ਮਾਲੇਰਕੋਟਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿ਼ਲ੍ਹਾ ਮਾਲੇਰਕੋਟਲਾ ਵੱਲੋਂ ਜਿ਼ਲ੍ਹਾ ਮਾਲੇਰਕੋਟਲਾ ਦੇ ਕਿਸਾਨਾਂ ਦੀਆਂ ਬਾਉਣੇ ਰੋਗ ਨਾਲ ਖਰਾਬ ਹੋਈ ਝੋਨੇ ਦੀ ਫਸ਼ਲ ਅਤੇ ਬਰਸ਼ਾਤ ਕਾਰਨ ਫਸਲਾਂ ਦੇ ਖ਼ਰਾਬੇ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੂੰ ਜਿ਼ਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਪੱਤਰ ਦੇ ਕੇ ਗਿਰਦਾਵਰੀਆਂ ਕਰਾਉਣ ਵਿੱਚ ਵਾਧਾ ਕਰਨ ਦੀ ਮੰਗ ਕੀਤੀ। ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕੀਤੀ। ਜਿ਼ਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਹਿਬ ਨੂੰ ਫਸਲਾਂ ਦੇ ਖ਼ਰਾਬੇ ਸਬੰਧੀ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਜਿ਼ਲ੍ਹਾ ਮਾਲੇਰਕੋਟਲਾ ਦੇ ਪਿੰਡਾਂ ਦੇ ਕਿਸਾਨਾਂ ਦੀਆਂ ਹੋ ਰਹੀਆਂ ਫਸਲਾਂ ਦੇ ਖ਼ਰਾਬੇ ਸਬੰਧ ਵਿੱਚ ਬਾਉਣੇ ਰੋਗ ਨਾਲ ਝੋਨੇ ਦੀ ਫ਼ਸਲ ਖਰਾਬ ਹੋ ਗਈ ਹੈ ਅਤੇ ਬਾਰਸ਼ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦੀ ਗਿਰਦਾਵਰੀਆਂ ਕਰਵਾਉਣ ਅਤੇ ਡੀ.ਏ.ਪੀ ਅਤੇ ਯੂਰੀਆ ਖਾਦ ਸਬੰਧੀ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਡਿਪਟੀ ਕਮਿਸ਼ਨਰ ਸਾਹਿਬ ਨੇ ਫਸਲਾਂ ਦੇ ਖਰਾਬੇ ਸਬੰਧੀ ਗਿਰਦਾਵਰੀਆਂ ਕਰਾਉਣ ਅਤੇ ਡੀਏਪੀ, ਯੂਰੀਆ ਖਾਦ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।ਇਸ ਮੌਕੇ ਜਿ਼ਲ੍ਹਾ ਆਗੂ ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਾਪੁਰ, ਸਤਿਨਾਮ ਸਿੰਘ ਮਾਣਕਮਾਜਰਾ ਹਾਜ਼ਰ ਸਨ।