Sunday, November 02, 2025

Malwa

ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 82ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ ਸਮਾਪਤ

August 29, 2025 09:32 PM
SehajTimes
ਮਹਿਲ ਕਲਾਂ : ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 82ਵੀਂ ਬਰਸੀ ਨਮਿਤ ਚੱਲ ਰਹੇ ਪੰਜ ਰੋਜ਼ਾ ਗੁਰਮਤਿ ਸਮਾਗਮ ਸਮਾਪਤ ਹੋ ਗਏ। ਸਮਾਗਮ 'ਚ ਸੰਪਰਦਾਇ ਵਲੋਂ ਸਿੱਖ ਪੰਥ ਨਾਲ ਖੜ੍ਹਨ ਅਤੇ 18 ਅਕਤੂਬਰ 2025 ਨੂੰ ਨਾਨਕਸਰ ਸੰਪਰਦਾਇ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਨਾਨਕਸਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਵੀ ਐਲਾਨ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਮੁੱਖ ਦਰਬਾਰ ਵਿਖੇ ਮੱਥਾ ਟੇਕਿਆ ਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ। ਸਮਾਗਮ ਮੌਕੇ ਦੋ ਲੜੀਆਂ 'ਚ ਰਖਾਏ 240 ਅਖੰਡ ਪਾਠਾਂ ਦੇ ਭੋਗ ਪਾਏ ਗਏ। ਪਾਠਾਂ ਦੇ ਭੋਗ ਦੀ ਅਰਦਾਸ ਸੰਤ ਗੁਰਜੀਤ ਸਿੰਘ ਨਾਨਕਸਰ ਭਾਈ ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਪ੍ਰਧਾਨ ਸੁਰਜੀਤ ਸਿੰਘ ਕਲੇਰ, ਦਰਸ਼ਨ ਸਿੰਘ ਬਰਾੜ, ਮਲਕੀਤ ਸਿੰਘ ਦਾਖਾ, ਕਮਲਜੀਤ ਸਿੰਘ ਬਰਾੜ, ਅਮਰਜੀਤ ਸਿੰਘ ਟਿੱਕਾ ਆਦਿ ਨੇ ਆਪਣੇ ਵਿਚਾਰ ਰੱਖੋ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਪ੍ਰਧਾਨ ਜਤਿੰਦਰਪਾਲ ਰਾਣਾ, ਸਾਬਕਾ ਡਿਪਟੀ ਕਮਿਸ਼ਨਰ ਗੁਰਲੀਨ ਸਿੰਘ ਸਿੱਧੂ, ਦਵਿੰਦਰਜੀਤ ਸਿੰਘ ਸਿੱਧੂ, ਡਾ: ਇਕਬਾਲ ਸਿੰਘ, ਰਮੇਸ਼ ਕੁਮਾਰ ਸਹੋਤਾ, ਬਲਦੇਵ ਸਿੰਘ ਬੀੜ ਗਗੜਾ, ਰਵਿੰਦਰ ਸਿੰਘ ਸੋਨੀ, ਸਰਬਜੀਤ ਸਿੰਘ ਕਪੂਰਥਲਾ, ਪਰਮਜੀਤ ਸਿੰਘ ਧਰਮ ਸਿੰਘਵਾਲਾ, ਦਵਿੰਦਰ ਸਿੰਘ, ਜਗਮੋਹਣ ਸਿੰਘ, ਹਰਚਰਨ ਸਿੰਘ ਤੁਰ, ਗੇਜਾ ਸਿੰਘ, ਜੱਸਾ ਸਿੰਘ, ਬਿੰਦਰ ਸਿੰਘ, ਜਸਵਿੰਦਰ ਸਿੰਘ ਬਿੰਦੀ, ਹਰਬੰਸ ਸਿੰਘ ਭੋਲਾ, ਗੁਰਦੀਪ ਸਿੰਘ ਦੀਪਾ, ਜਗਤਾਰ ਸਿੰਘ, ਰਾਜਨ ਝਾਂਜੀ, ਕੇਵਲਜੀਤ ਸਿੰਘ ਮੱਲ੍ਹਾ, ਕੈਪਟਨ ਦਲਜੀਤ ਸਿੰਘ, ਸੁਖਚੈਨ ਸਿੰਘ, ਬਲਦੇਵ ਸਿੰਘ ਗਰਚਾ, ਬਲਬੀਰ ਸਿੰਘ ਮੋਹਾਲੀ, ਗੁਰਵਿੰਦਰ ਸਿੰਘ ਬਿੰਦਰ ਮਨੀਲਾ, ਨਿਰਭੈ ਸਿੰਘ ਸਿੱਧੂ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਕੌਂਸਲਰ ਜਗਜੀਤ ਸਿੰਘ ਜੱਗੀ, ਹਰਦੀਪ ਸਿੰਘ, ਡਾ. ਦਰਸ਼ਨ ਸਿੰਘ, ਹਾਕਮ ਸਿੰਘ, ਹਰਦੀਪ ਸਿੰਘ, ਦੀਪਇੰਦਰ ਸਿੰਘ ਭੰਡਾਰੀ, ਚਰਨਜੀਤ ਸਿੰਘ ਸੋਹਲ, ਸਰਪ੍ਰੀਤ ਸਿੰਘ ਕਾਉਂਕੇ, ਹਰਪਾਲ ਸਿੰਘ ਖਾਲਸਾ, ਅਜੀਤ ਸਿੰਘ ਮਿਗਲਾਨੀ, ਗੁਰਜੀਤ ਸਿੰਘ ਕੈਲਪੁਰ, ਦਲੇਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ, ਤਰਲੋਚਨ ਸਿੰਘ, ਹਰਮਨਦੀਪ ਸਿੰਘ ਤੂਰ ਆਦਿ ਵੀ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ