ਮਹਿਲ ਕਲਾਂ : ਧੰਨ ਧੰਨ ਬਾਬਾ ਨਰਾਇਣ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਤੋਂ ਵਰੋਸਾਈ ਸੰਤ ਬਾਬਾ ਘਾਲਾ ਸਿੰਘ ਮੁੱਖ ਸੇਵਾਦਾਰ ਨਾਨਕਸਰ ਕਲੇਰਾਂ ਦੇ ਜਨਮ ਸੰਬੰਧੀ ਤਿੰਨ ਦਿਨਾਂ30 ਅਗਸਤ ਤੋਂ 1 ਸਤੰਬਰ ਤੱਕ ਜਨਮ ਦਿਹਾੜਾ ਜੱਦੀ ਪਿੰਡ ਚੰਨਣਵਾਲ ਵਿਖੇ ਮਨਾਇਆ ਜਾ ਰਿਹਾ ਹੈ ਇਸ ਸਬੰਧੀ ਭਾਈ ਗੇਜਾ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਬਲਵਿੰਦਰ ਸਿੰਘ ਉਰਫ ਬਿੰਦਰ, ਭਾਈ ਜੱਸਾ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪਿੰਡ ਚੰਨਣਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ 30 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾ ਕੇ 1ਸਤੰਬਰ ਨੂੰ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਦਰਬਾਰ ਸੱਜੇਗਾ ਤੇ ਢਾਡੀ ਕਵੀਸ਼ਰ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਸਮਾਗਮਾਂ ਦੌਰਾਨ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਭਾਈ ਬਲਵਿੰਦਰ ਸਿੰਘ ਉਰਫ ਬਿੰਦਰ ਨੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਪਹੁੰਚਣ ਦੀ ਬੇਨਤੀ ਕੀਤੀ ਗਈ।