ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਦੇ ਮਹੀਨਾਵਾਰ ਸਮਾਗਮ ‘ਪੁਸਤਕ ਬੈਠਕ’’ਚ ਅੱਜ ਫਿਲਮ ਜਗਤ ਦੀ ਹਰਮਨ-ਪਿਆਰੀ ਸ਼ਖ਼ਸੀਅਤ ਗੁਰਪ੍ਰੀਤ ਘੁੱਗੀ ਪਹੁੰਚੇ ਅਤੇ ਉਨ੍ਹਾਂ ਨੇ ਆਪਣੇ ਕਿਤਾਬਾਂ ਨਾਲ ਰਿਸ਼ਤੇ ਬਾਰੇ ਵੱਡਮੁੱਲੀਆਂ ਗੱਲਾਂ ਕੀਤੀਆਂ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀਆਂ ਅਗਵਾਈ ’ਚ ਹਰ ਮਹੀਨੇ ਹੋਣ ਵਾਲੇ ਇਸ ਸਮਾਗਮ ਦੌਰਾਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪੜ੍ਹੀਆਂ ਪੁਸਤਕਾਂ ਬਾਰੇ ਹੋਣ ਵਾਲੀ ਚਰਚਾ ਦੌਰਾਨ ਅੱਜ ਗੁਰਪ੍ਰੀਤ ਸਿੰਘ ਘੁੱਗੀ ਨੇ ਪੁਸਤਕ ਸੱਭਿਆਚਾਰ ਨਾਲ ਜੁੜਨ ਬਾਰੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਵਿਚਾਰ ਚਰਚਾ ’ਚ ਡਾ. ਮਨਜਿੰਦਰ ਸਿੰਘ ਖੋਜ ਅਫ਼ਸਰ, ਕਿਰਨਜੀਤ ਕੌਰ, ਅੰਕੁਸ਼ ਕੁਮਾਰ, ਗੁਰਮੇਲ ਸਿੰਘ, ਬਲਵੀਰ ਕੌਰ ਤੇ ਵਿਕਾਸ ਕੁਮਾਰ ਨੇ ਹਿੱਸਾ ਲਿਆ। ਵਿਭਾਗ ਵੱਲੋਂ ਗੁਰਪ੍ਰੀਤ ਘੁੱਗੀ ਨੂੰ ਸ਼ਾਲ ਤੇ ਪੁਸਤਕਾਂ ਦੇ ਸੈੱਟ ਨਾਲ ਸਤਿਕਾਰ ਦਿੱਤਾ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। ਗੁਰਪ੍ਰੀਤ ਘੁੱਗੀ ਨੇ ਵਿਭਾਗ ਦੀ ਲਾਇਬਰੇਰੀ ਤੇ ਕੰਪਿਊਟਰ ਵਿੰਗ ’ਚ ਵੀ ਫੇਰੀ ਪਾਈ ਅਤੇ ਚੱਲ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਭਾਗ ਦੀ ਵਧੀਕ ਨਿਰਦੇਸ਼ਕਾ ਹਰਪ੍ਰੀਤ ਕੌਰ, ਡਿਪਟੀ ਡਾਇਰੈਕਟਰ ਹਰਭਜਨ ਕੌਰ, ਚੰਦਨਦੀਪ ਕੌਰ ਤੇ ਆਲੋਕ ਚਾਵਲਾ, ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ ਤੇ ਸੁਰਿੰਦਰ ਕੌਰ ਵੀ ਹਾਜ਼ਰ ਸਨ।