Wednesday, December 17, 2025

Chandigarh

ਐਸ.ਏ.ਐਸ ਨਗਰ ਚ ਬਣਨਗੇ ਦੋ ਨਵੇਂ ਅਰਬਨ ਪ੍ਰਾਇਮਰੀ ਹੈਲਥ ਸੈੱਟਰ

June 07, 2021 09:12 PM
SehajTimes

ਚੰਡੀਗੜ੍ਹ/ਐਸ.ਏ.ਐਸ ਨਗਰ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਚ ਵਧਦੀ ਅਬਾਦੀ ਦੇ ਮੱਦੇ ਨਜ਼ਰ ਸ਼ਹਿਰ ਦੇ ਹਰੇਕ ਕੋਨੇ ਤੱਕ ਮੁਢੱਲੀ ਸਿਹਤ ਸਹੂਲਤਾਂ ਮਹੁੱਈਆ ਕਰਵਾਈਆਂ ਜਾਣਗੀਆਂ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਨੇ ਸਥਾਨਕ ਸੈਕਟਰ -69 ਅਤੇ ਸੈਕਟਰ-79 ਵਿਖੇ ਆਧੁਨਿਕ ਕਿਸਮ ਦੀ ਤਕਨੀਕ ਨਾਲ ਲੈਸ 01 ਕਰੋੜ 07 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਅਰਬਨ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਹਾਲੀ  ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਵਿਆਪਕ ਪੱਧਰ ’ਤੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਦਸਿਆ ਕਿ ਫੇਸ 6 ਦੇ ਸਿਵਲ ਹਸਪਤਾਲ ਦੇ ਮੈਡੀਕਲ ਕਾਲਜ ਨਾਲ ਜੁੜਨ ਕਾਰਨ ਇੱਥੇ 7 ਓਪਰੇਸ਼ਨ ਥਿਏਟਰਾਂ ਨਾਲ ਲੈਸ ਇਕ ਬਹੁ- ਮੰਜਲਾ  ਨਵਾਂ ਬਲਾਕ ਬਣਾਇਆ ਜਾ ਰਿਹਾ । ਜਦਕਿ ਮੈਡੀਕਲ ਕਾਲਜ ਦੀ ਇਮਾਰਤ ਜੁਝਾਰ ਨਗਰ ਅਤੇ ਬਹਿਲੋਲ ਪੁਰ ਦੀ ਪੰਚਾਇਤਾਂ ਵੱਲੋਂ ਦਿੱਤੀ 10 ਏਕੜ ਤੋਂ ਵਾਧ ਜ਼ਮੀਨ ਵਿਚ ਬਣਾਉਣ ਲਈ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਜਲਦੀ ਹੀ ਰੱਖਿਆ ਜਾਵੇਗਾ । ਉਸ ਇਲਾਕੇ ਵਿਚ ਲੋੜੀਂਦੀਆਂ ਸੜਕਾਂ ਬਣਾਈਆਂ ਜਾਣਗੀਆਂ ਅਤੇ ਪਾਣੀ ਦੇ ਨਿਕਾਸੀ ਦੇ ਯੋਗ ਪ੍ਰਬੰਧ ਕੀਤੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਮੋਹਾਲੀ ਦਾ ਸਿਵਲ ਹਸਪਤਾਲ ਸੈਕਟਰ-66 ਵਿਖੇ ਬਣਾਉਣ ਦੀ ਤਜਵੀਜ ਹੈ ਜਿਸ ਲਈ ਗਮਾਡਾ ਤੋਂ ਜ਼ਮੀਨ ਲੈਣ ਲਈ ਕਾਰਵਾਈ ਚਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਹਰ ਇਕ ਤੱਕ ਪੁੱਜਦੀਆਂ ਕਰਨ ਲਈ ਪੇਂਡੂ ਇਲਾਕਿਆਂ ਵਿੱਚ ਸਿਹਤ ਸਹੂਲਤ ਦੇਣ ਦੇ ਪ੍ਰਬੰਧ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਨਜ਼ਦੀਕੀ ਪਿੰਡ ਸਨੇਟਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਬਣਾਇਆ ਜਾਵੇਗਾ ਅਤੇ ਐਰੋਸਿਟੀ ਚ ਵੀ ਇਕ ਡਿਸਪੈਂਸਰੀ ਬਣਾਉਣ ਦੀ ਤਜਵੀਜ ਹੈ ।
 ਕਰੋਨਾ ਮਹਾਮਾਰੀ ਬਾਰੇ ਗੱਲਬਾਤ ਕਰਦਿਆਂ ਸ. ਸਿੱਧੂ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਟੈਸਟਿੰਗ ਵਧਾਈ ਗਈ ਹੈ ਤੇ ਸਰਕਾਰ ਦੇ ਉਪਰਾਲਿਆਂ ਸਦਕਾ ਕਰੋਨਾ ਦੇ ਮਾਮਲੇ ਹੁਣ ਘਟਣੇ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਦਾ ਤੀਜਾ ਫੇਜ਼ ਆਵੇ ਚਾਹੇ ਨਾ ਆਵੇ ਪਰ ਸਰਕਾਰ ਵੱਲੋਂ ਆਪਣੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ।
ਇਸ ਮੌਕੇ ਮੇਅਰ ਨਗਰ ਨਿਗਮ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਸ੍ਰ. ਕੁਲਜੀਤ ਸਿੰਘ ਬੇਦੀ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਅਤੇ ਹੋਰ ਸਿਆਸੀ ਆਗੂ ਅਤੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ