Friday, October 17, 2025

Chandigarh

ਜਿਊਲਰ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ

August 30, 2025 06:10 PM
SehajTimes

ਜਿਊਰਲ ਹਮਲੇ ਸਬੰਧੀ ਮਾਮਲੇ ਵਿੱਚ ਕੀਤੀ ਗਈ ਇਹ ਤੀਜੀ ਗ੍ਰਿਫ਼ਤਾਰੀ ਹੈ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਜਿਊਲਰ ਹਮਲੇ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਰੋਸ਼ਨ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ। ਜਾਣਕਾਰੀ ਅਨੁਸਾਰ, 14 ਅਗਸਤ, 2025 ਨੂੰ ਸ਼ਾਮ 6 ਵਜੇ ਦੇ ਕਰੀਬ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਜਿਊਲਰੀ ਸ਼ਾਪ ਦੇ ਮਾਲਕ 'ਤੇ ਗੋਲੀਬਾਰੀ ਕੀਤੀ ਸੀ ਅਤੇ ਇਸ ਹਮਲੇ ਦੌਰਾਨ ਦੁਕਾਨ ਮਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ੂਟਰਾਂ ਨੇ ਵਿਦੇਸ਼ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਇਸ਼ਾਰਿਆਂ ‘ਤੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਏਜੀਟੀਐਫ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਾ ਦੇ ਪਿੰਡ ਮਨਸੂਰ ਦੇਵਾ ਵਿੱਚ ਝਟਰਾ ਰੋਡ 'ਤੇ ਨਹਿਰ ਦੇ ਪੁਲ ਤੋਂ ਦੋਸ਼ੀ ਜਗਰੋਸ਼ਨ ਨੂੰ ਗ੍ਰਿਫ਼ਤਾਰ ਕਰ ਲਿਆ। ਏਡੀਜੀਪੀ ਨੇ ਦੱਸਿਆ ਕਿ ਜਗਰੋਸ਼ਨ ਜਿਊਲਰ ਹਮਲੇ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਤੀਜਾ ਦੋਸ਼ੀ ਹੈ ਅਤੇ ਉਹ ਇਸ ਹਮਲੇ ਵਿੱਚ ਮੁੱਖ ਸ਼ੂਟਰ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ, ਦੋ ਹੋਰ ਦੋਸ਼ੀਆਂ, ਜਿਨ੍ਹਾਂ ਦੀ ਪਛਾਣ ਹਰਜੀਤ ਉਰਫ ਜੀਤਾ ਅਤੇ ਸਨਮੁਖ ਉਰਫ ਸੰਨੀ ਵਜੋਂ ਹੋਈ ਹੈ, ਨੂੰ ਏਜੀਟੀਐਫ ਦੀਆਂ ਟੀਮਾਂ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਸਬੰਧੀ, ਐਫਆਈਆਰ ਨੰਬਰ 87 ਮਿਤੀ 15.08.2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109 ਅਤੇ 309 (6) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਜ਼ੀਰਾ ਵਿਖੇ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Have something to say? Post your comment

 

More in Chandigarh

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ