Tuesday, May 14, 2024

Malwa

ਪਟਿਆਲਾ ਵਿਚ 95 ਫ਼ੀਸਦੀ ਕੋਵਿਡ ਮਰੀਜ਼ ਹੋਏ ਠੀਕ

June 07, 2021 09:05 PM
SehajTimes
ਪਟਿਆਲਾ : ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 1107 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,59,922 ਹੋ ਗਿਆ ਹੈ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਵੈਕਸੀਨ ਨਾਲ ਕੱਲ ਮਿਤੀ 8 ਜੂਨ ਦਿਨ ਮੰਗਲਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ ਆਈ.ਐਮ.ਏ. ਕੈਂਪ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ, ਸਾਂਝਾ ਸਕੂਲ ਤ੍ਰਿਪੜੀ, ਗੁਰੂਦੁਆਰਾ ਸਾਹਿਬ ਮੌਤੀ ਬਾਗ,ਪੰਜਾਬੀ ਯੂਨੀਵਰਸਿਟੀ ਵਾਰਿਸ, ਬਲਾਕ ਭਾਦਸੋ ਰਾਧਾਸੁਆਮੀ ਸਤਸੰਗ ਘਰ ਖੇੜੀ ਜੱਟਾਂ, ,ਨਾਭਾ ਦੇ ਮੇਘ ਕਲੋਨੀ ,ਰੋਟਰੀ ਕੱਲਬ ਅਤੇ ਐਮ.ਪੀ.ਡਬਲਿਉ ਸਕੂਲ, ਰਾਜਪੁਰਾ ਦੇ ਬਹਾਵਲਪੁਰ ਭਵਨ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਾਤੜਾਂ ਦੇ ਦੁਰਗਾ ਦਲ ਕੱਲਬ, ਬਲਾਕ ਕੋਲੀ ਵਿਖੇ ਗਰੂੁਦੁਆਰਾ ਸਾਹਿਬ ਜਲਾਲਪੁਰ,ਮਿੰਨੀ ਪੀ.ਐਚ.ਸੀ ਕਲਿਆਣ ,ਬਲਾਕ ਦੁੱਧਣ ਸਾਧਾਂ ਮੰਦਿਰ ਪਿੰਡ ਦੀਵਾਨਵਾਲਾ,ਸਰਕਾਰੀ ਸਕੂਲ ਗੰਗਰੋਲੀ, ਬਲਾਕ ਕਾਲੋਮਾਜਰਾ ਦੇ ਜੀ.ਪੀ.ਐਸ, ਆਂਗਣਵਾੜੀ ਸੈਂਟਰ ਮਿਰਜ਼ਾਪੁਰ, ਆਂਗਣਵਾੜੀ ਸੈਂਟਰ ਮਾਣਕਪੁਰ, ਬਲਾਕ ਸ਼ੁਤਰਾਣਾ ਦੇ ਪਿੰਡ ਗੰਲੋਲੀ ਦੇ ਗੁਰੂਦੁਆਰਾ ਸਾਹਿਬ, ਪਿੰਡ ਦੋਦੜਾ ਦੇ ਗੁਰੂਦੁਆਰਾ ਸਾਹਿਬ, ਪਿੰਡ ਕੁਲਾਰਾਂ ਦੇ ਗੁਰੂਦੁਆਰਾ ਸਾਹਿਬ ,ਪਿੰਡ ਜਿਊਣਪੁਰਾ ਦੇ ਪ੍ਰਾਇਮਰੀ ਸਕੂਲ, ਬਲਾਕ ਹਰਪਾਲਪੁਰ ਦੇ ਗੁਰੂਦੁਆਰਾ ਸਾਹਿਬ , ਰਾਧਾਸੁਆਮੀ ਸਤਸੰਗ ਘਰ ਮਡਿਆਣਾ ਅਤੇ ਕਸਬਾ ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਦਿ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ। ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਅਨੈਕਸੀ ਕਮਿਉਨਿਟੀ ਸਿਹਤ ਕੈਂਦਰ ਪਾਤੜਾਂ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ।   
 
           ਅੱਜ ਜਿਲੇ ਵਿੱਚ 83 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2966 ਦੇ ਕਰੀਬ ਰਿਪੋਰਟਾਂ ਵਿਚੋਂ 83 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 47542 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 209 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 45068 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1195 ਹੈ। ਜਿਲੇ੍ਹ ਵਿੱਚ 08 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1279 ਹੋ ਗਈ ਹੈ। ਉਹਨਾਂ ਕਿਹਾ ਕਿ ਤਕਰੀਬਨ 95 ਪ੍ਰਤੀਸ਼ਤ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਕੇ ਆਪਣੀ ਆਮ ਵਾਂਗ ਵਤੀਤ ਕਰ ਰਹੇ ਹਨ।
 
            ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਇਹਨਾਂ 83 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 16, ਨਾਭਾ ਤੋਂ 08, ਸਮਾਣਾ ਤੋਂ 02, ਰਾਜਪੁਰਾ ਤੋਂ 07, ਬਲਾਕ ਭਾਦਸਂੋ ਤੋਂ 19, ਬਲਾਕ ਕੌਲੀ ਤੋਂ 03, ਬਲਾਕ ਕਾਲੋਮਾਜਰਾ ਤੋਂ 9, ਬਲਾਕ ਸ਼ੁਤਰਾਣਾ ਤੋਂ 9, ਬਲਾਕ ਹਰਪਾਲਪੁਰ ਤੋਂ 04, ਬਲਾਕ ਦੁਧਣਸਾਧਾਂ ਤੋਂ 06 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 15 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 68 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
 
ਜਿਲ੍ਹਾ ਐਪੀਡੋਲਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਜਿਆਦਾ ਪੋਜਟਿਵ ਕੇਸ ਆਉਣ ਤੇਂ ਬਾਲਕ ਭਾਦਸੋਂ ਦੇ ਪਿੰਡ ਕਨਸੁਆਂ ਵਿਖੇ ਮਾਈਕਰੋ ਕੰਟੈਨਮੈਂਟ ਲਗਾ ਦਿਤੀ ਗਈ ਹੈ।
 
           ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3688 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,91,022 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 47542 ਕੋਵਿਡ ਪੋਜਟਿਵ, 6,41,818 ਨੈਗੇਟਿਵ ਅਤੇ ਲਗਭਗ 1662 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Have something to say? Post your comment

 

More in Malwa

ਫਰੀਡਮ ਫਾਈਟਰ ਉੱਤਰਾਧਿਕਾਰੀ ਜੱਥੇਬੰਦੀ (ਰਜਿ.196) ਪਟਿਆਲਾ (ਪੰਜਾਬ) ਦੀ ਮੀਟਿੰਗ ਦੌਰਾਨ ਅਹਿਮ ਫ਼ੈਸਲੇ ਲਏ

ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਕੇ ਮਨਾਇਆ ਸਰਹੰਦ ਫਤਿਹ ਦਿਵਸ

ਸ਼ਹਿਰ ’ਚ ਐਲ ਐਂਡ ਟੀ ਵੱਲੋਂ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

ਮਾਨ ਸਰਕਾਰ ਦਾ ਐਨ ਓ ਸੀ ਤੋਂ ਛੋਟ ਦਾ ਦਾਅਵਾ ਖੋਖਲਾ : ਕੌਸ਼ਿਕ 

ਕੌਮੀ ਲੋਕ ਅਦਾਲਤ ਵਿੱਚ 882 ਕੇਸਾਂ ਦਾ ਹੋਇਆ ਨਿਪਟਾਰਾ

ਸੀ-ਵਿਜਿਲ ਐਪ 'ਤੇ ਹੁਣ ਤੱਕ ਆਈਆਂ 158 ਸ਼ਿਕਾਇਤਾਂ ਦਾ ਵੀ ਨਿਪਟਾਰਾ

ਵਿਅਕਤੀ ਆਪਣੀ ਇਸ਼ਾਰਿਆਂ ਦੀ ਭਾਸ਼ਾ ਰਾਹੀਂ ਤੁਰੰਤ ਸਮਝ ਸਕਣਗੇ ਅੰਗਰੇਜ਼ੀ ਖ਼ਬਰਾਂ

ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ

ਸੁਖਬੀਰ ਬਾਦਲ ਵੱਲੋਂ ਦਿੱਲੀ ਦੀਆਂ ਪਾਰਟੀਆਂ ਲਈ ਹੱਦਾਂ ਸੀਲ ਕਰਨ  ਦਾ ਸੱਦਾ 

ਪੰਜਾਬੀ ਲੇਖਕ ਤੇ ਸ਼ਾਇਰ ਸੁਰਜੀਤ ਪਾਤਰ ਦਾ ਸਦੀਵੀ ਵਿਛੋੜਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਵੱਡਾ ਘਾਟਾ : ਪ੍ਰੋ. ਬਡੂੰਗਰ