ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬੀ ਦੇ ਮਸ਼ਹੂਰ ਕਾਮੇਡੀ ਕਲਾਕਾਰ ਸ੍ਰੀ ਜਸਵਿੰਦਰ ਸਿੰਘ ਭੱਲਾ ਦੇ ਆਵਾਸ ਮੋਹਾਲੀ ਪਹੁੰਚੇ ਅਤੇ ਉਨ੍ਹਾਂ ਦੇ ਨਿਧਨ 'ਤੇ ਡੁੰਘਾ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਸੁਰਗਵਾਸੀ ਸ੍ਰੀ ਜਸਵਿੰਦਰ ਸਿੰਘ ਭੱਲਾ ਦੇ ਪਰਿਜਨਾ ਨਾਲ ਮੁਲਾਕਾਤ ਕਰ ਸੰਵੇਦਨਾਵਾਂ ਪ੍ਰਗਟ ਕੀਤੀਆਂ ਅਤੇ ਕਿਹਾ ਕਿ ਜਸਵਿੰਦਰ ਭੱਲਾ ਨੇ ਆਪਣੀ ਅਦਾਕਾਰੀ ਅਤੇ ਸਹਿਜ ਸ਼ੈਲੀ ਨਾਲ ਲੱਖਾਂ ਲੋਕਾਂ ਦੇ ਚਿਹਰੇ 'ਤੇ ਮੁਸਕਾਲ ਬਿਖੇਰੀ। ਉਨ੍ਹਾਂ ਦਾ ਜਾਣਾ ਕਲਾ ਅਤੇ ਫਿਲਮ ਜਗਤ ਲਈ ਨਾ ਪੂਰਾ ਹੋਣ ਵਾਲਾ ਨੁਕਸਾਨ ਹੈ। ਮੁੱਖ ਮੰਤਰੀ ਸ੍ਰੀ ਸੈਣੀ ਨੇ ਇਸ਼ਵਰ ਤੋਂ ਮਰਚੂਮ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਸ ਮੁਸ਼ਕਲ ਸਮੇਂ ਵਿੱਚ ਧੀਰਜ ਪ੍ਰਦਾਨ ਕਰਨ ਦੀ ਅਰਦਾਸ ਕੀਤੀ। ਇਸ ਮੋਕੇ 'ਤੇ ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ ਵੀ ਮੌਜੂਦ ਰਹੇ।