ਚੰਡੀਗੜ੍ਹ : ਮਸ਼ਹੂਰ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਅੱਜ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34 ਸੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਰਾਹੀਂ ਵਿਛੜੀ ਆਤਮਾ ਦੀ ਸਦੀਵੀ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਸਮਾਗਮ ਵਿੱਚ ਸਾਹਿਤ, ਮਨੋਰੰਜਨ, ਰਾਜਨੀਤੀ ਅਤੇ ਅਕਾਦਮਿਕ ਖੇਤਰ ਦੀਆਂ ਕਈ ਜਾਣੀਆਂ-ਪਛਾਣੀਆਂ ਹਸਤੀਆਂ ਨੇ ਹਾਜ਼ਰੀ ਦਰਜ ਕਰਵਾਈ।