Monday, March 09, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Chandigarh

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪ੍ਰਭ ਆਸਰਾ ਦੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ’ਚ ਸਹਾਇਤਾ ਜਾਰੀ

August 28, 2025 09:06 PM
ਪ੍ਰਭਦੀਪ ਸਿੰਘ ਸੋਢੀ

ਕੁਰਾਲੀ : ਸਥਾਨਕ ਸ਼ਹਿਰ ਦੀ ਪ੍ਰਭ ਆਸਰਾ ਸੰਸਥਾ ਪਿਛਲੇ 21 ਸਾਲਾਂ ਤੋਂ ਸੈਂਕੜੇ ਹੀ ਲਾਵਾਰਿਸ ਨਾਗਰਿਕਾਂ ਦੀ ਸੇਵਾ-ਸੰਭਾਲ ਤੇ ਸਮਾਜ ਭਲਾਈ ਦੇ ਕਾਰਜ ਲਈ ਯਤਨਸ਼ੀਲ ਹੈ I ਪ੍ਰਭ ਆਸਰਾ ਸੰਸਥਾ ਨੇ 2023 ਵਿੱਚ ਕੁਦਰਤੀ ਕਰੋਪੀ ਕਾਰਨ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਦੀ ਮੱਦਦ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਸੀ, ਹੁਣ ਵੀ ਸਥਾਨਕ ਸੰਸਥਾ ਪ੍ਰਭ ਆਸਰਾ ਪਹਿਲੇ ਦਿਨ ਤੋਂ ਲਗਾਤਾਰ ਰਾਹਤ ਕਾਰਜਾਂ ਟੀਮਾਂ ਆਪਣੀਆਂ 3 ਕਿਸ਼ਤੀਆਂ, 2 ਐਂਬੂਲੈਂਸਾਂ ਅਤੇ ਸਮਰਪਿਤ ਪੈਰਾਮੈਡੀਕਲ ਸਟਾਫ ਨਾਲ ਰਾਸ਼ਨ ਕਿੱਟਾਂ, ਦਵਾਈਆਂ, ਪੀਣ ਵਾਲਾ ਪਾਣੀ ਅਤੇ ਐਮਰਜੈਂਸੀ ਸਹਾਇਤਾ ਨਾਲ ਪਰਿਵਾਰਾਂ ਨੂੰ ਬਚਾਉਣ ਆਦਿ ਵਿੱਚ ਜੁੱਟੀਆਂ ਹੋਈਆਂ ਹਨ I ਜਿਸ ਦੇ ਤਹਿਤ ਸੈਂਕੜਿਆਂ ਪਰਿਵਾਰਾਂ ਨੂੰ ਬਚਾਇਆ ਜਾ ਚੁੱਕੇ ਹੈ, ਪਰ ਅਜੇ ਵੀ ਹਜ਼ਾਰਾਂ ਪਰਿਵਾਰ ਮੱਦਦ ਦੀ ਉਡੀਕ ਕਰ ਰਹੇ ਹਨ। ਇਸ ਸਬੰਧੀ ਸੰਸਥਾ ਦੇ ਮੁਖੀ ਭਾਈ ਸ਼ਮਸ਼ੇਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਨੇ ਦੱਸਿਆ ਕਿ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਫਿਰੋਜ਼ਪੁਰ ਅਤੇ ਸੁਲਤਾਨਪੁਰ ਲੋਧੀ ਖੇਤਰ ਵਿੱਚ ਭਾਰੀ ਮਾਤਰਾ ਵਿੱਚ ਪਾਣੀ ਇਕੱਠਾ ਹੋਣ ਕਾਰਨ ਹੜ੍ਹਾਂ ਵਾਲੀ ਸਥਿਤੀ ਬਣੀ ਹੋਈ ਹੈ। ਜਿਸ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਦਾ ਜਾਨੀ ਅਤੇ ਮਾਲੀ ਬਹੁਤ ਜਿਆਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਮੌਜੂਦਾ ਸਮੇਂ ਵਿੱਚ ਹੜ੍ਹਾਂ ਕਾਰਨ ਫੈਲਣ ਵਾਲੀ ਬਿਮਾਰੀਆਂ ਅਤੇ ਉਸਤੋਂ ਬਾਅਦ ਆਪਣੀ ਰੋਜ਼ੀ ਰੋਟੀ ਦੀ ਚਿੰਤਾ ਸਤਾ ਰਹੀ ਹੈ। ਉਥੇ ਦੇ ਨਿਵਾਸੀਆਂ ਵੱਲੋਂ ਪ੍ਰਭ ਆਸਰਾ ਦੇ ਟੀਮ ਕੋਲੋਂ ਦਵਾਈਆਂ, ਰਾਸ਼ਨ ਤੇ ਪਸ਼ੂਆਂ ਦੇ ਚਾਰੇ ਦੀ ਮੱਦਦ ਦੀ ਮੰਗ ਕੀਤੀ ਜਾ ਰਹੀ ਹੈ I ਉਨ੍ਹਾਂ ਕਿਹਾ ਹੜ੍ਹਾਂ ਦੀ ਮਾਰ ਝੱਲ੍ਹ ਰਹੇ ਲੋਕਾਂ ਲਈ ਰਾਸ਼ਨ ਕਿੱਟਾਂ, ਪੀਣ ਵਾਲਾ ਪਾਣੀ, ਦਵਾਈਆਂ ਦਾ ਇੰਤਜਾਮ ਕੀਤਾ ਜਾ ਰਿਹਾ ਹੈ, ਪਰ ਹੜ੍ਹਾਂ ਕਾਰਨ ਕਈ ਹਜਾਰ ਏਕੜ ਵਿੱਚ ਬੀਜੀ ਫਸਲ ਤੇ ਵਸਨੀਕ ਦੇ ਘਰ ਬਰਬਾਦ ਹੋ ਗਏ ਹਨ I ਜਿਸ ਨੂੰ ਮੁੜ ਸੁਰਜੀਤ ਕਰਨ ਲਈ ਅੱਜ ਉਥੇ ਦੇ ਲੋਕਾਂ ਦੀ ਬਾਂਹ ਫੜਣ ਦੀ ਲੋੜ ਹੈ । ਇਸ ਲਈ ਪ੍ਰਭ ਆਸਰਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਅਤੇ ਬੀਬੀ ਰਾਜਿੰਦਰ ਕੌਰ ਨੇ ਆਮ ਲੋਕਾਂ ਤੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਹੈ ਕਿ ਸਾਡਾ ਮਿਸ਼ਨ ਦਿਨ ਰਾਤ ਜਾਰੀ ਹੈ, ਪਰ ਬਿਨਾ ਤੇਲ, ਸਾਮਾਨ ਅਤੇ ਮਨੁੱਖੀ ਸ਼ਕਤੀ ਦੇ ਅਸੀਂ ਹਰ ਫਸੇ ਹੋਏ ਤੱਕ ਨਹੀਂ ਪਹੁੰਚ ਸਕਦੇ I ਇਸ ਲਈ ਕਿਸ਼ਤੀਆਂ ਤੇ ਅੰਬੂਲੈਂਸਾਂ ਲਈ ਪੈਟ੍ਰੋਲ ਤੇ ਡੀਜ਼ਲ, ਰਾਸ਼ਨ, ਦਵਾਈਆਂ, ਪੀਣ ਵਾਲਾ ਪਾਣੀ ਆਦਿ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ, ਤਾਂ ਜੋ ਓਥੋ ਦੇ ਲੋਕਾਂ ਨੂੰ ਕੁੱਝ ਰਾਹਤ ਮਿਲ ਸਕੇ।

Have something to say? Post your comment

 

More in Chandigarh

ਪੰਜਾਬ ਦੀ 'ਆਪ' ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਅਮਨ ਅਰੋੜਾ ਨੇ ਬਜਟ ਨੂੰ ਕਿਹਾ ਪੰਜਾਬ ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਆਈ.ਆਈ.ਟੀ. (ਆਈ.ਐਸ.ਐਮ.) ਧਨਬਾਦ ਨੇ ਸਮਾਜ ਸੇਵਾ ਲਈ ਡਾਇਰੈਕਟਰ ਐਵਾਰਡ ਦਿੱਤਾ

ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ ਤੇ ਵਾਰ ਦਾ 47ਵਾਂ ਦਿਨ: ਪੰਜਾਬ ਪੁਲਿਸ ਨੇ 477 ਥਾਈਂ ਕੀਤੀ ਛਾਪੇਮਾਰੀ; 147 ਗ੍ਰਿਫ਼ਤਾਰ

ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਨਾਗਰਿਕ ਅਤੇ ਬੁਨਿਆਦੀ ਢਾਂਚੇ ਦੇ ਮੁੱਦਿਆਂ ’ਤੇ ਦਿੱਤੇ ਤੱਥ-ਅਧਾਰਤ ਜਵਾਬ

ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਦਾ ਕੀਤਾ ਸਵਾਗਤ, ਸਰਬਪੱਖੀ ਵਿਕਾਸ ਲਈ ਦੂਰਦਰਸ਼ੀ ਰੋਡਮੈਪ ਦਿੱਤਾ ਕਰਾਰ

ਪੰਜਾਬ ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

ਪੰਜਾਬ ਸਰਕਾਰ ਨੇ ਆਪਣੇ ਬਜਟ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ: ਸੰਜੀਵ ਅਰੋੜਾ