਇੱਕ ਮਾਪਦੰਡ ਸਥਾਪਤ ਕਰਨਗੀਆਂ।

Have something to say? Post your comment

 

More in Chandigarh

ਐਸ ਏ ਐਸ ਨਗਰ ਪੁਲਿਸ ਵੱਲੋਂ ਡੇਰਾਬੱਸੀ ਵਿਖੇ ਕਾਸੋ ਓਪਰੇਸ਼ਨ; ਇੱਕ ਵਿਅਕਤੀ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

'ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ