ਬਰਨਾਲਾ : ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਹਾਲੀਆ ਬਰਸਾਤੀ ਮੌਸਮ ਦੇ ਚਲਦਿਆਂ ਮੱਛਰਾਂ ਅਤੇ ਹੋਰ ਕੀੜੇ ਮਕੌੜਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਸੁਰੱਖਿਆ ਨੂੰ ਦੇਖਦੇ ਹੋਏ ਕਲਾਸਰੂਮਾਂ ਅਤੇ ਕੈਂਪਸ ਵਿੱਚ ਬਣੇ ਪਾਰਕਾਂ ਵਿੱਚ ਸਪਰੇਅ ਦਾ ਛਿੜਕਾਅ ਕਰਵਾਇਆ ਗਿਆ। ਇਸ ਦੇ ਨਾਲ ਨਾਲ ਸਕੂਲ ਦੇ ਆਲੇ ਦੁਆਲੇ ਦੀ ਸਫਾਈ ਕਰਵਾਈ ਗਈ। ਇਸ ਮਹੱਤਵਪੂਰਨ ਉਪਰਾਲੇ ਵਿੱਚ ਸਕੂਲ ਦੇ ਮਾਲੀਆਂ ਅਤੇ ਸਫਾਈ ਕਰਮਚਾਰੀਆਂ ਨੇ ਯੋਗਦਾਨ ਪਾਇਆ। ਸਕੂਲ ਮੁਖੀ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਦੇ ਦਿਨਾਂ ਵਿੱਚ ਮੱਤਰਾਂ ਅਤੇ ਹੋਰ ਕੀੜੇ ਮਕੌੜਿਆਂ ਦੀ ਰੋਕਥਾਮ ਲਈ ਇਸ ਤਰ੍ਹਾਂ ਦੇ ਉਪਰਾਲੇ ਜਰੂਰੀ ਹਨ। ਇਸ ਲਈ ਕਮਰਿਆਂ ਵਿੱਚ ਸੁਰੱਖਿਅਤ ਦਵਾਈ ਦਾ ਛਿੜਕਾਅ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਸਾਰਿਆਂ ਨੂੰ ਇਸ ਮੌਸਮ ਵਿੱਚ ਸਰੁੱਖਿਆ ਨੂੰ ਲੈ ਕੇ ਆਪਣੇ ਆਲੇ ਦੁਆਲੇ ਸਫਾਈ ਰੱਖਣ ਦੀ ਹਦਾਇਤ ਦਿੱਤੀ। ਉਨ੍ਹਾਂ ਵੱਲੋਂ ਸਮੂਹ ਸਫਾਈ ਕਰਮਚਾਰੀ ਅਤੇ ਮਾਲੀਆ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿੰਨਾ ਨੇ ਇਸ ਉਪਰਾਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।। ਇਸ ਮੌਕੇ ਤੇ ਸਕੂਲ ਪ੍ਰਬੰਧਕੀ ਟੀਮ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।