ਹਰਿਆਣਾ ਵਿੱਚ ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ ਦੀ ਆਰਥਕ ਸਹਾਇਤਾ, ਪੰਜਾਬ ਵਿੱਚ ਚੋਣਾਵੀ ਵਾਅਦੇ ਅੱਜ ਤੱਕ ਅਧੂਰੇ : ਮੁੱਖ ਮੰਤਰੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗਾਰੰਟੀ ਪੂਰੇ ਦੇਸ਼ ਵਿੱਚ ਸਾਬਤ, ਕਾਂਗਰਸ ਦੀ ਗਾਰੰਟੀ ਚਾਈਨੀਜ਼ ਸਮਾਨ ਵਰਗੀ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਭੈਣਾਂ ਨੂੰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਭਰੋਸਾ ਨਹੀਂ ਰਿਹਾ ਅਤੇ ਉੱਥੇ ਦੀ ਜਨਤਾ ਭਲਾਈਕਾਰੀ ਯੋਜਨਾਵਾਂ ਦੇ ਲਈ ਹਰਿਆਣਾ ਦੇ ਵੱਲ ਉਮੀਦ ਨਾਲ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾ ਪਹਿਲਾਂ ਕਾਂਗਰਸ ਪਾਰਟੀ ਨੇ ਪੰਜਾਬ ਨੂੰ ਖੋਖਲਾ ਕੀਤਾ, ਉਸੀ ਰਾਹ 'ਤੇ ਹੁਣ ਆਮ ਆਦਮੀ ਪਾਰਟੀ ਵੀ ਚੱਲ ਰਹੀ ਹੈ ਅਤੇ ਚੋਣਾਂ ਵਿੱਚ ਮਹਿਲਾਵਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕਰ ਰਹੀ।
ਮੁੱਖ ਮੰਤਰੀ ਅੱਜ ਕੈਬੀਨੇਟ ਦੀ ਮੀਟਿੰਗ ਵਿੱਚ ਦੀਨਦਿਆਲ ਲਾਡੋ ਲੱਛਮੀ ਯੋਜਨਾ ਲਾਗੂ ਕਰਨ ਦੇ ਫੈਸਲੇ ਬਾਅਦ ਪੱਤਰਕਾਰਾਂ ਨੂੰ ਸੰਬੋਧਿਤ ਕਰ ਰਹੇ ਸਨ। ਇਸ ਯੋਜਨਾ ਤਹਿਤ ਸਾਰੀ ਯੋਗ ਮਹਿਲਾਵਾਂ ਨੂੰ ਪ੍ਰਤੀ ਮਹੀਨਾ 2100 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੰਕਲਪ ਪੱਤਰ ਦੇ ਇੱਕ ਹੋਰ ਵਾਅਦੇ ਨੂੰ ਪੁਰਾ ਕਰਨ ਦਾ ਕੰਮ ਕੀਤਾ ਹੈ।
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਹੁਣ ਮਨ ਬਣਾ ਲਿਆ ਹੈ ਅਤੇ ਇਹ ਚੰਗੀ ਤਰ੍ਹਾ ਸਮਝ ਚੁੱਕੀ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਹੀ ਅਜਿਹੇ ਨੇਤਾ ਹਨ ਜਿਨ੍ਹਾਂ ਦੀ ਅਗਵਾਈ ਹੇਠ ਪੂਰੇ ਦੇਸ਼ ਵਿੱਚ ਜਨਭਲਾਈ ਦੇ ਇਤਿਹਾਸਕ ਕੰਮ ਹੋ ਰਹੇ ਹਨ। ਇਸ ਦੇ ਵਿਪਰੀਤ, ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇੱਛਾਸ਼ਕਤੀ, ਨੀਅਤ ਅਤੇ ਨੀਤੀ, ਤਿੰਨੋਂ ਹੀ ਪੱਧਰ 'ਤੇ ਅਸਫਲ ਸਾਬਤ ਹੋਈਆਂ ਹਨ।
ਹਰਿਆਣਾ ਸਰਕਾਰ ਬਿਨ੍ਹਾ ਚੋਣ ਦੇ ਨਿਭਾ ਰਹੀ ਵਾਅਦੇ, ਪੰਜਾਬ ਵਿੱਚ ਚੋਣ ਕਰੀਬ ਫਿਰ ਵੀ ਅਧੂਰੇ ਹਨ ਵਾਅਦੇ
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਹਰਿਆਣਾ ਸਰਕਾਰ ਆਪਣੇ ਸੰਕਲਪ ਪੱਤਰ ਦੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਦ੍ਰਿੜ ਸੰਕਲਪਿਤ ਹੈ। ਉਨ੍ਹਾਂ ਨੇ ਕਾਂਗਰਸ 'ਤੇ ਤਿੱਖਾ ਵਾਰ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਐਲਾਨ ਪੱਤਰ ਲਿਆ ਕੇ ਚੋਣਾਂ ਵਿੱਚ ਜਨਤਾ ਨੂੰ ਗੁਮਰਾਹ ਕਰਦੀ ਹੈ, ਪਰ ਸੱਤਾ ਵਿੱਚ ਆਉਂਦੇ ਹੀ ਉਸ ਨੂੰ ਭੁੱਲ ਜਾਂਦੀ ਹੈ, ਕੂੜੈਦਾਨ ਵਿੱਚ ਪਾ ਦਿੰਦੀ ਹੈ। ਕਾਂਗਰਸ ਦੇ ਨੇਤਾ ਕਹਿੰਦੇ ਕੁੱਝ ਹਨ ਅਤੇ ਕਰਦੇ ਕੁੱਝ ਹੋਰ ਹਨ। ਇੱਹੀ ਹਾਲਾਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵੀ ਹਨ। ਉੱਥੇ ਵੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਮਹਿਲਾਵਾਂ ਨੂੰ ਆਰਥਕ ਸਹਾਇਤਾ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਤੱਕ ਉਸ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਦੇ ਵਿਪਰੀਤ ਹਰਿਆਣਾ ਵਿੱਚ, ਜਿੱਥੇ ਚੋਣ ਬਹੁਤ ਦੂਰ ਹਨ, ਸਰਕਾਰ ਸੰਕਲਪ ਪੱਤਰ ਦੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਗਾਰੰਟੀ ਹੈ- ਜੋ ਕਿਹਾ, ਉਹ ਕੀਤਾ। ਜਦੋਂ ਕਿ ਕਾਂਗਰਸ ਦੀ ਗਾਰੰਟੀ ਚਾਈਨੀਜ਼ ਸਮਾਨ ਦੀ ਤਰ੍ਹਾ ਹੈ - ਜਿਸ ਦੀ ਕੋਈ ਗਾਰੰਟੀ ਨਹੀਂ ਹੁੰਦੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਰਕਾਰ ਜਿੱਥੇ-ਜਿੱਥੇ ਹੈ, ਚਾਹੇ ਮਹਾਰਾਸ਼ਟ, ਮੱਧਪ੍ਰਦੇਸ਼, ਰਾਜਸਤਾਨ ਹੋਵੇ ਜਾਂ ਹਰਿਆਣਾ ਹੋਵੇ, ਉੱਥੇ ਜਨਤਾ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਗਿਆ ਹੈ।
ਕਰਨਾਟਕ, ਤੇਲੰਗਾਨਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭੈਣਾਂ ਨਾਲ ਕੀਤੇ ਗਏ ਵਾਅਦੇ ਅੱਜ ਤੱਕ ਅਧੂਰੇ
ਇੱਕ ਸੁਆਲ ਦੇ ਜਵਾਬ ਵਿੱਚ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੁੱਝ ਪਾਰਟੀ ਚੋਣਾਂ ਵਿੱਚ ਵੋਟ ਤਾਂ ਲੈ ਲੈਂਦੇ ਹਨ, ਪਰ ਬਾਅਦ ਵਿੱਚ ਜਨਤਾ ਨੂੰ ਉਸ ਦੇ ਹਾਲਾਤ 'ਤੇ ਛੱਡ ਦਿੰਦੇ ਹਨ। ਉਨ੍ਹਾਂ ਨੇ ਯਾਦ ਦਿਵਾਇਆ ਕਿ ਕਾਂਗਰਸ ਨੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਦੇ ਸੈਸ਼ਨ ਵਿੱਚ ਲਾਡੋ ਲੱਛਮੀ ਯੋਜਨਾ ਦਾ ਮੁੱਦਾ ਖੂਬ ਚੁੱਕਿਆ ਸੀ, ਸੁਆਲ ਵੀ ਲਗਾਏ, ਪਰ ਹੁਣ ਉਨ੍ਹਾਂ ਤੋਂ ਪੁੱਣਿਆ ਗਿਆ ਕਿ ਕਰਨਾਟਕ, ਤੇਲੰਗਾਨਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰਾਂ ਵੱਲੋਂ ਭੈਣਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਹੁਣ ਤੱਕ ਕਿਉਂ ਪੂਰਾ ਨਹੀਂ ਕੀਤਾ ਗਿਆ, ਤਾਂ ਉਨ੍ਹਾਂ ਦੇ ਕੋਲ ਕੋਈ ਜਵਾਬ ਨਹੀਂ ਸੀ।
ਇੱਕ ਹੋਰ ਸੁਆਲ ਦੇ ਜਵਾਬ ਵਿੱਚ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਕੋਲ ਕੋਈ ਮੁੱਦਾ ਨਹੀਂ ਹੈ ਜਿਸ ਤਰ੍ਹਾ ਕਾਂਗਰਸ ਵਿਧਾਇਕਾਂ ਨੇ ਬੇਟੀ ਬਚਾਓ ਦੇ ਪੋਸਟਰ ਸਦਨ ਵਿੱਚ ਲਹਿਰਾਏ ਉਸ ਤੋਂ ਉਹ ਖੁਦ ਨਿਜੀ ਤੌਰ 'ਤੇ ਆਹਤ ਹੋਏ ਹਨ। ਸਦਨ ਵਿੱਚ ਬੇਟੀ ਬਚਾਓ ਦੇ ਪੋਸਟਰ ਲਹਿਰਾ ਕੇ ਕਾਂਗਰਸ ਨੇ ਸਿਰਫ ਸਿਆਸੀ ਨੌਟੰਕੀ ਕੀਤੀ ਹੈ। ਜਿਨ੍ਹਾਂ ਦੇ ਸ਼ਾਸਨਕਾਲ ਵਿੱਚ ਬੇਟੀਆਂ ਦੀ ਭਰੂਣ ਹੱਤਿਆ ਹੁੰਦੀ ਸੀ, ਉਹ ਅੱਜ ਨਾਰੀ ਸਨਮਾਨ ਦੀ ਗੱਲ ਕਰ ਰਹੇ ਹਨ, ਇਹ ਮੰਦਭਾਗੀ ਹੈ।
ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਰਿਆਣਾ ਕਰੇਗੀ ਸਹਿਯੋਗ, ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਸਹਾਇਤਾ ਪ੍ਰਸਤਾਵ
ਪੰਜਾਬ ਵਿੱਚ ਆਏ ਹੜ੍ਹ ਦੇ ਹਾਲਾਤ 'ਤੇ ਚਿੰਤਾ ਜਾਹਰ ਕਰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ਆਪਦਾ ਨਾਲ ਹੋਏ ਭਾਰੀ ਨੁਕਸਾਨ ਨੂੰ ਲੈ ਕੇ ਉਹ ਬਹੁਤ ਦੁਖੀ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਹਰਿਆਣਾ ਸਰਕਾਰ ਵੱਲੋਂ ਰਾਹਤ ਸਮੱਗਰੀ, ਬਚਾਅ ਪਾਰਟੀ ਅਤੇ ਮੈਡੀਕਲ ਸਹਾਇਤਾ ਭੇਜਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਮਨੁੱਖਤਾ ਦੇ ਨਾਤੇ ਪੰਜਾਬ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ। ਉੱਥੇ ਹੀ ਸ੍ਰੀ ਭਗਵੰਤ ਮਾਨ ਜਿੱਥੇ ਵੀ ਕਹਿਣਗੇ ਜਰੂਰੀ ਸਹਾਇਤਾ ਉਸੀ ਥਾਂ ਤੁਰੰਤ ਉਪਲਬਧ ਕਰਵਾ ਦਿੱਤੀ ਜਾਵੇਗੀ ਤਾਂ ਜੋ ਸੰਕਟ ਦੀ ਸਮੇਂ ਵਿੱਚ ਜਲਦੀ ਤੋਂ ਜਲਦੀ ਪੀੜਤ ਲੋਕਾਂ ਨੂੰ ਸਹਾਇਤਾ ਪਹੁੰਚਾਈ ਜਾ ਸਕੇ।
ਇਸ ਮੌਕੇ 'ਤੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਲੋਕ ਨਿਰਮਾਣ ਵਿਭਾਗ ਮੰਤਰੀ ਸ੍ਰੀ ਰਣਬੀਰ ਗੰਗਵਾ, ਸੇਵਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਸੇਵਾ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਜੀ. ਅਨੁਪਮਾ ਅਤੇ ਸੂਚਨਾ, ਲੋਕਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ.ਐਮ. ਪਾਂਡੂਰੰਗ ਵੀ ਮੌਜੂਦ ਸਨ।