Tuesday, December 09, 2025

Malwa

ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਦੇ ਟਰੱਕ ਭੇਜੇ

August 29, 2025 10:49 PM
SehajTimes

ਕੁੱਪ ਕਲਾਂ : ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਤਾਰਾ ਹੈਲਥ ਫੂਡ ਵੱਲੋਂ ਤਿਆਰ ਕੀਤਾ ਫੀਡ ਸਮੱਗਰੀ ਦਾ ਟਰੱਕ ਡੇਰਾ ਬਾਬਾ ਨਾਨਕ ਇਲਾਕੇ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਵੱਡੀ ਮਾਰ ਨਾਲ ਜੂਝ ਰਿਹਾ ਹੈ ਅਤੇ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਅਤੇ ਰਾਹਤ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਧਾਇਕ ਨੇ ਕਿਹਾ ਕਿ ਤਾਰਾ ਹੈਲਥ ਫੂਡ ਵੱਲੋਂ ਡੇਰਾ ਬਾਬਾ ਨਾਨਕ ਲਈ ਭੇਜੇ ਜਾ ਰਹੇ ਇਸ ਫੀਡ ਟਰੱਕ ਤੋਂ ਇਲਾਵਾ ਅਗਲੇ ਦਿਨਾਂ ਵਿੱਚ ਹੋਰ ਵੀ ਰਾਹਤ ਸਮੱਗਰੀ ਭੇਜੀ ਜਾਵੇਗੀ, ਤਾਂ ਜੋ ਪੀੜਤ ਪਰਿਵਾਰਾਂ ਦੇ ਨਾਲ-ਨਾਲ ਉਨ੍ਹਾਂ ਦੇ ਪਸ਼ੂਆਂ ਦੀ ਸੰਭਾਲ ਹੋ ਸਕੇ। ਇਸ ਮੌਕੇ ਐਮ.ਡੀ. ਤਾਰਾ ਹੈਲਥ ਫੂਡ ਕੁਲਵੰਤ ਸਿੰਘ ਗੱਜਣਮਾਜਰਾ, ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਿਬ ਅਲੀ ਰਾਜਾ, ਪ੍ਰਧਾਨ ਨਗਰ ਕੌਂਸਲ ਅਹਿਮਦਗੜ੍ਹ ਵਿੱਕੀ ਸ਼ਰਮਾ, ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਕਮ ਜ਼ਿਲ੍ਹਾ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਰੂਪਰਾਏ, ਪੀ.ਏ. ਅਭੀਜੋਤ ਸਿੰਘ ਨਾਗਰਾ, ਸੀਨੀਅਰ ਆਗੂ ਮੋਹਨਜੀਤ ਸਿੰਘ ਕੁੱਪ ਕਲਾਂ, ਚੌਧਰੀ ਨਿਸਾਰ ਮੁਹੰਮਦ, ਮਾਸਟਰ ਗੁਰਪ੍ਰੀਤ ਸਿੰਘ ਜਵੰਧਾ, ਫਰਦੀਪ ਸਿੰਘ, ਸਰਪੰਚ ਨਾਰੀਕੇ ਨਰੇਸ਼ ਕੁਮਾਰ, ਸਤਵਿੰਦਰ ਸਿੰਘ, ਕਰਮਜੀਤ ਸਿੰਘ ਭੋਗੀਵਾਲ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Malwa

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ

ਪੈਨਸ਼ਨਰਾਂ ਨੇ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ 

ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਬੱਸ ਨੂੰ ਭਵਾਨੀਗੜ੍ਹ ਨੇੜੇ ਲੱਗੀ ਭਿਆਨਕ ਅੱਗ

ਬਿਜਲੀ ਕਾਮਿਆਂ ਨੇ ਸਰਕਾਰ ਖਿਲਾਫ ਕੱਢੀ ਭੜਾਸ 

ਸ਼੍ਰੋਮਣੀ ਅਕਾਲੀ ਦਲ ਇਕੱਲਾ ਹੀ 2027 ਵਿਚ ਚੋਣਾਂ ਲੜੇਗਾ ਤੇ ਜਿੱਤੇਗਾ ਵੀ : ਸੁਖਬੀਰ ਬਾਦਲ

ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਉਮੀਦਵਾਰ ਐਲਾਨੇ 

ਨਾਮਦੇਵ ਸਭਾ ਨੇ ਭਾਈ ਛਾਜਲਾ ਨੂੰ ਕੀਤਾ ਸਨਮਾਨਤ 

ਬੀਕੇਯੂ ਆਜ਼ਾਦ ਦੀ ਧਰਮਗੜ੍ਹ ਇਕਾਈ ਦਾ ਕੀਤਾ ਗਠਨ 

ਰਾਜਿੰਦਰ ਦੀਪਾ ਨੇ ਸੰਮਤੀ ਚੋਣਾਂ ਨੂੰ ਲੈਕੇ ਵਿੱਢੀ ਸਰਗਰਮੀ