ਮਹਿਲ ਕਲਾਂ : ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ 82ਵੀ ਸਾਲਾਨਾ ਬਰਸੀ ਸਮਾਗਮ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ "ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ" ਦਸਤਾਰ ਸਿਖਲਾਈ ਕੈਂਪ ਤੇ ਲੰਗਰ ਦਸਤਾਰਾਂ ਦੇ ਲਗਾਇਆ ਗਿਆ, ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ.ਮਨਦੀਪ ਸਿੰਘ ਖੁਰਦ ਨੇ ਦੱਸਿਆ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕਿ ਨੌਜਵਾਨ ਪੀੜ੍ਹੀ ਬਾਣੀ ਬਾਣੇ ਨਾਲ ਜੋੜਨ ਲਈ ਕੀਤੇ ਉਪਰਾਲੇ ਵਿੱਚ ਸੈਕੜੇ ਬੱਚਿਆਂ ਤੇ ਨੌਜਵਾਨਾਂ ਨੇ ਦਸਤਾਰਾਂ ਦੀ ਸਿਖਲਾਈ ਪ੍ਰਾਪਤ ਕੀਤੀ ਤੇ ਸੋਹਣੀਆਂ ਦਸਤਾਰਾਂ ਸਜਾਈਆਂ ਗਈਆਂ। ਨਾਲ ਹੀ ਸੈਂਕੜੇ ਨੌਜਵਾਨਾਂ ਨੇ ਪੱਕੇ ਤੌਰ ਤੇ ਸਾਬਤ ਸੂਰਤ ਹੋਣ ਦਾ ਪ੍ਰਣ ਕੀਤਾ ਉਨਾਂ ਨੌਜਵਾਨਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ ਨਾਲ ਜਿੰਨਾ ਬੱਚਿਆਂ ਨੇ ਗੁਰਬਾਣੀ ਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਉਨਾਂ ਨੂੰ ਵੀ ਦਸਤਾਰਾ, ਮੈਡਲਾਂ ਤੇ ਧਾਰਮਿਕ ਲਿਟਰੇਚਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਗੁਰਜੀਤ ਸਿੰਘ ਜੀ ਨੇ ਕਿਹਾ ਕਿ ਦਸਤਾਰ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨਾ ਸ਼ਲਾਘਾਯੋਗ ਉਪਰਾਲਾ ਹੈ ਇਸ ਤਰ੍ਹਾਂ ਦੇ ਉਪਰਾਲੇ ਹਰ ਨਗਰ ਸ਼ਹਿਰ ਤੇ ਧਾਰਮਿਕ ਅਸਥਾਨਾਂ ਤੇ ਜਰੂਰ ਹੋਣੇ ਚਾਹੀਦੇ ਹਨ ਤਾਂ ਜੋ ਇਸ ਤਰਾਂ ਦੇ ਉਪਰਾਲਿਆਂ ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਨਾਲ ਜੋੜਿਆ ਜਾ ਸਕੇ। ਦਸਤਾਰ ਸਿਖਲਾਈ ਕੈਂਪ ਦੌਰਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਇੰਟਰਨੈਸ਼ਨਲ ਦਸਤਾਰ ਕੋਚਾਂ ਵੱਲੋਂ ਦਸਤਾਰਾਂ ਦੀ ਸਿਖਲਾਈ ਦਿੱਤੀ ਗਈ। ਇਸ ਪਰਮਜੀਤ ਸਿੰਘ ਧਰਮ ਸਿੰਘ ਵਾਲਾ,ਗੁਰਬਖਸ਼ ਸਿੰਘ ਸੇਖੋਂ, ਤਰਨਪ੍ਰੀਤ ਸਿੰਘ ਖਾਲਸਾ, ਭਾਈ ਗੁਰਵਿੰਦਰ ਸਿੰਘ ਲਵਲੀ, ਅਮਨਦੀਪ ਸਿੰਘ ਰਤਨ, ਇੰਟਰਨੈਸ਼ਨਲ ਦਸਤਾਰ ਕੱਚ ਸੁਖਚੈਨ ਸਿੰਘ ਭੈਣੀ, ਹਰਵਿੰਦਰ ਸਿੰਘ ਅਮਰਗੜ, ਗੁਰਵਿੰਦਰ ਸਿੰਘ ਘਵੱਦੀ, ਗੁਰਵਿੰਦਰ ਸਿੰਘ ਸਿਆੜ, ਪ੍ਰਦੂਮਣ ਸਿੰਘ ਕਲਿਆਣ, ਜਪਜੀਤ ਸਿੰਘ ਤਾਜਪੁਰ, ਕਿਰਨਜੀਤ ਸਿੰਘ ਖਾਲਸਾ, ਮਨਜੀਤ ਸਿੰਘ ਖਾਲਸਾ, ਅਨਮੋਲ ਸਿੰਘ,ਗੁਰਮੋਹਿਤ ਸਿੰਘ, ਡਾ.ਨਿਰਵੈਰ ਸਿੰਘ, ਡਾ. ਕੁਲਵੰਤ ਸਿੰਘ, ਜਸਵੀਰ ਸਿੰਘ ਉੱਪਲ ਲਵਪ੍ਰੀਤ ਸਿੰਘ ਕੋਕਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।