ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੀਆਂ ਗਾਈਡਲਾਈਨਜ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਸਪਾਲ ਮੋਗਾ (ਸੈ.ਸਿੱ.) ਸ਼੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ 6 ਜ਼ਿਲ੍ਹਿਆਂ ਦੀ ਇੱਕ ਰੋਜ਼ਾ ਵਾਤਾਵਰਨ ਬਚਾਉਣ ਸਬੰਧੀ ਕਲਸਟਰ ਲੈਵਲ ਦੀ ਵਰਕਸ਼ਾਪ ਲਗਾਈ ਗਈ। ਜਿਸ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਮਾਨਸਾ, ਫਾਜ਼ਿਲਕਾ, ਫਿਰੋਜ਼ਪੁਰ, ਬਠਿੰਡਾ ਅਤੇ ਸੰਗਰੂਰ ਜ਼ਿਲ੍ਹਿਆਂ ਨੇ ਭਾਗ ਲਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਸੀ। ਇਸ ਵਰਕਸ਼ਾਪ ਵਿੱਚ ਹਰ ਜ਼ਿਲ੍ਹੇ ਵਿੱਚੋਂ ਲਗਭਗ 17 ਅਧਿਆਪਕ ਬੁਲਾਏ ਗਏ ਸਨ। ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨੋਲਜੀ ਚੰਡੀਗੜ੍ਹ ਦੇ ਜੋਇੰਟ ਡਾਇਰੈਕਟਰ ਡਾ. ਕੇ.ਐਸ. ਬਾਠ ਅਤੇ ਉਹਨਾਂ ਦੇ ਨਾਲ ਪ੍ਰੋਜੈਕਟ ਸਾਇੰਟਿਸਟ ਡਾ. ਮੰਦਾਕਨੀ ਵੱਲੋਂ ਵੀ ਸ਼ਿਰਕਤ ਕੀਤੀ ਗਈ। ਇਸ ਮੋਕੇ ਆਈ.ਪੀ.ਸੀ.ਏ. ਸੰਸਥਾ ਤੋਂ ਡਾ. ਰੀਨਾ ਚੱਡਾ ਜਿੰਨ੍ਹਾਂ ਨੇ ਰਿਸੋਰਸ ਪਰਸਨ ਦੀ ਭੂਮਿਕਾ ਨਿਭਾਈ ਅਤੇ ਸਾਰੇ ਆਏ ਹੋਏ ਅਧਿਆਪਕਾਂ ਨੂੰ ਵਾਤਾਵਰਨ ਪ੍ਰਤੀ ਵਧੀਆ ਢੰਗ ਨਾਲ ਜਾਗਰੂਕ ਕੀਤਾ। ਉਹਨਾਂ ਦੁਆਰਾ ਦਿਖਾਏ ਗਏ ਵੀਡੀਓਜ਼ ਬਹੁਤ ਹੀ ਸ਼ਲਾਘਾ ਯੋਗ ਸਨ। ਇਸ ਦੇ ਨਾਲ- ਨਾਲ ਪੰਜਾਬ ਈਕੋ ਹੈਕਥੋਨ ਦੇ ਲਾਂਚ ਨੂੰ ਲੈ ਕੇ ਪਾਈ ਜੈਮ ਫਾਊਂਡੇਸ਼ਨ ਦਿੱਲੀ ਤੋਂ ਸ਼੍ਰੀ ਵਿਸ਼ਾਲੀ ਅਤੇ ਸ਼੍ਰੀ ਬਿਊਟੀ ਸ਼ਰਮਾ ਨੇ ਵੀ ਵਧੀਆ ਢੰਗ ਨਾਲ ਆਪਣੀ ਭੂਮਿਕਾ ਨਿਭਾਈ ਅਤੇ ਪੂਰੇ ਆਡੀਟੋਰੀਅਮ ਨੂੰ ਬੰਨ ਕੇ ਰੱਖਿਆ। ਅੰਤ ਵਿੱਚ ਆਏ ਹੋਏ ਮਹਿਮਾਨਾਂ ਦਾ ਸਾਰੀ ਟੀਮ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ। ਮੀਡੀਆ ਕੋਆਰਡੀਨੇਟਰ ਸ਼੍ਰੀ ਜਸਵਿੰਦਰ ਪਾਲ ਸ਼ਰਮਾ ਨਾਲ ਗੱਲਬਾਤ ਕਰਦਿਆਂ ਇਸ ਵਰਕਸ਼ਾਪ ਦੇ ਕੋਆਰਡੀਨੇਟਰ ਸ੍ਰੀ ਰਾਜਨ ਗੋਇਲ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਲਗਭਗ 150 ਦੇ ਕਰੀਬ ਅਧਿਆਪਕਾਂ ਨੇ ਭਾਗ ਲਿਆ ਜਿਨਾਂ ਨੂੰ ਈਈਪੀ ਅਤੇ ਪੰਜਾਬ ਹੈਕਥੋਨ ਬਾਰੇ ਜਾਣਕਾਰੀ ਦਿੱਤੀ ਗਈ ਹੈ ਜੋ ਕਿ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਦੁਆਰਾ ਸਕੂਲਾਂ ਦੇ ਵਿਦਿਆਰਥੀਆਂ ਤੱਕ ਪਹੁੰਚਾਈ ਜਾਊਗੀ ਅਤੇ ਆਸ ਕੀਤੀ ਕਿ ਵਿਭਾਗ ਵੱਲੋਂ ਅਜਿਹੇ ਵਰਕਸ਼ਾਪ ਅਤੇ ਸੈਮੀਨਾਰ ਲਗਾਤਾਰ ਲੱਗਣੇ ਚਾਹੀਦੇ ਹਨ।