ਮਾਲੇਰਕੋਟਲਾ : ਦੇਖਣ ਵਿੱਚ ਆਇਆ ਹੈ ਕਿ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਮਾਲੇਰਕੋਟਲਾ 'ਚ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਕਤ ਕੈਪਸੂਲਾਂ ਦੀ ਦਵਾਈ ਦੀ ਖੁੱਲ੍ਹੇ ਤੋਰ ਤੇ ਵੇਚਣ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆਂ ਕਿ ਪ੍ਰੀਗੈਬਾਲਿਨ ਦਵਾਈ ਦੀ 75 ਐਮ ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੇ ਵੇਚਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ। ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕ੍ਰਿਪਸ਼ਨ ਸਲਿਪ ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਮੈਡੀਸਨ ਦੇਣ ਦੀ ਮਿਤੀ ਦਰਜ ਕੀਤੀ ਜਾਵੇ। ਇਹ ਹੁਕਮ 26 ਅਕਤੂਬਰ 2025 ਤੱਕ ਲਾਗੂ ਰਹੇਗਾ