Friday, October 17, 2025

Chandigarh

ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

August 29, 2025 05:19 PM
SehajTimes

ਗ੍ਰਿਫ਼ਤਾਰ ਵਿਅਕਤੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ, ਹੁਸ਼ਿਆਰਪੁਰ ਪੁਲਿਸ ਨੂੰ ਵੀ ਸੀ ਲੋੜੀਂਦਾ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਚੰਡੀਗੜ੍ਹ : ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿੱਚ ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਪਨ ਕੁਮਾਰ ਵਾਸੀ ਬੱਸੀ ਮੁੱਡਾ, ਬਾਗ਼ਪੁਰ ਮੰਦਰ, ਹੁਸ਼ਿਆਰਪੁਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਾਰਦਾਤ (ਰਾਕੇਸ਼ ਗੱਗੀ ਕਤਲ) ਵਿਦੇਸ਼ੀ ਗੈਂਗਸਟਰਾਂ ਲਾਡੀ ਭਜਲ ਉਰਫ਼ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਰੰਜਿਸ਼ ਦਾ ਸਿੱਧਾ ਨਤੀਜਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਾਕੇਸ਼ ਕੁਮਾਰ ਉਰਫ਼ ਗੱਗੀ ਦੇ ਵਿਦੇਸ਼ੀ ਗੈਂਗਸਟਰ ਬੱਬੀ ਰਾਣਾ, ਜੋ ਸੋਨੂੰ ਖੱਤਰੀ ਦਾ ਸਾਥੀ ਹੈ, ਨਾਲ ਨਜ਼ਦੀਕੀ ਸਬੰਧ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਮੁਲਜ਼ਮ ਨੂੰ ਖਰੜ ਦੇ ਪਿੰਡ ਖਾਨਪੁਰ ਨੇੜਿਓਂ ਗ੍ਰਿਫ਼ਤਾਰ ਕਰ ਲਿਆ।

ਏਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ। ਉਨ੍ਹਾਂ ਦੱਸਿਆ ਕਿ ਰਾਕੇਸ਼ ਗੱਗੀ ਦੇ ਕਤਲ ਕੇਸ ਵਿੱਚ ਸ਼ਾਮਲ ਹੋਣ ਤੋਂ ਇਲਾਵਾ, ਉਸ ਵਿਰੁੱਧ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਰਾਦਾ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।

ਇਸ ਸਬੰਧੀ, ਐਫਆਈਆਰ ਨੰਬਰ 326 ਮਿਤੀ 28/08/2025 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਸਏਐਸ ਨਗਰ ਦੇ ਥਾਣਾ ਸਿਟੀ ਖਰੜ ਵਿਖੇ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ