Sunday, October 26, 2025

National

ਫ਼ੈਕਟਰੀ ’ਚ ਲੱਗੀ ਅੱਗ ਨੇ 18 ਮਜ਼ਦੂਰਾਂ ਦੀ ਲਈ ਜਾਨ

June 08, 2021 07:49 AM
SehajTimes

ਪੁਣੇ : ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਪੁਣੇ ਦੀ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਹੁਣ ਤਕ 18 ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਫਸੇ ਹੋਣ ਦਾ ਖਦਸ਼ਾਹ ਜਤਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਇੱਕ ਕੈਮੀਕਲ ਫੈਕਟਰੀ ਨੂੰ ਅੱਗ ਲੱਗਣ ਕਾਰਨ ਇਹ ਵਾਪਰਿਆ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ ਪਰਵਾਰਾਂ ਲਈ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50 ਹਜ਼ਾਰ ਰੁਪਏ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਹੈ। ਇਹ ਫ਼ੈਕਟਰੀ ਪੁਣੇ ਦੇ ਘੋਟਾਵੜੇ ਖੇਤਰ ਵਿੱਚ ਹੈ। ਸੋਮਵਾਰ ਸ਼ਾਮ ਚਾਰ ਵਜੇ ਦੇ ਕਰੀਬ ਫ਼ੈਕਟਰੀ ਵਿੱਚ ਅੱਗ ਲੱਗੀ। ਉਸ ਵੇਲੇ ਇੱਥੇ ਕੁੱਲ 37 ਮਜ਼ਦੂਰ ਕੰਮ ਕਰ ਰਹੇ ਸਨ। ਫ਼ਾਇਰ ਬ੍ਰਿਗੇਡ ਵਿਭਾਗ ਮੁਤਾਬਕ ਕਈ ਮਜ਼ਦੂਰ ਅਜੇ ਵੀ ਲਾਪਤਾ ਹਨ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ। ਫਸੇ ਹੋਏ ਮਜ਼ਦੂਰਾਂ ਨੂੰ ਸੁਰੱਖਿਅਤ ਕੱਢਣ ਲਈ ਫੈਕਟਰੀ ਦੀਆਂ ਕੰਧਾਂ ਨੂੰ ਜੇਸੀਬੀ ਨਾਲ ਤੋੜਿਆ ਜਾ ਰਿਹਾ ਹੈ। 

Have something to say? Post your comment

 

More in National

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ