Saturday, October 18, 2025

Chandigarh

ਘੱਗਰ ਦਰਿਆ ਵਿੱਚ ਪਾਣੀ ਦਾ ਵਾਧਾ ਕੰਟਰੋਲ ਅਧੀਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ

August 29, 2025 11:50 PM
SehajTimes

ਲੋਕਾਂ ਨੂੰ ਦਰਿਆ ਤੇ ਕਾਜਵੇਅਜ਼ ਤੋਂ ਦੂਰ ਰਹਿਣ ਦੀ ਅਪੀਲ

ਟਿਵਾਣਾ : 29 ਅਗਸਤ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਬੀਤੀ ਰਾਤ ਕੈਚਮੈਂਟ ਏਰੀਆ ਵਿੱਚ ਭਾਰੀ ਮੀਂਹ ਪੈਣ ਕਾਰਨ ਅਤੇ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਜਾਣ ਨਾਲ ਅੱਜ ਸਵੇਰੇ ਲਗਭਗ 9 ਵਜੇ ਘੱਗਰ ਦਰਿਆ ਵਿੱਚ ਪਾਣੀ ਦਾ ਵਹਾਅ 70,000 ਕਿਊਸਕ ਤੱਕ ਪਹੁੰਚ ਗਈ ਸੀ। ਉਨ੍ਹਾਂ ਦੱਸਿਆ ਕਿ ਭਾਂਖਰਪੁਰ ਪੁਲ ‘ਤੇ ਪਾਣੀ ਦਾ ਪੱਧਰ 10.5 ਫੁੱਟ ਹੋਣ ਕਾਰਨ ਪਾਣੀ ਵਧਣਾ ਹੋਣਾ ਸ਼ੁਰੂ ਹੋ ਗਿਆ ਸੀ, ਪਰ ਕੁਝ ਸਮੇਂ ਬਾਅਦ ਪੱਧਰ ਘਟਣਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਲਗਪਗ ਦੁਪਹਿਰ 12:30 ਵਜੇ ਪਾਣੀ ਦਾ ਵਹਾਅ ਘੱਟ ਕੇ 35,000 ਕਿਊਸਕ ਰਹਿ ਗਿਆ ਅਤੇ ਹੁਣ ਸਥਿਤੀ ਕੰਟਰੋਲ ਵਿੱਚ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਜ਼ਿਲ੍ਹਾ ਮੋਹਾਲੀ ਦੇ ਲੋਕ ਘੱਗਰ ਅਤੇ ਸੁਖਨਾ ਨਾਲ ਸੰਬੰਧਤ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ। ਖ਼ਾਸ ਕਰਕੇ ਬੱਚਿਆਂ ਨੂੰ ਦਰਿਆ, ਕਾਜਵੇਅ ਜਾਂ ਪਾਣੀ ਨਾਲ ਭਰੇ ਖੇਤਰਾਂ ਨੇੜੇ ਜਾਣ ਤੋਂ ਰੋਕਿਆ ਜਾਵੇ। ਉਨ੍ਹਾਂ ਦੱਸਿਆ ਕਿ ਭਾਵੇਂ ਪ੍ਰਸ਼ਾਸਨਿਕ ਟੀਮਾਂ ਪੂਰੀ ਤਰਾਂ ਸਮਰਪਿਤ ਅਤੇ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ ਪਰ ਫਿਰ ਵੀ ਜੇਕਰ ਕਿਸੇ ਨੂੰ ਕੋਈ ਖ਼ਤਰਾ ਮਹਿਸੂਸ ਹੋਵੇ ਤਾਂ ਤੁਰੰਤ ਡੀ ਸੀ ਦਫ਼ਤਰ ਦੇ ਕੰਟਰੋਲ ਰੂਮ: 0172-2219506, ਮੋਬਾਇਲ: 76580-51209, ਉਪ ਮੰਡਲ ਖਰੜ: 0160-2280222 ਅਤੇ ਉਪ ਮੰਡਲ ਡੇਰਾਬੱਸੀ ਦੇ ਕੰਟਰੋਲ ਰੂਮ ਤੇ ਫ਼ੋਨ ਕਰ ਕੇ ਸੂਚਿਤ ਕੀਤਾ ਜਾਵੇ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ