Wednesday, October 15, 2025

Chandigarh

ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

August 29, 2025 07:05 PM
SehajTimes

ਸਰਕਾਰ ਹੜਾਂ ਤੋਂ ਬਾਅਦ ਬਿਮਾਰੀਆਂ ਤੋਂ ਬਚਾਅ ਲਈ ਵੀ ਪੂਰੀ ਤਰ੍ਹਾਂ ਸਚੇਤ : ਮੰਤਰੀ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ ਪੀੜਤ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਲਈ ਤੁਰੰਤ ਤੇ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖੀ ਜਾਨਾਂ ਨੂੰ ਬਚਾਉਣਾ ਅਤੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਬਜ਼ੁਰਗਾਂ ਲਈ ਵਿਸ਼ੇਸ਼ ਪ੍ਰਬੰਧ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 41 ਬਿਰਧ ਘਰ ਕਾਰਗਰ ਹਨ, ਜਿਨ੍ਹਾਂ ਵਿੱਚ ਕੁੱਲ 572 ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਵਧਾ ਕੇ 700 ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜਾਂ ਨਾਲ ਪ੍ਰਭਾਵਿਤ ਬਜ਼ੁਰਗਾਂ ਨੂੰ ਇਨ੍ਹਾਂ ਬਿਰਧ ਘਰਾਂ ਵਿੱਚ ਸੁਰੱਖਿਆ ਪੂਰਵਕ ਰਿਹਾਇਸ਼, ਖਾਣ-ਪੀਣ, ਕੱਪੜੇ, ਦਵਾਈਆਂ ਅਤੇ ਰੈਗੂਲਰ ਚੈਕ ਅਪ ਦੀ ਸਹੂਲਤ ਦਿੱਤੀ ਜਾਵੇਗੀ।

ਡਾ ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜਿਲਾ ਪ੍ਰੋਗਰਾਮ ਅਫਸਰਾਂ, ਚਾਈਲਡ ਪ੍ਰੋਟੈਕਸ਼ਨ ਅਫਸਰਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਟੀਮਾਂ ਬਜ਼ੁਰਗਾਂ ਨੂੰ ਸੁਰੱਖਿਆ ਪੂਰਵਕ ਥਾਵਾਂ ‘ਤੇ ਪਹੁੰਚਾਉਣ ਲਈ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕਰਦੇ ਹੋਏ ਹੜ ਪੀੜਤਾਂ ਦੀ ਸਹਾਇਤਾ ਲਈ ਰਾਜ ਦੇ ਸਾਰੇ ਬਿਰਧ ਘਰਾਂ ਨੂੰ ਬਤੌਰ ਅਸਥਾਈ ਸੈਲਟਰ ਹੋਮ ਵੱਜੋਂ ਵਰਤਣ ਲਈ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ।

ਬੱਚਿਆਂ ਲਈ ਖਾਸ ਉਪਰਾਲੇ

ਡਾ. ਬਲਜੀਤ ਕੌਰ ਨੇ ਕਿਹਾ ਕਿ ਹੜ ਪੀੜਤ ਇਲਾਕਿਆਂ ਵਿੱਚ ਆਂਗਣਵਾੜੀ ਕੇਂਦਰਾਂ ਨੂੰ ਬੱਚਿਆਂ ਲਈ ਸੁਰੱਖਿਆ ਸਥਾਨ ਵਜੋਂ ਤਿਆਰ ਕੀਤਾ ਗਿਆ ਹੈ। ਇਨ੍ਹਾਂ ਕੇਂਦਰਾਂ ਰਾਹੀਂ ਖਿਚੜੀ, ਦਲੀਆ ਅਤੇ ਹੋਰ ਤੁਰੰਤ ਤਿਆਰ ਹੋਣ ਵਾਲਾ ਭੋਜਨ ਪ੍ਰਦਾਨ ਕੀਤਾ ਜਾਵੇਗਾ।
ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਬੱਚਿਆਂ ਨਾਲ ਸੰਬੰਧਿਤ ਐਮਰਜੈਂਸੀ ਮਾਮਲਿਆਂ ਲਈ 1098 ਹੈਲਪਲਾਈਨ ਨੰਬਰ 24 ਘੰਟੇ ਕਾਰਗਰ ਹੈ।

ਮਹਿਲਾਵਾਂ ਲਈ ਸਹੂਲਤਾਂ

ਮੰਤਰੀ ਨੇ ਕਿਹਾ ਕਿ ਸਖੀ ਵਨ ਸਟਾਪ ਸੈਂਟਰਾਂ ਵਿੱਚ ਗਰਭਵਤੀ ਮਹਿਲਾਵਾਂ ਅਤੇ ਜ਼ਰੂਰਤਮੰਦ ਔਰਤਾਂ ਲਈ ਖਾਸ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਇਸ ਤੋਂ ਇਲਾਵਾ, ਹੜ ਪੀੜਤ ਮਹਿਲਾਵਾਂ ਨੂੰ ਸੈਨਿਟਰੀ ਪੈਡਜ਼ ਮੁਫ਼ਤ ਦਿੱਤੇ ਜਾਣਗੇ।

ਹੈਲਪਲਾਈਨ ਸਹੂਲਤਾਂ

ਡਾ ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ —

ਬੱਚਿਆਂ ਲਈ : 1098

ਮਹਿਲਾਵਾਂ ਲਈ : 181

ਬਜ਼ੁਰਗਾਂ ਲਈ : 14567

ਮੁੱਖ ਮੰਤਰੀ ਹੈਲਪਲਾਈਨ : 01812240064


ਇਹ ਸਾਰੀਆਂ ਹੈਲਪਲਾਈਨ 24 ਘੰਟੇ ਕਾਰਗਰ ਰਹਿਣਗੀਆਂ ਅਤੇ ਹਰ ਕਾਲ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਲੋਕਾਂ ਲਈ ਭਰੋਸਾ

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹੜਾਂ ਦੇ ਸਮੇਂ ਨਾ ਸਿਰਫ਼ ਲੋਕਾਂ ਨੂੰ ਸੁਰੱਖਿਆ ਪੂਰਵਕ ਥਾਵਾਂ ‘ਤੇ ਪਹੁੰਚਾ ਰਹੀ ਹੈ, ਸਗੋਂ ਹੜਾਂ ਤੋਂ ਬਾਅਦ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੜ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕਰੇਗੀ।

Have something to say? Post your comment

 

More in Chandigarh

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਵਿਸ਼ਵ ਪੱਧਰ ਦੀਆਂ ਉਦਯੋਗਿਕ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਲਈ ਤਿਆਰ : ਮੁੱਖ ਮੰਤਰੀ

ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਜੀ ਦੀ ਤੁਰੰਤ ਕੋਸ਼ਿਸ਼ਾਂ ਨਾਲ ਕੈਨੇਡਾ ਹਾਦਸੇ ਵਿੱਚ ਮਾਰੇ ਗਏ ਪੁੱਤਰ ਦੀ ਦੇਹ ਪਰਿਵਾਰ ਨੂੰ ਦੇਸ਼ ਵਾਪਿਸ ਲਿਆਉਣ ਵਿੱਚ ਸਫਲਤਾ ਮਿਲੀ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ