Sunday, August 31, 2025

Malwa

ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ : ਡੀ.ਐਫ.ਐਸ.ਸੀ. ਦੀ ਕਿਸਾਨਾਂ ਨੂੰ ਅਪੀਲ

August 29, 2025 10:26 PM
Arvinder Singh

ਪਟਿਆਲਾ : ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ ਵੱਲੋਂ ਅੱਜ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਕੇ ਝੋਨੇ ਦੇ ਆਉਣ ਵਾਲੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜਾ ਲਿਆ। ਇਸ ਮੀਟਿੰਗ ਦੌਰਾਨ ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ ਤੇ ਵਿਚਾਰ ਚਰਚਾ ਕੀਤੀ। ਉਹਨਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਡੀ.ਐਫ.ਐਸ.ਸੀ. ਨੇ ਇਹ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲੇ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਜਿਣਸ ਦਾ ਇਕ ਇਕ ਦਾਣਾ ਸਮੇਂ ਸਿਰ ਖ਼ਰੀਦਿਆ ਜਾਵੇਗਾ। ਇਸ ਲਈ ਉਹਨਾਂ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਉਹ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਦੇ ਹੋਏ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖ਼ਰੀਦ ਦੀ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਸਕੇ ।

Have something to say? Post your comment

 

More in Malwa

ਟ੍ਰੈਫਿਕ ਇੰਚਾਰਜ਼ ਗੁਰਮੁੱਖ ਸਿੰਘ ਲੱਡੀ ਸ਼ਾਨਾਮਤੀ ਸੇਵਾਵਾਂ ਬਦਲੇ ਕੋਮੈਨਡੇਸ਼ਨ ਡਿਸਕ ਨਾਲ ਸਨਮਾਨਿਤ

ਬਾਬੂ ਇਮਤਿਆਜ਼ ਅਲੀ ਵਪਾਰ ਵਿੰਗ ਦੇ ਪ੍ਰਧਾਨ ਬਣੇ

ਅਜੈ ਕੁਮਾਰ 16ਵੀਂ ਵਾਰ ਭਗਵਾਨ ਬਾਲਮੀਕਿ ਮੰਦਰ ਕਮੇਟੀ ਦੇ ਪ੍ਰਧਾਨ ਬਣੇਂ

ਅਜੈ ਕੁਮਾਰ 16ਵੀਂ ਵਾਰ ਭਗਵਾਨ ਬਾਲਮੀਕਿ ਮੰਦਰ ਕਮੇਟੀ ਦੇ ਪ੍ਰਧਾਨ ਬਣੇਂ

ਐੱਸ ਡੀ ਐੱਮ ਕਾਹਲੋਂ ਨੇ ਮਹਿਲ ਕਲਾਂ ਸਬ ਡਵੀਜ਼ਨ ਦਾ ਵਾਧੂ ਚਾਰਜ ਸੰਭਾਲਿਆ

ਸਮਾਣਾ ਵਿਖੇ ਸ੍ਰੀ ਗੁੱਗਾ ਜਾਹਰ ਵੀਰ ਜੀ ਦੇ ਜਾਗਰਣ ਵਿੱਚ ਹਰਚੰਦ ਸਿੰਘ ਬਰਸਟ ਨੇ ਲਗਵਾਈ ਹਾਜਰੀ

ਮਜ਼ਦੂਰਾਂ ਵੱਲੋਂ ਘਰਾਂ ਦੇ ਮੁਆਵਜ਼ੇ ਲਈ ਬੀ. ਡੀ. ਪੀ. ਓ . ਦਫਤਰ ਅੱਗੇ ਧਰਨਾ

ਕੇਂਦਰ ਸਰਕਾਰ ਵੱਲੋਂ ਨਗਰ ਨਿਗਮ ਦੇ ਮੇਅਰਾਂ ਨਾਲ ਤੀਜੀ ਮੀਟਿੰਗ ਅੱਜ : ਮੇਅਰ ਬਲਜੀਤ ਸਿੰਘ

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਜਲਦੀ ਸਰਵੇ ਕਰਵਾ ਕੇ ਨੁਕਸਾਨ ਦਾ ਸਹੀ ਮੁਆਵਜਾ ਪੀੜਿਤ ਪਰਿਵਾਰਾਂ ਨੂੰ ਦੇਵੇ ਸਰਕਾਰ : ਸਾਬਕਾ ਵਿਧਾਇਕ ਸਾਥੀ ਵਿਜੇ ਕੁਮਾਰ

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਗਰਾਊਂਡ ਜ਼ੀਰੋ 'ਤੇ ਫੀਲਡ 'ਚ ਤਾਇਨਾਤ : ਡਿਪਟੀ ਕਮਿਸ਼ਨਰ