ਬੰਗਾ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਯੂਰੋਲੋਜੀ ਵਿਭਾਗ ਵਿਚ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਅਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ 01 ਸਤੰਬਰ ਤੋਂ 15 ਸਤੰਬਰ ਤੱਕ ਲੱਗੇਗਾ । ਇਹ ਜਾਣਕਾਰੀ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੱਤੀ । ਡਾ. ਢਾਹਾਂ ਨੇ ਅੱਗੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਵਾਸਤੇ ਯੂਰੋਲੋਜੀ ਵਿਭਾਗ ਵਿਚ ਲਗਾਏ ਜਾ ਰਹੇ 15 ਦਿਨਾਂ ਫਰੀ ਚੈੱਕਅੱਪ ਕੈਂਪ ਵਿਚ ਹਸਪਤਾਲ ਦੇ ਯੂਰੋਲੋਜੀ ਵਿਭਾਗ ਦੇ ਮਾਹਿਰ ਡਾਕਟਰ ਡਾ. ਅਮਿਤ ਸੰਧੂ ਐਮ.ਐਸ., ਐਮ.ਸੀ.ਐਚ. ਵੱਲੋਂ ਗੁਰਦਿਆਂ ਦੀਆਂ ਪੱਥਰੀਆਂ, ਗਦੂਦਾਂ, ਪਿਸ਼ਾਬ ਦੀਆਂ ਬਿਮਾਰੀਆਂ, ਗੁਰਦਿਆਂ ਦੀਆਂ ਬਿਮਾਰੀਆਂ, ਪਿਸ਼ਾਬ ਦੀ ਥੈਲੀ (ਬਲੈਡਰ) ਦੇ ਕੈਂਸਰ ਦੇ ਮਰੀਜ਼ਾਂ ਦੀਆਂ ਬਿਮਾਰੀਆਂ ਦਾ ਫਰੀ ਚੈੱਕਅੱਪ ਰੋਜ਼ਾਨਾ ਸਵੇਰੇ 9 ਵਜੇ ਤੋਂ 12 ਵਜੇ ਤੱਕ ਕੀਤਾ ਜਾਵੇਗਾ। ਇਸ ਮੌਕੇ ਮਰੀਜ਼ਾਂ ਦੀ ਰਜਿਟਰੇਸ਼ਨ ਮੁਫਤ ਹੋਵੇਗੀ ਅਤੇ ਅਲਟਰਾ ਸਾਊਂਡ ਸਕੈਨ ਸਿਰਫ 300/- ਰੁਪਏ ਵਿਚ ਕੀਤਾ ਜਾਵੇਗਾ । ਇਸ ਤੋਂ ਇਲਾਵਾ ਕੈਂਪ ਦੌਰਾਨ ਹਸਪਤਾਲ ਵੱਲੋਂ ਮਰੀਜ਼ਾਂ ਨੂੰ ਲੈਬ ਟੈਸਟਾਂ ਜਿਵੇਂ ਪੀ ਐਸ ਏ, ਆਰ ਐਫ ਟੀ, ਸੀ ਬੀ ਸੀ ਅਤੇ ਪਿਸ਼ਾਬ ਦੇ ਟੈਸਟਾਂ ਵਿਚ ਵੀ 50 ਫੀਸਦੀ ਛੋਟ ਮਿਲੇਗੀ । ਮਰੀਜ਼ਾਂ ਦੇ ਅਪਰੇਸ਼ਨ ਵੀ ਰਿਆਇਤੀ ਦਰਾਂ 'ਤੇ ਹੋਣਗੇ । ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਸਮੂਹ ਇਲਾਕਾ ਨਿਵਾਸੀ ਲੋੜਵੰਦ ਮਰੀਜ਼ਾਂ ਨੂੰ 1 ਸਤੰਬਰ ਤੋਂ 15 ਸਤੰਬਰ ਤੱਕ ਲੱਗ ਰਹੇ ਇਸ 15 ਦਿਨਾਂ ਦੇ ਫਰੀ ਚੈੱਕਅੱਪ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡੀ ਐਮ ਐਸ, ਡਾ. ਅਮਿਤ ਸੰਧੂ ਸੀਨੀਅਰ ਯੂਰੋਲੌਜਿਸਟ ਅਤੇ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ ।