Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਲੁਧਿਆਣਾ ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ

August 29, 2025 08:19 PM
SehajTimes

ਚੰਡੀਗੜ੍ਹ : ਸਿੱਖਿਆ ਅਤੇ ਉਦਯੋਗ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਅਤਿ-ਆਧੁਨਿਕ ਹੁਨਰ ਅਤੇ ਉੱਦਮੀ ਮੁਹਾਰਤ ਨਾਲ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਵਿੱਚ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ, ਜਿਸਦਾ ਨਾਂ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ। ਇਹ ਮਾਣਮੱਤੀ ਸੰਸਥਾ ਨੌਜਵਾਨਾਂ ਵਿੱਚ ਨਵੀਨਤਾ, ਰਚਨਾਤਮਕਤਾ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰੇਗੀ ਅਤੇ ਉਦਯੋਗ ਦੀਆਂ ਲੋੜਾਂ ਮੁਤਾਬਕ ਨੌਜਾਵਾਨਾਂ ਨੂੰ ਸਿੱਖਿਆ ਪ੍ਰਦਾਨ ਕਰੇਗੀ ਜਿਸ ਨਾਲ ਪੰਜਾਬ ਵਿੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਹੋਵੇਗਾ। “ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ” ਦੀ ਸਥਾਪਨਾ ਬਾਰੇ ਅਧਿਕਾਰਤ ਐਲਾਨ ਸਬੰਧੀ ਸਮਾਰੋਹ ਵਿੱਚ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਸ਼ਿਰਕਤ ਕੀਤੀ।

ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਲੁਧਿਆਣਾ ਵਿਖੇ ਕੰਬੋਜ ਭਾਈਚਾਰੇ ਵੱਲੋਂ ਦਾਨ ਕੀਤੀ ਗਈ 50 ਏਕੜ ਜ਼ਮੀਨ 'ਤੇ ਸਥਾਪਿਤ ਕੀਤੀ ਜਾਵੇਗੀ ਅਤੇ ਇਸ ਉੱਤੇ 500 ਕਰੋੜ ਰੁਪਏ ਲਾਗਤ ਆਉਣ ਦਾ ਅਨੁਮਾਨ ਹੈ। ਇਹ ਯੂਨੀਵਰਸਿਟੀ ਕੈਂਪਸ ਅਤਿ-ਆਧੁਨਿਕ ਬੁਨਿਆਦੀ ਢਾਂਚੇ, ਡਿਜੀਟਲ ਕਲਾਸਰੂਮ, ਖੋਜ ਕੇਂਦਰ, ਨਵੀਨਤਾ ਕੇਂਦਰ ਅਤੇ ਇਨਕਿਊਬੇਸ਼ਨ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਅਜੌਕੇ ਯੁੱਗ, ਤਕਨਾਲੋਜੀ-ਸੰਚਾਲਿਤ ਅਰਥਵਿਵਸਥਾ, ਨਵੀਨਤਾ, ਉੱਦਮਤਾ ਅਤੇ ਉਦਯੋਗ-ਅਧਾਰਿਤ ਉੱਦਮਾਂ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਹੁਨਰ ਅਤੇ ਸਰੋਤ ਪ੍ਰਦਾਨ ਕਰਨਾ ਹੈ। ਪੰਜਾਬ ਦੇ ਕੈਬਨਿਟ ਮੰਤਰੀਆਂ, ਸ੍ਰੀ ਅਮਨ ਅਰੋੜਾ ਅਤੇ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗ ਦੀਆਂ ਲੋੜਾਂ ਮੁਤਾਬਕ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ 'ਤੇ ਚਾਨਣਾ ਪਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇ ਨਾਲ-ਨਾਲ ਯੂਨੀਵਰਸਿਟੀ ਦੀ ਸਥਾਪਨਾ ਅਤੇ ਸੰਚਾਲਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਵਿੱਚ ਮਦਦ ਕੀਤੀ ਜਾਵੇਗੀ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਹੁਨਰ ਵਿਕਾਸ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਵਿਹਾਰਕ ਹੁਨਰਾਂ ਅਤੇ ਉਦਯੋਗਿਕ ਭਾਈਵਾਲੀ 'ਤੇ ਧਿਆਨ ਕੇਂਦਰਿਤ ਕਰਕੇ, ਇਹ ਯੂਨੀਵਰਸਿਟੀ ਅਜਿਹੇ ਗ੍ਰੈਜੂਏਟ ਪੈਦਾ ਕਰੇਗੀ ਜੋ ਰੁਜ਼ਗਾਰ ਹਾਸਲ ਕਰਨ ਦੇ ਸਮਰੱਥ ਹੋਣਗੇ। ਸ੍ਰੀ ਸਿਸੋਦੀਆ ਨੇ ਯੂਨੀਵਰਸਿਟੀ ਲਈ ਜ਼ਮੀਨ ਦਾਨ ਕਰਨ ਅਤੇ ਸਿੱਖਿਆ ਵਿੱਚ ਯੋਗਦਾਨ ਲਈ ਕੰਬੋਜ ਭਾਈਚਾਰੇ ਦੀ ਪ੍ਰਸ਼ੰਸਾ ਕੀਤੀ।

ਜਲਾਲਾਬਾਦ ਤੋਂ ਵਿਧਾਇਕ ਸ੍ਰੀ ਜਗਦੀਪ ਗੋਲਡੀ ਕੰਬੋਜ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਲੁਧਿਆਣਾ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਦੇ ਕੇਂਦਰ ਵਿੱਚ ਬਦਲ ਦੇਵੇਗੀ, ਜੋ ਭਾਰਤ ਅਤੇ ਵਿਦੇਸ਼ਾਂ ਦੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰੇਗੀ। ਕੰਬੋਜ ਭਾਈਚਾਰੇ ਲਈ ਇਹ ਪ੍ਰੋਜੈਕਟ ਇੱਕ ਇਤਿਹਾਸਕ ਮੀਲ ਪੱਥਰ ਹੈ ਜੋ ਸਿੱਖਿਆ, ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਦੇ ਸਨਮਾਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਮੌਕੇ ਸਿੱਖਿਆ, ਹੁਨਰ ਵਿਕਾਸ ਅਤੇ ਸਸ਼ਕਤੀਕਰਨ ਪ੍ਰਤੀ ਡਾ. ਸੰਦੀਪ ਸਿੰਘ ਕੌੜਾ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ, ਕੰਬੋਜ ਭਾਈਚਾਰੇ ਨੇ ਉਨ੍ਹਾਂ ਨੂੰ ਇਸ ਯੂਨੀਵਰਸਿਟੀ ਦਾ "ਸੰਸਥਾਪਕ ਚਾਂਸਲਰ" ਘੋਸ਼ਿਤ ਕੀਤਾ।

ਡਾ. ਸੰਦੀਪ ਸਿੰਘ ਕੌੜਾ ਨੇ ਕਿਹਾ ਕਿ ਯੂਨੀਵਰਸਿਟੀ ਦਾ ਧਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ, ਡੇਟਾ ਸਾਇੰਸ, ਰੋਬੋਟਿਕਸ, ਸਾਈਬਰ ਸੁਰੱਖਿਆ ਅਤੇ ਉੱਨਤ ਉੱਦਮਤਾ ਪ੍ਰੋਗਰਾਮਾਂ ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ 'ਤੇ ਕੇਂਦਰਿਤ ਹੋਵੇਗਾ।

ਇਹ ਸਮਾਰੋਹ ਬਾਬਾ ਬ੍ਰਹਮ ਦਾਸ ਜੀ (ਡੇਰਾ ਬਾਬਾ ਭੂਮਣ ਸ਼ਾਹ, ਸਿਰਸਾ) ਦੇ ਆਸ਼ੀਰਵਾਦ ਨਾਲ ਸ਼ੁਰੂ ਹੋਇਆ, ਜਿਨ੍ਹਾਂ ਦੇ ਭਾਰਤ ਅਤੇ ਵਿਦੇਸ਼ਾਂ ਵਿੱਚ ਲੱਖਾਂ ਸ਼ਰਧਾਲੂ ਹਨ। ਇਸ ਸਮਾਗਮ ਵਿੱਚ ਵਿਦੇਸ਼ਾਂ ਤੋਂ ਕੰਬੋਜ ਭਾਈਚਾਰੇ ਦੇ ਉੱਘੇ ਆਗੂਆਂ ਨੇ ਆਨਲਾਈਨ ਸ਼ਿਰਕਤ ਕੀਤੀ ਅਤੇ ਯੂਨੀਵਰਸਿਟੀ ਪ੍ਰੋਜੈਕਟ ਪ੍ਰਤੀ ਆਪਣੀ ਨਿਰਸਵਾਰਥ ਵਚਨਬੱਧਤਾ ਦਹੁਰਾਈ। ਇਸ ਤੋਂ ਇਲਾਵਾ ਸਮਾਗਮ ਵਿੱਚ ਵਿਧਾਇਕ ਡਾ. ਜਮੀਲ-ਉਰ-ਰਹਿਮਾਨ, ਮਲਕੀਤ ਥਿੰਦ (ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ), ਬਲਵਿੰਦਰ ਸਿੰਘ ਜੰਮੂ, ਪ੍ਰਧਾਨ ਆਲ ਇੰਡੀਆ ਜਰਨਲਿਸਟ ਐਸੋਸੀਏਸ਼ਨ, ਡਾ. ਅਵਤਾਰ ਸਿੰਘ, ਚੇਅਰਮੈਨ ਅਮਨ ਗਰੁੱਪ ਆਫ਼ ਹਾਸਪੀਟਲਜ਼, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਪ੍ਰੋ. ਮਨਜੀਤ ਸਿੰਘ, ਸ੍ਰੀ ਜਸਬੀਰ ਸਿੰਘ ਥਿੰਦ ਅਤੇ ਦੇਸ਼ ਭਰ ਤੋਂ ਕੰਬੋਜ ਭਾਈਚਾਰੇ ਦੀਆਂ ਹੋਰ ਉੱਘੀਆਂ ਸ਼ਖਸੀਅਤਾਂ ਨੇ ਵੀ ਸ਼ਿਰਕਤ ਕੀਤੀ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ