ਪਟਿਆਲਾ : ਅੱਜ ਵਾਰਡ ਨੰਬਰ 12 ਹਰਿੰਦਰ ਨਗਰ ਵਿਖੇ ਡਿਪਟੀ ਮੇਅਰ ਜਗਦੀਪ ਜੱਗਾ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਈ ਮੁੱਦਿਆਂ ਦਾ ਹੱਲ ਮੌਕੇ 'ਤੇ ਹੀ ਕਰਵਾਇਆ। ਜੱਗਾ ਨੇ ਕਿਹਾ ਕਿ ਵਾਰਡ ਵਿੱਚ ਸੜਕਾਂ ਦੀ ਮੁਰੰਮਤ, ਸੀਵਰੇਜ ਸਿਸਟਮ ਦੀ ਸੁਧਾਰ ਅਤੇ ਸਫਾਈ ਪ੍ਰਬੰਧਾਂ ਨੂੰ ਹੋਰ ਵਧੀਆ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਇਸ ਲਈ ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਹੁਕਮ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 2022 ਵਿੱਚ ਲੋਕਾਂ ਦੇ ਭਰੋਸੇ ਨਾਲ ਬਣੀ ਸੀ ਅਤੇ ਹੁਣ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਉਸ ਭਰੋਸੇ 'ਤੇ ਖਰੇ ਉਤਰੀਏ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ “ਹੁਣ ਲੋਕਾਂ ਦੀ ਵਾਰੀ ਨਹੀਂ, ਸਗੋਂ ਕੰਮ ਕਰਕੇ ਦਿਖਾਉਣ ਦੀ ਵਾਰੀ ਸਾਡੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਟਿਆਲਾ ਵਿੱਚ ਹਰ ਵਾਰਡ ਨੂੰ ਬਰਾਬਰ ਤਰਜੀਹ ਦੇ ਕੇ ਵਿਕਾਸ ਕਾਰਜ ਹੋ ਰਹੇ ਹਨ। ਖਾਸ ਕਰਕੇ ਸੜਕਾਂ, ਪਾਣੀ ਸਪਲਾਈ, ਸੀਵਰੇਜ ਲਾਈਨਾਂ ਅਤੇ ਸਫਾਈ ਪ੍ਰਬੰਧਾਂ ਨੂੰ ਸੁਧਾਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਇਲਾਕਾ ਵਾਸੀਆਂ ਨੇ ਡਿਪਟੀ ਮੇਅਰ ਜਗਦੀਪ ਜੱਗਾ ਦਾ ਧੰਨਵਾਦ ਕੀਤਾ ਅਤੇ ਭਰੋਸਾ ਜਤਾਇਆ ਕਿ ਉਨ੍ਹਾਂ ਦੇ ਨੇਤ੍ਰਿਤਵ ਹੇਠ ਇਲਾਕੇ ਦੀ ਤਰੱਕੀ ਤੇਜ਼ੀ ਨਾਲ ਹੋਵੇਗੀ ਅਤੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਦਾ ਹੱਲ ਜ਼ਰੂਰ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਤਿੰਦਰ ਕੌਰ ਜੀ, ਪਰਮਜੀਤ ਪੰਮਾ ਜੀ, ਅੰਮ੍ਰਿਤਪਾਲ ਕੌਰ ਜੀ, ਕੁਲਤਾਰਨ ਸਿੰਘ ਚਾਵਲਾ, ਮਨਜੀਤ ਸਿੰਘ ਕੋਹਲੀ, ਟੀ ਪੀ ਸਿੰਘ ਅਤੇ ਸਮੂਹ ਕਲੋਨੀ ਨਿਵਾਸੀ ਹਾਜ਼ਿਰ ਹਨ।