Tuesday, December 16, 2025

Majha

ਹੜ ਪ੍ਰਭਾਵਿਤਾਂ ਨੂੰ ਰਾਸ਼ਨ ਵੰਡਣ ਦਾ ਦੂਜਾ ਰਾਊਂਡ ਸ਼ੁਰੂ, ਪਹਿਲੇ ਰਾਊਂਡ ਵਿੱਚ 3835 ਪਰਿਵਾਰਾਂ ਨੂੰ ਵੰਡਿਆ ਰਾਸ਼ਨ : ਤਰੁਨ ਪ੍ਰੀਤ ਸਿੰਘ ਸੌਂਦ

August 30, 2025 05:20 PM
SehajTimes

ਐਨਡੀਆਰਐਫ ਦੀ ਇੱਕ ਹੋਰ ਟੀਮ ਆਈ
ਪੰਚਾਇਤ ਮੰਤਰੀ ਵੱਲੋਂ ਫਾਜ਼ਿਲਕਾ ਵਿਖੇ ਹੜ ਰਾਹਤ ਪ੍ਰਬੰਧਾਂ ਦੀ ਸਮੀਖਿਆ

ਫਾਜ਼ਿਲਕਾ : ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਜਿਲੇ ਦੇ ਦੌਰੇ ਦੇ ਦੂਜੇ ਦਿਨ ਅੱਜ ਜਿਲਾ ਪ੍ਰਸ਼ਾਸਨ ਨਾਲ ਹੜ ਰਾਹਤ ਪ੍ਰਬੰਧਾਂ ਦੀ ਸਮੀਖਿਆ ਤੋਂ ਬਾਅਦ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲੇ ਵਿੱਚ ਹੜ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਵੰਡਣ ਦਾ ਪਹਿਲਾ ਰਾਊਂਡ ਪੂਰਾ ਕਰ ਲਿਆ ਗਿਆ ਹੈ ਅਤੇ ਹੁਣ ਦੂਜੇ ਰਾਊਂਡ ਵਿੱਚ ਮੁੜ ਤੋਂ ਉਹਨਾਂ ਪਰਿਵਾਰਾਂ ਤੱਕ ਰਾਸ਼ਨ ਕਿੱਟਾਂ ਭੇਜੀਆਂ ਜਾਣਗੀਆਂ । ਉਨਾਂ ਨੇ ਆਖਿਆ ਕਿ ਪਹਿਲੇ ਰਾਊਂਡ ਵਿੱਚ 3835 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ ਅਤੇ ਕੈਟਲ ਫੀਡ ਤਕਸੀਮ ਕੀਤੀ ਗਈ ਹੈ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਦੱਸਿਆ ਕਿ ਜ਼ਿਲੇ ਦੇ 20 ਪਿੰਡ ਹੜਾਂ ਨਾਲ ਪ੍ਰਭਾਵਿਤ ਹਨ। ਉਹਨਾਂ ਦੱਸਿਆ ਕਿ ਇਹਨਾਂ ਪਿੰਡਾਂ ਡੀ 13,289 ਆਬਾਦੀ ਪ੍ਰਭਾਵਿਤ ਹੈ ਅਤੇ 8383 ਜਾਨਵਰ ਇਹਨਾਂ ਪਿੰਡਾਂ ਦੇ ਲੋਕਾਂ ਕੋਲ ਸਨ। ਉਹਨਾਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਐਨਡੀਆਰਐਫ ਅਤੇ ਆਰਮੀ ਦੀਆਂ ਹੜ ਰਾਹਤ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਹੁਣ ਜ਼ਿਲ੍ਹੇ ਵਿੱਚ ਐਨਡੀਆਰਐਫ ਦੀ ਇੱਕ ਹੋਰ ਟੀਮ ਤਾਇਨਾਤ ਕੀਤੀ ਜਾ ਰਹੀ ਹੈ। ਇਸ ਨਾਲ ਜ਼ਿਲ੍ੇ ਵਿੱਚ ਰਾਹਤ ਕਾਰਜਾਂ ਵਿੱਚ ਲੱਗੀਆਂ ਕਿਸ਼ਤੀਆਂ ਦੀ ਗਿਣਤੀ ਵੱਧ ਕੇ 23 ਹੋ ਜਾਵੇਗੀ। ਸ੍ਰੀ ਸੌਂਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਠ ਰਾਹਤ ਕੈਂਪ ਕਾਰਜਸ਼ੀਲ ਹਨ ਜਿਨਾਂ ਵਿੱਚ 662 ਲੋਕ ਅਤੇ 384 ਜਾਨਵਰ ਲਿਆਂਦੇ ਗਏ ਹਨ ਅਤੇ ਅਤੇ ਸਰਕਾਰ ਵੱਲੋਂ ਰਾਹਤ ਕੈਂਪਾਂ ਵਿੱਚ ਆਏ ਲੋਕਾਂ ਦੀ ਹਰ ਪ੍ਰਕਾਰ ਨਾਲ ਮਦਦ ਕੀਤੀ ਜਾ ਰਹੀ ਹੈ । ਉਨਾਂ ਆਖਿਆ ਕਿ ਪੰਜਾਬ ਸਰਕਾਰ ਹੜ ਪੀੜਤਾਂ ਨਾਲ ਡੱਟ ਕੇ ਖੜੀ ਹੈ ਅਤੇ ਉਨਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
ਉਨਾਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੱਤਣ ਪੋਸਟ , ਕਾਵਾਂ ਵਾਲੀ ਪੱਤਣ ਅਤੇ ਅੱਤੁ ਵਾਲਾ ਪੁੱਲ ਵਿਖੇ 24 ਘੰਟੇ ਲਈ ਮੈਡੀਕਲ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਇਸ ਤੋਂ ਬਿਨਾਂ ਰਾਹਤ ਕੈਂਪਾਂ ਵਿੱਚ ਵੀ 24 ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਹੜਾਂ ਦੌਰਾਨ ਕੰਧ ਡਿੱਗਣ ਨਾਲ ਚਾਰ ਵਿਅਕਤੀ ਜ਼ਖਮੀ ਹੋਏ ਸੀ, ਇੱਕ ਵਿਅਕਤੀ ਨੂੰ ਕਰੰਟ ਲੱਗਿਆ ਸੀ ਅਤੇ ਇੱਕ ਬੱਚਾ ਪਾਣੀ ਵਿੱਚ ਡਿੱਗਿਆ ਸੀ, ਜਿਨਾਂ ਸਾਰਿਆਂ ਨੂੰ ਬਚਾ ਲਿਆ ਗਿਆ ਹੈ ਅਤੇ ਇਲਾਜ ਉਪਰੰਤ ਘਰ ਭੇਜ ਦਿੱਤਾ ਗਿਆ ਹੈ। ਉਨਾਂ ਨੇ ਕਿਹਾ ਕਿ ਜਿਲ੍ਹੇ ਵਿੱਚ ਚਾਰ ਔਰਤਾਂ ਦੀ ਵੀ ਇਸ ਸਮੇਂ ਦੌਰਾਨ ਡਿਲੀਵਰੀ ਹੋਈ ਹੈ ਜਿਨਾਂ ਦੇ ਘਰ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਸਨ। ਉਹਨਾਂ ਨੇ ਕਿਹਾ ਕਿ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਸੈਂਪਲ ਜਾਂਚ ਲਈ ਚੰਡੀਗੜ੍ਹ ਦੀ ਲੈਬੋਰਟਰੀ ਵਿਖੇ ਭੇਜੇ ਜਾ ਰਹੇ ਹਨ। ਉਹਨਾਂ ਆਖਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 1500 ਮਰੀਜ਼ਾਂ ਨੂੰ ਚੈੱਕ ਕਰਕੇ ਲੋੜੀਂਦੀਆਂ ਦਵਾਈਆਂ ਮੁਫਤ ਦਿੱਤੀਆਂ ਗਈਆਂ ਹਨ ਜਦਕਿ ਪਸ਼ੂ ਪਾਲਣ ਵਿਭਾਗ ਦੀਆਂ ਵੀ 14 ਟੀਮਾਂ ਜਿਲੇ ਵਿੱਚ ਕਾਰਜਸ਼ੀਲ ਹਨ।
ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰੈਸਕਿਊ ਟੀਮਾਂ ਵੱਲੋਂ ਹੁਣ ਤੱਕ 2000 ਤੋਂ ਵੱਧ ਲੋਕਾਂ ਨੂੰ ਹੜ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢਿਆ ਗਿਆ ਹੈ। ਇਸ ਤੋਂ ਬਿਨਾਂ ਪ੍ਰਭਾਵਿਤ ਲੋਕਾਂ ਨੂੰ 2300 ਬੈਗ ਕੈਟਲ ਫੀਡ ਦੇ ਵੀ ਪ੍ਰਭਾਵਿਤ ਪਿੰਡਾਂ ਵਿੱਚ ਵੰਡਣ ਲਈ ਭੇਜੇ ਗਏ ਹਨ। ਉਹਨਾਂ ਦੱਸਿਆ ਕਿ ਜਲਾਲਾਬਾਦ ਹਲਕੇ ਦੇ ਵੀ ਕੁਝ ਪਿੰਡਾਂ ਵਿੱਚ ਪਾਣੀ ਦਾ ਅਸਰ ਆਇਆ ਹੈ ਪਰ ਇੱਥੇ ਸਥਿਤੀ ਫਾਜ਼ਿਲਕਾ ਦੇ ਮੁਕਾਬਲੇ ਬਿਹਤਰ ਹੈ । ਉਹਨਾਂ ਕਿਹਾ ਕਿ ਇੱਥੇ ਵੀ ਰਾਸ਼ਨ ਕਿੱਟਾਂ ਅਤੇ ਤ੍ਰਿਪਾਲਾਂ ਦੀ ਵੰਡ ਕੀਤੀ ਗਈ ਹੈ ।
ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਹਰ ਲੋੜਵੰਦ ਵਿਅਕਤੀ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ ਨੇ ਕੈਬਨਿਟ ਮੰਤਰੀ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸਡੀਐਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ ਵੀ ਹਾਜ਼ਰ ਸਨ।

Have something to say? Post your comment

 

More in Majha

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਕੀਤਾ ਕਾਬੂ

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ