Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੰਜਾਬੀ ਯੂਨੀਵਰਸਿਟੀ ਦੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ ਵਿਖੇ ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ (ਲਾਇਬ੍ਰੇਰੀ) ਦਾ ਹੋਇਆ ਉਦਘਾਟਨ

August 28, 2025 09:44 PM
Arvinder Singh

ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਪਦਮਸ੍ਰੀ ਤੇ ਗਿਆਨਪੀਠ ਐਵਾਰਡੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਦੇ ਨਾਂ ’ਤੇ ਸਥਾਪਿਤ ਚੇਅਰ ਵਿਚ, ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ’ (ਲਾਇਬ੍ਰੇਰੀ) ਦਾ ਉਦਘਾਟਨ ਕੀਤਾ ਗਿਆ। ਇਹ ਸੂਚਨਾ ਦਿੰਦੇ ਹੋਏ ਚੇਅਰ ਦੇ ਕੋਆਰਡੀਨੇਟਰ,ਪੰਜਾਬੀ ਵਿਭਾਗ ਦੇ ਮੁਖੀ,ਪੰਜਾਬੀਪੀਡੀਆ ਕੇਂਦਰ ਦੇ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ—ਚਾਂਸਲਰ ਡਾ. ਜਗਦੀਪ ਸਿੰਘ ਨੇ ਕੀਤੀ। ਉਦਘਾਟਨ ਸਮਾਰੋਹ ਵਿਚ ਬੋਲਦਿਆਂ ਉਹਨਾਂ ਨੇ ਪ੍ਰੋ. ਗੁਰਦਿਆਲ ਸਿੰਘ ਦੇ ਹਵਾਲੇ ਨਾਲ ਕਿਹਾ ਕਿ

ਸਾਹਿਤਕਾਰ ਮਾਤ ਭਾਸ਼ਾ ਦਾ ਬੇਸ਼ਕੀਮਤੀ ਸਰਮਾਇਆ ਹੁੰਦੇ ਹਨ ਜੋਂ ਆਪਣੀਆਂ ਲਿਖਤਾਂ ਦੁਆਰਾ ਸਮੇਂ ਸਮੇਂ ਤੇ ਮਾਨਵੀ ਸਮਾਜ ਦੀ ਸੁਚੱਜੀ ਅਗਵਾਈ ਕਰਦੇ ਹਨ। ਉਹਨਾਂ ਕਿਹਾ ਕਿ ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ ਵਿਖੇ ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ* (ਲਾਇਬ੍ਰੇਰੀ) ਦੀ ਸਥਾਪਨਾ ਨਾਲ ਖੋਜਾਰਥੀ ਅਤੇ ਵਿਦਿਆਰਥੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਅਧਿਐਨ ਅਤੇ ਖੋਜ ਖੇਤਰ ਵਿੱਚ ਭਰਪੂਰ ਲਾਭ ਉਠਾਉਣਗੇ। ਉਹਨਾਂ ਇਹ ਵੀ ਕਿਹਾ ਕਿ ਪ੍ਰੋਫੈਸਰ ਗੁਰਦਿਆਲ ਸਿੰਘ ਵਰਗੇ ਮਹਾਨ ਸਾਹਿਤਕਾਰਾਂ ਦੇ ਕੰਮਾਂ ਨੂੰ ਯਾਦ ਕਰਨਾ ਸਾਡੇ ਲਈ ਸੁਭਾਗ ਵਾਲੀ ਗੱਲ ਹੈ।

ਸਮਾਗਮ ਦੇ ਆਰੰਭ ਵਿਚ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਵਿਦਵਾਨਾਂ, ਅਧਿਆਪਕਾਂ, ਲੇਖਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨਾਲ ਡਾ. ਰਾਜਵੰਤ ਕੌਰ ‘ਪੰਜਾਬੀ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਉਹਨਾਂ ਦੇ ਕਾਰਜਕਾਲ ਵਿਚ ਮੌਲਿਕ ਉਪਕੁਲਪਤੀ ਡਾ. ਜਗਦੀਪ ਸਿੰਘ ਜੀ ਦੀ ਪ੍ਰੇਰਨਾ ਸਦਕਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਚ ਇਕ ਨਵਾਂ ਅਧਿਆਇ ਖੁਲ੍ਹਿਆ ਹੈ। ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਕਿਸੇ ਲੇਖਕ ਦੀਆਂ ਸਾਹਿਤਕ ਲਿਖਤਾਂ ਦਾ ਆਰਥਿਕ ਅਤੇ ਸਭਿਆਚਾਰਕ ਪੱਖਾਂ ਨਾਲ ਸਬੰਧ ਜੋੜਨਾ ਹੋਰ ਵੀ ਮਹੱਤਵਪੂਰਨ ਗੱਲ ਹੁੰਦੀ ਹੈ।

ਇਸ ਸਮਾਗਮ ਦੇ ਮੁੱਖ ਵਕਤਾ ਡੀ.ਏ.ਵੀ. ਕਾਲਜ ਅਬੋਹਰ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਤਰਸੇਮ ਸ਼ਰਮਾ ਨੇ ਪ੍ਰੋਫੈਸਰ ਗੁਰਦਿਆਲ ਸਿੰਘ ਨਾਲ ਜੁੜੀਆਂ ਹੋਈਆਂ ਆਪਣੀਆਂ ਯਾਦਾਂ ਅਤੇ ਉਦਾਹਰਨਾਂ ਦੇ ਹਵਾਲੇ ਨਾਲ ਕਿਹਾ ਕਿ ਇਸ ਉਦਮ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਧਾਈ ਦੀ ਹੱਕਦਾਰ ਹੈ ਕਿ ਪ੍ਰੋ. ਗੁਰਦਿਆਲ ਸਿੰਘ ਦੀ ਸਾਹਿਤਕ ਸੰਪੱਤੀ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ।

ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾਕਟਰ ਦਵਿੰਦਰ ਪਾਲ ਸਿੰਘ ਸਿੱਧੂ ਅਤੇ ਵਿੱਤ ਅਫਸਰ ਡਾ. ਪ੍ਰਮੋਦ ਅਗਰਵਾਲ ਤੋਂ ਇਲਾਵਾ ਮੁੱਖ ਲਾਇਬਰੇਰੀਅਨ ਡਾ. ਅਮਿਤ ਮਿੱਤਲ ਨੇ ਵੀ ਵਿਭਾਗ ਨੂੰ ਇਸ ਉਸਾਰੂ ਕਦਮ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ। ਅੰਤ ਵਿੱਚ ਡੀਨ ਭਾਸ਼ਾਵਾਂ ਡਾ. ਬਲਵਿੰਦਰ ਕੌਰ ਸਿੱਧੂ ਨੇ ਹਾਜ਼ਰੀਨ ਦਾ ਧੰਨਵਾਦ ਕਰਦੇ ਹੋਏ ਪ੍ਰੋ. ਗੁਰਦਿਆਲ ਸਿੰਘ ਚੇਅਰ ਵੱਲੋਂ ਉਲੀਕੇ ਗਏ ਇਸ ਮਿਆਰੀ ਸਮਾਗਮ ਲਈ ਵਧਾਈ ਦਿੱਤੀ।

ਇਸ ਸਮਾਗਮ ਵਿੱਚ ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ, ਭਾਈ ਕਾਹਨ ਸਿੰਘ ਨਾਭਾ ਲਾਇਬ੍ਰੇਰੀਅਨ ਦੇ ਮੁਖੀ ਡਾ. ਅਮਿਤ ਮਿੱਤਲ, ਡਾ. ਰਾਜਿੰਦਰ ਲਹਿਰੀ, ਡਾ. ਰਾਜਵਿੰਦਰ ਸਿੰਘ, ਡਾ. ਰਾਜ ਮਹਿੰਦਰ ਕੌਰ , ਡਾ ਦਰਸ਼ਨ ਸਿੰਘ ਆਸ਼ਟ, ਡਾ. ਰਹਿਮਾਨ ਅਖਤਰ, ਡਾਕਟਰ ਪਰਮਿੰਦਰਜੀਤ ਕੌਰ, ਪ੍ਰਿੰਸੀਪਲ ਰਿਪਨਜੋਤ ਕੌਰ ਸੋਨੀ ਬੱਗਾ, ਡਾ. ਹਰਪ੍ਰੀਤ ਸਿੰਘ ਰਾਣਾ, ਸੁਰੇਸ਼ ਸ਼ਰਮਾ,ਦਵਿੰਦਰ ਪਟਿਆਲਵੀ ਅਮਰਜੀਤ ਸਿੰਘ ਕਸਕ, ਤ੍ਰਲੋਕ ਸਿੰਘ ਢਿੱਲੋਂ, ਡਾ. ਕਰਮ ਸਿੰਘ, ਰਾਜੇਸ਼ ਕੋਟੀਆ, ਸੁਖਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਆਪਕ, ਖੋਜਾਰਥੀ, ਵਿਦਿਆਰਥੀ, ਸਾਹਿਤਕਾਰ ਅਤੇ ਚੇਅਰ ਸਮੇਤ ਪੰਜਾਬੀ ਵਿਭਾਗ ਦਾ ਗੈਰ ਅਧਿਆਪਨ ਅਮਲਾ ਵੀ ਸ਼ਾਮਿਲ ਸੀ। ਇਸ ਸਮਾਗਮ ਦਾ ਮੰਚ ਸੰਚਾਲਨ ਡਾ. ਗੁਰਸੇਵਕ ਸਿੰਘ ਲੰਬੀ ਨੇ ਬਖੂਬੀ ਨਿਭਾਇਆ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ