Thursday, September 04, 2025

Chandigarh

ਆਰ.ਟੀ.ਆਈ.ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਵਲੋਂ 175 ਕੇਸਾਂ ਦਾ ਨਿਪਟਾਰਾ

August 29, 2025 07:10 PM
SehajTimes

ਚੰਡੀਗੜ੍ਹ  : ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਇਕ ਵਿਅਕਤੀ ਵਲੋਂ ਆਰ.ਟੀ.ਆਈ.ਐਕਟ ਅਧੀਨ ਦਾਇਰ 175 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਦੇ ਬੈਂਚ ਕੋਲ ਲੁਧਿਆਣਾ ਦੇ ਡਾਬਾ-ਲੋਹਾਰਾ ਮਾਰਗ ਸਥਿਤ ਮਹਾ ਸਿੰਘ ਨਗਰ ਨਿਵਾਸੀ ਸਰਬਜੀਤ ਸਿੰਘ ਗਿੱਲ ਵਲੋਂ ਦਾਇਰ 175 ਮਾਮਲੇ ਅਗਸਤ ਮਹੀਨੇ ਦੀਆਂ ਵੱਖ ਵੱਖ ਤਰੀਕਾਂ ਨੂੰ ਸੁਣਵਾਈ ਲਈ ਲੱਗੇ ਸਨ।
ਉਨ੍ਹਾਂ ਦੱਸਿਆ ਕਿ ਸਰਬਜੀਤ ਸਿੰਘ ਗਿੱਲ ਵਲੋਂ ਦਾਇਰ ਕੇਸਾਂ ਵਿਚੋਂ 5 ਅਗਸਤ 2025 ਨੂੰ 36 ਕੇਸ,6 ਅਗਸਤ 2025 ਨੂੰ 26 ਅਤੇ 7 ਅਗਸਤ 2025 ਨੂੰ 35 ਕੇਸ,19 ਅਗਸਤ 2025 ਨੂੰ 30 ਕੇਸ, 20 ਅਗਸਤ 2025 ਨੂੰ 26 ਸੁਣਵਾਈ ਲਈ ਲੱਗੇ ਸਨ ਜਿਨ੍ਹਾਂ ਵਿੱਚ ਸਬੰਧਤ ਧਿਰਾਂ ਜਾਣਕਾਰੀ ਸਮੇਤ ਹਾਜ਼ਰ ਸਨ ਅਤੇ ਕਮਿਸ਼ਨਰ ਵਲੋਂ ਸਾਰੇ ਕੇਸ ਇਕੱਲੇ ਇਕੱਲੇ ਸੁਣੇ ਗਏ।

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਕੇਸਾਂ ਦੀ ਸੁਣਵਾਈ ਦੌਰਾਨ ਮੁਦਈ ਸਰਬਜੀਤ ਸਿੰਘ ਗਿੱਲ ਪੇਸ਼ ਨਹੀਂ ਹੋਇਆ ਜਿਸ 'ਤੇ ਕਮਿਸ਼ਨ ਵਲੋਂ ਮੁਦਈ ਨੂੰ ਆਪਣਾ ਪੱਖ ਰੱਖਣ ਲਈ 10 ਦਿਨ ਦਾ ਸਮਾਂ ਦਿੱਤਾ ਗਿਆ ਪ੍ਰੰਤੂ ਮੁਦਈ ਨੇ ਇਸ ਸਮੇਂ ਵਿੱਚ ਵੀ ਆਪਣਾ ਪੱਖ ਪੇਸ਼ ਨਹੀਂ ਕੀਤਾ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਇਨ੍ਹਾਂ ਮਾਮਲਿਆਂ ਦੀ 20 ਅਗਸਤ ਅਤੇ 28 ਅਗਸਤ 2025 ਨੂੰ ਮੁੜ ਸੁਣਵਾਈ ਕੀਤੀ ਗਈ ਤਾਂ ਸਰਬਜੀਤ ਸਿੰਘ ਗਿੱਲ ਵਲੋਂ ਦਾਇਰ 175 ਕੇਸਾਂ ਦਾ ਨਿਪਟਾਰਾ ਕਰ ਦਿੱਤਾ ਗਿਆ ।

ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਇਨ੍ਹਾਂ ਕੇਸਾਂ ਵਿੱਚ ਲਗਾਤਾਰ ਗੈਰਹਾਜ਼ਰੀ ਕਾਰਨ ਕਮਿਸ਼ਨ ਦੇ ਸਮੇਂ ਅਤੇ ਸਰੋਤਾਂ ਦੀ ਕਾਫ਼ੀ ਬਰਬਾਦੀ ਹੋਈ ਹੈ ਅਤੇ ਵਾਰ-ਵਾਰ ਸੁਣਵਾਈਆਂ ਵਿੱਚ ਹਾਜ਼ਰ ਹੋ ਕੇ ਜਵਾਬ ਦਾਇਰ ਕਰਨ ਵਾਲੀਆਂ ਸਰਕਾਰੀ ਅਥਾਰਟੀਆਂ ਦੇ ਅਧਿਕਾਰਤ ਕੰਮਕਾਜ ਵਿੱਚ ਬੇਲੋੜਾ ਵਿਘਨ ਪਿਆ ਹੈ। ਅਜਿਹਾ ਵਤੀਰਾ ਨਾ ਸਿਰਫ਼ ਮੁਕੱਦਮੇਬਾਜ਼ਾਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਕਰਦਾ ਹੈ ਬਲਕਿ ਲੰਬਿਤ ਮਾਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਸਬੰਧੀ ਕਮਿਸ਼ਨ ਦੀ ਸਮਰੱਥਾ ਨੂੰ ਵੀ ਪ੍ਰਭਾਵਿਤ ਕਰਦਾ ਹੈ।ਕਮਿਸ਼ਨ ਨੇ ਕਿਹਾ ਹੈ ਕਿ ਲੰਬਿਤ ਮਾਮਲਿਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ, ਫਜ਼ੂਲ, ਵਾਰ-ਵਾਰ ਹੋਣ ਵਾਲੀ ਮੁਕੱਦਮੇਬਾਜ਼ੀ ਲਈ ਜਨਤਕ ਸਰੋਤਾਂ ਦੀ ਵਰਤੋਂ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ। ਇਸ ਲਈ ਮੁਕੱਦਮਾ ਨਾ ਚਲਾਉਣ ਕਾਰਨ ਸਰਬਜੀਤ ਸਿੰਘ ਗਿੱਲ ਵਲੋਂ ਦਾਇਰ ਅਪੀਲਾਂ ਨੂੰ ਖਾਰਜ ਕਰ ਦਿੱਤਾ ਗਿਆ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਸਰਬਜੀਤ ਸਿੰਘ ਗਿੱਲ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੀਫ਼ ਇਨਫੋਰਮੇਸ਼ਨ ਕਮਿਸ਼ਨਰ ਵੱਲੋਂ 25 ਫਰਵਰੀ 2025 ਨੂੰ ਆਰ.ਟੀ.ਆਈ.ਐਕਟ ਦੀ ਦੁਰਵਰਤੋ ਕਰਨ ਦੇ ਦੋਸ਼ ਵਿਚ ਬਲੈਕਲਿਸਟ ਕੀਤਾ ਗਿਆ ਸੀ।

Have something to say? Post your comment

 

More in Chandigarh

ਸ੍ਰੀ ਰਾਮਲੀਲਾ ਕਮੇਟੀ ਵੱਲੋਂ ਸਜਾਈ ਗਈ ਸ਼ੋਭਾ ਯਾਤਰਾ ਨੂੰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਨੇ ਰਵਾਨਾ ਕੀਤਾ

ਹੜ੍ਹ ਪੀੜਤਾਂ ਦੀ ਮੱਦਦ ਲਈ ਪ੍ਰਭ ਆਸਰਾ ਦੀ ਟੀਮ ਲਗਾਤਾਰ ਯਤਨਸ਼ੀਲ : ਭਾਈ ਸ਼ਮਸ਼ੇਰ ਸਿੰਘ

ਪਿੰਡ ਖੇੜਾ ਵਾਸੀਆਂ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਆਰਥਿਕ ਪੱਖੋਂ ਮਦਦ ਲਈ ਕੁਸ਼ਤੀ ਦੰਗਲ ਰੱਦ ਕੀਤਾ

ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ ਪੰਜਾਬ ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

ਬੰਨ੍ਹਾਂ ਦੀ ਮਜ਼ਬੂਤੀ ਲਈ ਯਤਨ: ਕੈਬਨਿਟ ਮੰਤਰੀ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਬਿਆਸ ਦਰਿਆ ਦੇ ਕਮਜ਼ੋਰ ਹਿੱਸਿਆ ਨੂੰ ਮਜ਼ਬੂਤ ਕਰਨ ਦੇ ਕਾਰਜ ‘ਚ ਸਹਿਯੋਗ ਦਿੱਤਾ

ਆਰ.ਟੀ.ਆਈ. ਕਮਿਸ਼ਨ ਵੱਲੋਂ ਭਗੌੜੇ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ

ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ

ਹੜ੍ਹਾਂ ਕਰਕੇ 1.75 ਲੱਖ ਹੈਕਟੇਅਰ ਫ਼ਸਲੀ ਰਕਬਾ ਬਰਬਾਦ ਹੋਇਆ : ਹਰਦੀਪ ਸਿੰਘ ਮੁੰਡੀਆਂ

ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਕੀ ਰਾਓ ਦੇ ਨਾਲ ਲੱਗਦੀ ਨਯਾਗਾਓਂ ਦੀ ਨਾਡਾ-ਖੁੱਡਾ ਲਾਹੌਰਾ ਸੜਕ ਤੇ ਪਏ ਪਾੜ ਨੂੰ ਸਫ਼ਲਤਾਪੂਰਵਕ ਬੰਦ ਕੀਤਾ

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਖੋਜ ਪੱਤਰ ਲਿਖਣ ਬਾਰੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ