Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ: ਕੈਬਨਿਟ ਮੰਤਰੀ ਸੰਜੀਵ ਅਰੋੜਾ

August 28, 2025 07:10 PM
SehajTimes

1500 ਤੋਂ ਵੱਧ ਲੋਕਾਂ ਲਈ ਸਿੱਧੇ ਰੁਜ਼ਗਾਰ ਦੇ ਨਾਲ-ਨਾਲ ਐਮ.ਐਸ.ਐਮ.ਈ. ਲਈ ਕਾਰੋਬਾਰ ਦੇ ਅਸਿੱਧੇ ਮੌਕੇ ਹੋਣਗੇ ਪੈਦਾ

ਇਹ ਪ੍ਰੋਜੈਕਟ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਇੱਕ ਮੀਲ ਪੱਥਰ ਵਜੋਂ ਕਰੇਗਾ ਕੰਮ

ਚੰਡੀਗੜ੍ਹ : ਪੰਜਾਬ ਨੂੰ ਪ੍ਰਮੁੱਖ ਉਦਯੋਗਿਕ ਹੱਬ ਬਣਾਉਣ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਜਾਪਾਨ ਦੇ ਆਈਚੀ ਸਟੀਲ ਕਾਰਪੋਰੇਸ਼ਨ (ਏ.ਐਸ.ਸੀ.) ਦੇ ਸਾਂਝੇ ਉੱਦਮ ਨਾਲ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਨਵਾਂ ਗ੍ਰੀਨਫੀਲਡ ਸਪੈਸ਼ਲ ਐਂਡ ਅਲਾਏ ਸਟੀਲ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਸੂਬੇ ਵਿੱਚ ਟਿਕਾਊ, ਤਕਨੀਕੀ ਤੌਰ 'ਤੇ ਉੱਨਤ ਅਤੇ ਵਿਸ਼ਵ ਪੱਧਰ 'ਤੇ ਮੁਕਾਬਲਾ ਕਰਨ ਵਾਲੀ ਸਟੀਲ ਨਿਰਮਾਣ ਸਹੂਲਤ ਸਥਾਪਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਪ੍ਰੋਜੈਕਟ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ, ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 2500 ਕਰੋੜ ਰੁਪਏ ਹੈ। ਅਲਾਏ ਅਤੇ ਸਪੈਸ਼ਲ ਸਟੀਲ ਦੀ 5 ਲੱਖ ਟਨ ਪ੍ਰਤੀ ਸਾਲ (ਟੀ.ਪੀ.ਏ.) ਦੀ ਸਥਾਪਿਤ ਸਮਰੱਥਾ ਨਾਲ ਹੀ ਪਲਾਂਟ ਸਟੀਲ ਸਬੰਧੀ ਘਰੇਲੂ ਅਤੇ ਵਿਸ਼ਵਵਿਆਪੀ ਆਟੋਮੋਟਿਵ ਜ਼ਰੂਰਤਾਂ ਨੂੰ ਪੂਰਾ ਕਰੇਗੀ। ਇਹ ਪਲਾਂਟ ਇਲੈਕਟ੍ਰਿਕ ਆਰਕ ਫਰਨੇਸ (ਈ.ਏ.ਐਫ) ਰੂਟ ਰਾਹੀਂ ਉਤਪਾਦਨ ਊਰਜਾ ਕੁਸ਼ਲਤਾ, ਕਾਰਬਨ ਨਿਕਾਸ ਨੂੰ ਘਟਾਉਣ ਅਤੇ ਸੁੱਧ ਸਟੀਲ ਉਤਪਾਦਨ ਨੂੰ ਯਕੀਨੀ ਬਣਾਏਗਾ।

ਉਨ੍ਹਾਂ ਅੱਗੇ ਦੱਸਿਆ ਕਿ 500 ਕਰੋੜ ਰੁਪਏ ਦੀ ਲਾਗਤ ਨਾਲ ਸੂਰਜੀ ਊਰਜਾ ਪਲਾਂਟ ਵੀ ਸਥਾਪਤ ਕੀਤਾ ਜਾਵੇਗਾ। ਇਹ ਪਲਾਂਟ ਸਾਡੇ ਸਹਿਯੋਗੀ ਭਾਈਵਾਲ ਦੇ ਸਹਿਯੋਗ ਨਾਲ ਪਲਾਂਟ ਦੇ ਸੰਚਾਲਨ ਲਈ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 500 ਕਰੋੜ ਰੁਪਏ ਦਾ ਇਹ ਨਿਵੇਸ਼ ਅਨੁਮਾਨਿਤ 2000 ਕਰੋੜ ਰੁਪਏ ਦੀ ਲਾਗਤ ਵਾਲੇ ਗਰੀਨਫੀਲਡ ਪਲਾਂਟ ਤੋਂ ਵੱਖਰਾ ਹੈ। ਜ਼ਿਕਰਯੋਗ ਹੈ ਕਿ ਇਹ ਪ੍ਰੋਜੈਕਟ ਪੰਜਾਬ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ 1500 ਤੋਂ ਵੱਧ ਲੋਕਾਂ ਨੂੰ ਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ ਜਦਕਿ ਪੰਜਾਬ ਭਰ ਦੇ ਐਮ.ਐਸ.ਐਮ.ਈ., ਸਪਲਾਇਰਾਂ ਅਤੇ ਸੇਵਾ ਪ੍ਰਦਾਤਾਵਾਂ ਨੂੰ ਅਸਿੱਧੇ ‘ਤੇ ਰੁਜ਼ਗਾਰ ਅਤੇ ਕਾਰੋਬਾਰ ਦੇ ਮੌਕੇ ਮਿਲਣਗੇ।

ਸੰਜੀਵ ਅਰੋੜਾ ਨੇ ਆਸ ਪ੍ਰਗਟਾਈ ਕਿ ਇਹ ਪ੍ਰੋਜੈਕਟ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਇੱਕ ਮੀਲ ਪੱਥਰ ਵਜੋਂ ਕੰਮ ਕਰੇਗਾ, ਜੋ ਉੱਨਤ ਅਤੇ ਟਿਕਾਊ ਸਟੀਲ ਨਿਰਮਾਣ ਵਿੱਚ ਪੰਜਾਬ ਦੀ ਮੋਹਰੀ ਭੂਮਿਕਾ ਨੂੰ ਮਜ਼ਬੂਤ ਕਰੇਗਾ। ਉਨ੍ਹਾਂ ਨੇ ਇਸ ਪਹਿਲਕਦਮੀ ਤਹਿਤ ਪੰਜਾਬ ਦੀ ਆਰਥਿਕਤਾ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਉੱਦਮੀਆਂ ਦੇ ਸਹਿਯੋਗ ਅਤੇ ਮਾਰਗਦਰਸ਼ਨ ਦੀ ਵੀ ਮੰਗ ਕੀਤੀ। ਹੋਰ ਵੇਰਵੇ ਸਾਂਝੇ ਕਰਦਿਆਂ, ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨੇ ਕਿਹਾ ਕਿ ਊਰਜਾ ਕੁਸ਼ਲ ਤਕਨਾਲੋਜੀਆਂ ਦੀ ਵਰਤੋਂ ਕਰਦਿਆਂ ਸਟੀਲ ਸਕ੍ਰੈਪ ਨੂੰ ਪਿਘਲਾ ਕੇ ਅਤੇ ਨਵਿਆਉਣਯੋਗ ਊਰਜਾ ਦੀ ਵਰਤੋਂ ਕਰਕੇ ਗਰੀਨ ਸਟੀਲ ਦਾ ਉਤਪਾਦਨ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ ਜੋ ਵਿਸ਼ਵਵਿਆਪੀ ਟਿਕਾਊ ਅਭਿਆਸਾਂ ਅਤੇ ਭਾਰਤ ਦੇ ਸ਼ੁੱਧ ਜ਼ੀਰੋ ਦ੍ਰਿਸ਼ਟੀਕੋਣ ਨਾਲ ਮੇਲ ਖਾਂਦਾ ਹੈ। ਇਸ ਨਾਲ ਜੈਵਿਕ ਬਾਲਣ 'ਤੇ ਨਿਰਭਰਤਾ ਘਟਾਏਗੀ ਅਤੇ ਕਾਰਬਨ ਦੇ ਨਿਕਾਸ ਨੂੰ ਘੱਟ ਕੀਤਾ ਜਾ ਸਕੇਗਾ।

ਸਚਿਤ ਜੈਨ ਨੇ ਕਿਹਾ ਕਿ ਇਹ ਸਾਂਝੇ ਉੱਦਮ ਅਤੇ ਤਕਨਾਲੋਜੀ ਦੇ ਅਦਾਨ-ਪ੍ਰਦਾਨ ਵਾਲਾ ਪ੍ਰੋਜੈਕਟ ਹੈ। ਇਹ ਪਲਾਂਟ ਆਟੋਮੋਟਿਵ ਐਪਲੀਕੇਸ਼ਨਾਂ ਲਈ ਵਿਸ਼ੇਸ਼ ਸਟੀਲ ਵਿੱਚ ਵਿਸ਼ਵ ਪੱਧਰ ‘ਤੇ ਮੋਹਰੀ ਆਈਚੀ ਸਟੀਲ ਕਾਰਪੋਰੇਸ਼ਨ, ਜਾਪਾਨ ਦੇ ਸਹਿਯੋਗ ਨਾਲ ਸਥਾਪਤ ਕੀਤਾ ਜਾਵੇਗਾ। ਏ.ਐਸ.ਸੀ. ਵੱਲੋਂ ਨਿਰੰਤਰ ਸਹਾਇਤਾ ਅਤੇ ਤਕਨੀਕੀ ਮੁਹਾਰਤ ਪ੍ਰਦਾਨ ਕੀਤੀ ਜਾਵੇਗੀ ਜੋ ਵਿਸ਼ਵ ਪੱਧਰੀ ਸੁੱਧ ਸਟੀਲ ਦੇ ਉਤਪਾਦਨ ਵਿੱਚ ਮਦਦ ਕਰੇਗਾ। ਇਹ ਪਲਾਂਟ ਟੋਇਟਾ ਵੇਅ ਲੇਆਉਟ 'ਤੇ ਵਿਕਸਤ ਕੀਤਾ ਜਾਵੇਗਾ ਜੋ ਕਿ ਕਾਰਜਸ਼ੀਲ ਉੱਤਮਤਾ, ਸੁਰੱਖਿਆ, ਕੁਸ਼ਲਤਾ ਅਤੇ ਵਿਸ਼ਵ ਪੱਧਰੀ ਪਲਾਂਟ ਲੇਆਉਟ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਹ ਪ੍ਰੋਜੈਕਟ ਵਾਤਾਵਰਣ ਦੇ ਪ੍ਰਭਾਵ ਨੂੰ ਘੱਟ ਕਰਦਿਆਂ ਮੁਕਾਬਲੇਬਾਜ਼ੀ ਨੂੰ ਵਧਾਉਣ ਲਈ ਨਵੀਨਤਮ ਊਰਜਾ-ਕੁਸ਼ਲ ਅਤੇ ਉਤਪਾਦਕ ਤਕਨਾਲੋਜੀਆਂ ਦੀ ਵਰਤੋਂ ਕਰੇਗਾ। ਇਹ ਸਹੂਲਤ ਸਖ਼ਤ ਗਲੋਬਲ ਓ.ਈ.ਐਮ. ਮਾਪਦੰਡਾਂ ‘ਤੇ ਖਰੀ ਉਤਰੇਗੀ, ਜਿਸ ਨਾਲ ਪੰਜਾਬ ਵਿਸ਼ੇਸ਼ ਸਟੀਲ ਨਿਰਯਾਤ ਲਈ ਇੱਕ ਹੱਬ ਵਜੋਂ ਉੱਭਰੇਗਾ ਜਿਸ ਨਾਲ ਨਿਰਯਾਤ ਮੁਕਾਬਲੇਬਾਜ਼ੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਸਹਾਇਕ ਉਦਯੋਗਾਂ, ਫੋਰਜਿੰਗ ਯੂਨਿਟਾਂ, ਲੌਜਿਸਟਿਕਸ, ਸੇਵਾ ਖੇਤਰਾਂ ਲਈ ਵੀ ਲਾਹੇਵੰਦ ਹੋਵੇਗਾ ਅਤੇ ਉਦਯੋਗਿਕ ਈਕੋਸਿਸਟਮ ਨੂੰ ਹੁਲਾਰਾ ਦੇਵੇਗਾ। ਇਸ ਪ੍ਰੈਸ ਕਾਨਫਰੰਸ ਦੌਰਾਨ ਉਦਯੋਗ ਅਤੇ ਵਣਜ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵੀ ਮੌਜੂਦ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ