Sunday, May 19, 2024

Malwa

ਨਹਿਰੀ ਪਾਣੀ 'ਤੇ ਅਧਾਰਤ 503 ਕਰੋੜ ਰੁਪਏ ਵਾਲਾ ਪ੍ਰਾਜੈਕਟ ਪਟਿਆਲਾ ਵਾਸੀਆਂ ਲਈ ਭਵਿੱਖੀ ਜੀਵਨ ਰੇਖਾ ਸਾਬਤ ਹੋਵੇਗਾ-ਪ੍ਰਨੀਤ ਕੌਰ

June 07, 2021 07:04 PM
Arvinder Singh

ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਲਈ 503 ਕਰੋੜ ਰੁਪਏ ਦਾ ਉਲੀਕਿਆ ਨਹਿਰੀ ਪਾਣੀ 'ਤੇ ਅਧਾਰਤ ਪੀਣ ਵਾਲੇ ਪਾਣੀ ਦਾ ਪ੍ਰਾਜੈਕਟ ਸ਼ਹਿਰ ਵਾਸੀਆਂ ਲਈ ਭਵਿੱਖੀ ਜੀਵਨ ਰੇਖਾ ਸਾਬਤ ਹੋਵੇਗਾ। ਇਹ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਲੋਕ ਸਭਾ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਇੱਥੇ ਕੀਤਾ।
ਸੰਸਦ ਮੈਂਬਰ, ਨਗਰ ਨਿਗਮ ਵਿਖੇ ਇਸ ਪ੍ਰਾਜੈਕਟ ਤਹਿਤ 5 ਲੱਖ ਗੈਲਨ ਦੀ ਸਮਰੱਥਾ ਵਾਲੀ 4.21 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਪਾਣੀ ਦੀ ਟੈਂਕੀ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਪੁੱਜੇ ਸਨ। ਸ੍ਰੀਮਤੀ ਪ੍ਰਨੀਤ ਕੌਰ ਦੇ ਨਾਲ ਮੁੱਖ ਮੰਤਰੀ ਤੇ ਸੰਸਦ ਮੈਂਬਰ ਦੇ ਸਪੁੱਤਰੀ ਬੀਬਾ ਜੈ ਇੰਦਰ ਕੌਰ ਅਤੇ ਨਗਰ ਨਿਗਮ ਵਿਖੇ ਅਤੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਵੀ ਮੌਜੂਦ ਸਨ। ਸ੍ਰੀਮਤੀ ਪ੍ਰਨੀਤ ਕੌਰ ਨੇ ਕੰਮ ਦੀ ਸ਼ੁਰੂਆਤ ਲਈ ਰੀਬਨ ਦਾ ਫੀਤਾ ਡਿਪਟੀ ਮੇਅਰ ਸ੍ਰੀਮਤੀ ਵਿੰਤੀ ਸੰਗਰ ਤੋਂ ਕਟਵਾਇਆ।
ਇਸ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਉਸਾਰੇ ਜਾ ਰਹੇ ਇਸ ਨਹਿਰੀ ਪਾਣੀ ਵਾਲੇ ਪ੍ਰਾਜੈਕਟ ਤਹਿਤ ਸ਼ਹਿਰ ਵਿਖੇ 38.5 ਲੱਖ ਗੈਲਨ ਦੀ ਸਮਰੱਥਾ ਵਾਲੀਆਂ 12 ਪਾਣੀ ਦੀਆਂ ਟੈਂਕੀਆਂ ਬਣਾਈਆਂ ਜਾਣੀਆਂ ਹਨ। ਇਨ੍ਹਾਂ 'ਚੋਂ ਇੱਕ ਟੈਂਕੀ ਰਿੰਕ ਨੇੜੇ ਬਣਾਈ ਜਾ ਰਹੀ ਹੈ ਅਤੇ ਇੱਕ ਟੈਂਕੀ ਦਾ ਕੰਮ ਨਗਰ ਨਿਗਮ ਵਿਖੇ ਅੱਜ ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਪੀਣ ਵਾਲਾ ਪਾਣੀ 35 ਹਜ਼ਾਰ 715 ਲੋਕਾਂ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਾਸੀਆਂ ਨੂੰ ਇੱਕ ਹੋਰ ਤੋਹਫ਼ਾ ਦਿੰਦਿਆਂ ਸ਼ਹਿਰ ਦੀਆਂ ਸਾਰੀਆਂ ਬਾਹਰੀ ਕਲੋਨੀਆਂ ਨੂੰ ਵੀ ਇਸ ਪ੍ਰਾਜੈਕਟ ਜਰੀਏ ਨਹਿਰੀ ਪਾਣੀ ਮੁਹੱਈਆ ਕਰਵਾਏ ਜਾਣ ਨੂੰ ਮਨਜੂਰੀ ਦਿੱਤੀ ਸੀ।
ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਦਰਪੇਸ਼ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਦਿੱਤੇ ਗਏ ਇਸ ਬਹੁ ਕਰੋੜੀ ਨਿਰਮਲ ਜਲ ਦੇ ਪ੍ਰਾਜੈਕਟ ਨਾਲ ਸ਼ਹਿਰ ਵਾਸੀਆਂ ਨੂੰ 24 ਘੰਟੇ ਨਿਰਵਿਘਨ ਨਿਰਮਲ ਜਲ ਮਿਲੇਗਾ। ਸ੍ਰੀ ਸ਼ਰਮਾ ਨੇ ਮੁੱਖ ਮੰਤਰੀ ਤੇ ਸੰਸਦ ਮੈਂਬਰ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੀ ਅੰਮਰੁਤ ਸਕੀਮ ਤਹਿਤ ਪੰਜਾਬ ਸਰਕਾਰ ਦੇ ਹਿੱਸੇ ਵਾਲਾ ਇਹ ਅਹਿਮ ਪ੍ਰਾਜੈਕਟ ਹੁਣ ਤੱਕ ਦਾ ਸਭ ਤੋਂ ਵੱਡਾ ਪ੍ਰਾਜੈਕਟ ਹੈ, ਜਿਹੜਾ ਕਿ ਮੁੱਖ ਮੰਤਰੀ ਨੇ ਤੋਹਫ਼ੇ ਵਜੋਂ ਪਟਿਆਲਾ ਵਾਸੀਆਂ ਨੂੰ ਦਿੱਤਾ ਹੈ।
ਇਸ ਮੌਕੇ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਦੇ ਸਪੁੱਤਰੀ ਬੀਬਾ ਜੈ ਇੰਦਰ ਕੌਰ, ਪੀ.ਆਰ.ਟੀ.ਸੀ. ਚੇਅਰਮੈਨ ਕੇ.ਕੇ. ਸ਼ਰਮਾ, ਸੂਚਨਾ ਕਮਿਸ਼ਨਰ ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਵੇਦ ਕਪੂਰ, ਸੀਨੀਅਰ ਵਾਈਸ ਚੇਅਰਮੈਨ ਪੇਡਾ ਅਨਿਲ ਮੰਗਲਾ, ਮਹਿਲਾ ਕਾਂਗਰਸ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਿਰਨ ਢਿੱਲੋਂ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਸੋਨੂ ਸੰਗਰ, ਬਲਾਕ ਪ੍ਰਧਾਨ ਅਤੁਲ ਜੋਸ਼ੀ, ਨਰੇਸ਼ ਦੁੱਗਲ, ਹਰਵਿੰਦਰ ਸਿੰਘ ਨਿੱਪੀ, ਸੰਜੀਵ ਵਰਮਾ ਹੈਪੀ, ਆਰਤੀ ਗੁਪਤਾ, ਲੱਕੀ ਗੁਪਤਾ, ਗਿੰਨੀ ਨਾਗਪਾਲ, ਵਿਜੇ ਕੂਕਾ, ਰਜਿੰਦਰ ਸ਼ਰਮਾ, ਯੂਥ ਹਲਕਾ ਪ੍ਰਧਾਨ ਅਨੁਜ ਖੋਸਲਾ, ਸੰਦੀਪ ਮਲਹੋਤਰਾ, ਨਿਖਲ ਬਾਤਿਸ਼, ਹਰੀਸ਼ ਕਪੂਰ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਕਮਿਸ਼ਨਰ ਪੂਨਮਦੀਪ ਕੌਰ, ਐਸ.ਡੀ.ਐਮ. ਚਰਨਜੀਤ ਸਿੰਘ, ਸੰਯੁਕਤ ਕਮਿਸ਼ਨਰ ਲਾਲ ਵਿਸ਼ਵਾਸ਼, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਾਜੀਵ ਕਪੂਰ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਦੇ ਪ੍ਰਾਜੈਕਟ ਮੈਨੇਜਰ ਸੁਖਦੇਵ ਝਾਅ, ਨਿਗਮ ਦੇ ਐਕਸੀਐਨ ਸ਼ਾਮ ਲਾਲ ਗਰਗ, ਜਲ ਸਪਲਾਈ ਬੋਰਡ ਦੇ ਐਸ.ਡੀ.ਓ. ਸੰਜੇ ਜਿੰਦਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ