Thursday, October 16, 2025

Chandigarh

ਪੰਜਾਬ ਪੁਲਿਸ, ਐਨਡੀਆਰਐਫ, ਐਸਡੀਆਰਐਫ ਅਤੇ ਭਾਰਤੀ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

August 29, 2025 07:08 PM
SehajTimes

ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਪੰਜਾਬ ਵਿੱਚ ਫੌਜ ਦੇ 20 ਹੈਲੀਕਾਪਟਰ ਤਾਇਨਾਤ

ਪੰਜਾਬ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪਾਂ ਦੇ ਨਾਲ ਭੋਜਨ ਅਤੇ ਦਵਾਈਆਂ ਦੇ ਲੰਗਰ ਲਾਏ: ਸਪੈਂਸ਼ਲ ਡੀਜੀਪੀ ਅਰਪਿਤ ਸ਼ੁਕਲਾ

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਸਐਸਪੀਐਜ਼ ਰਾਹਤ ਕਾਰਜਾਂ ਦੀ ਨਿੱਜੀ ਤੌਰ 'ਤੇ ਕਰ ਰਹੇ ਨਿਗਰਾਨੀ

ਚੰਡੀਗੜ੍ਹ : ਭਾਰੀ ਮੀਂਹ ਦੇ ਚਲਦਿਆਂ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ‘ਚ ਪਾੜ ਪੈਣ ਜਾਂ ਪਾਣੀ ਦੇ ਓਵਰਫਲੋਅ ਕਾਰਨ ਬਣੀ ਹੜ੍ਹਾਂ ਵਰਗੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਿਸ, ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ 7689 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਇਥੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।

ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਬਣੇ ਹਾਲਾਤਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪ ਸਥਾਪਤ ਕੀਤੇ ਹਨ ਜਿੱਥੇ ਲੋਕਾਂ ਲਈ ਭੋਜਨ ਅਤੇ ਦਵਾਈਆਂ ਦੇ ਲੰਗਰ ਲਾਏ ਗਏ ਹਨ ਅਤੇ ਇਸਦੇ ਨਾਲ ਹੀ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਲੋਕਾਂ ਨੂੰ ਕੱਢਣ ਅਤੇ ਖਾਣੇ ਦੇ ਪੈਕੇਟ ਤੇ ਹੋਰ ਜ਼ਰੂਰੀ ਚੀਜ਼ਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕੱਢਣ ਅਤੇ ਸੁਰੱਖਿਅਤ ਥਾਵਾਂ 'ਤੇ ਲਿਜਾਣ ਲਈ ਭਾਰਤੀ ਫੌਜ ਦੇ 20 ਹੈਲੀਕਾਪਟਰ ਰਾਜ ਵਿੱਚ ਤਾਇਨਾਤ ਹਨ।

ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਫੀਲਡ ਵਿੱਚ ਰਹਿਣ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿਯਮਿਤ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਐਸਐਸਪੀਜ਼ ਰਾਹਤ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ।

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਚਾਰ ਦਿਨਾਂ ਦਾ ਅਲਰਟ ਜਾਰੀ ਕੀਤੇ ਜਾਣ ਦੇ ਨਾਲ ਪੰਜਾਬ ਪੁਲਿਸ ਨੂੰ ਹੜ੍ਹ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਅਲਰਟ ‘ਤੇ ਰੱਖਿਆ ਗਿਆ ਹੈ।

Have something to say? Post your comment

 

More in Chandigarh

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ