Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

August 28, 2025 06:40 PM
SehajTimes

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 58 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ 180ਵੇਂ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲਗਭਗ 138 ਰੇਲਵੇ ਸਟੇਸ਼ਨਾਂ 'ਤੇ ਚਲਾਏ ਇਸ ਆਪ੍ਰੇਸ਼ਨ ਦੌਰਾਨ ਲਗਭਗ 1189 ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ 7 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਕਾਬੂ ਵੀ ਕੀਤਾ ਗਿਆ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖੀ ਹੈ, ਜਿਸ ਵਿੱਚ ਅੱਜ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 24 ਕਿਲੋ ਭੁੱਕੀ ਅਤੇ 5400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 180 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 27,508 ਹੋ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 58 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਓਪੋ ਇੰਡੀਆ ਨੇ ਲਾਂਚ ਕੀਤੀ ‘ਸੈਲਫੀ ਚੈਂਪੀਅਨ’ ਐਫ33 ਸੀਰੀਜ਼, ਮਿਡ-ਰੇਂਜ ਵਿੱਚ ਕੈਮਰਾ ਅਤੇ ਮਜ਼ਬੂਤੀ ‘ਤੇ ਦਿੱਤਾ ਖਾਸ ਧਿਆਨ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ