ਡੇਰਾਬੱਸੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦੀ ਈ ਕੇ ਵਾਈ ਸੀ ਅਤੇ ਹੋਰ ਸ਼ਰਤਾਂ ਦੇ ਅਧਾਰ ਤੇ ਮੁਫ਼ਤ ਰਾਸ਼ਨ ਦੀ ਸੁਵਿਧਾ ਖੋਹਣ ਦੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਲਏ ਸਟੈਂਡ ਦਾ ਸਮਰਥਨ ਕਰਦਿਆਂ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਵੱਖ ਵੱਖ ਥਾਵਾਂ ਤੇ ਮੀਟਿੰਗਾ ਕਰਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋੜਵੰਦ ਲੋਕਾਂ ਦੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀਆਂ ਭਾਜਪਾ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ ਅਤੇ ਇਸ ਦਾ ਹਰ ਪਲੇਟਫਾਰਮ ਤੇ ਵਿਰੋਧ ਕਰੇਗੀ।
ਉਨਾ ਕਿਹਾ ਕਿ ਅਨਾਜ ਉਤਪਾਦਨ ਨਾਲ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਲੋੜਵੰਦ ਤੇ ਗਰੀਬ ਲੋਕਾਂ ਨਾਲ ਬੇ-ਇਨਸਾਫੀ ਕਦਾਚਿੱਤ ਨਹੀਂ ਹੋਣ ਦਿੱਤੀ ਜਾਵੇਗੀ।
ਰੰਧਾਵਾ ਨੇ ਕਿਹਾ ਕਿ ਪੰਜਾਬ ਦੇਸ਼ ਤੇ ਆਏ ਹਰ ਸੰਕਟ ਵਿੱਚ ਅੱਗੇ ਹੋ ਕੇ ਲੜਾਈ ਲੜਦਾ ਆਇਆ ਹੈ। ਦੇਸ਼ ਦੀ ਆਜ਼ਾਦੀ ਚ ਕੁਰਬਾਨੀਆਂ ਦੇਣ ਤੋਂ ਲੈ ਕੇ ਦੇਸ਼ ਦਾ ਅਨਾਜ ਭੰਡਾਰ ਭਰਨ ਅਤੇ ਸਰਹੱਦਾਂ ਦੀ ਰਾਖੀ ਕਰਨ ਤੱਕ ਪੰਜਾਬੀਆਂ ਦਾ ਯੋਗਦਾਨ ਲਾ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਸ ਯੋਗਦਾਨ ਦਾ ਮੁੱਲ ਪੰਜਾਬ ਦੇ ਲੋਕਾਂ ਨਾਲ ਅਜਿਹੇ ਅਨਿਆ ਦੇ ਰੂਪ ਵਿੱਚ ਕਦੇ ਵੀ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 1.53 ਕਰੋੜ ਲਾਭਪਾਤਰੀਆਂ ਵਿੱਚੋਂ 1.29 ਕਰੋੜ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਤਸਦੀਕ ਪਹਿਲਾਂ ਹੀ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਦੀ ਤਸਦੀਕ ਲਈ 6 ਮਹੀਨੇ ਦਾ ਸਮਾਂ ਕੇਂਦਰ ਕੋਲੋਂ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਦੇ ਲੋੜਵੰਦ ਲੋਕਾਂ ਦੀਆਂ ਥਾਲੀਆਂ ਚੋਂ ਨਾ ਤਾਂ ਕੇਂਦਰ ਨੂੰ ਰੋਟੀ ਖੋਹਣ ਦੇਵੇਗੀ, ਨਾ ਹੀ ਉਨ੍ਹਾਂ ਦੇ ਚੁਲ੍ਹਿਆਂ ਦੀ ਅੱਗ ਬੁੱਝਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਜੇਕਰ ਅਨਾਜ ਉਤਪਾਦਨ ਚ ਦੇਸ਼ ਨੂੰ ਆਤਮ ਨਿਰਭਰ ਬਣਾ ਰਿਹਾ ਹੈ ਤਾਂ ਕੇਂਦਰ ਨੂੰ ਇਸ ਗੱਲ ਦੀ ਗਲਤਫਹਿਮੀ ਨਹੀਂ ਪਾਲਣੀ ਚਾਹੀਦੀ ਕਿ ਇੱਥੇ ਹਰ ਵਸਨੀਕ ਖੁਸ਼ਹਾਲ ਹੋਵੇਗਾ। ਪੰਜਾਬ ਚ ਬਹੁਤ ਸਾਰੇ ਲੋਕ ਅੱਜ ਵੀ ਜ਼ਰੂਰਤਮੰਦ ਹਨ, ਜਿਨ੍ਹਾਂ ਨੂੰ ਸਰਕਾਰ ਦੀਆਂ ਸੁਵਿਧਾਵਾਂ ਦੀ ਅਤਿਅੰਤ ਲੋੜ ਹੈ।