ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵੱਲੋਂ ਪਠਾਨਕੋਟ ਹੜ ਪ੍ਰਭਾਵਿਤ ਖੇਤਰਾਂ ਲਈ ਰਾਸ਼ਨ ਕਿੱਟਾਂ, ਰਸ-ਬਿਸਕਟ ਕਿੱਟਾਂ, ਪਾਣੀ, ਆਟਾ ਤੇ ਚਾਵਲ ਰਵਾਨਾ ਕੀਤੇ ਗਏ। ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਲੋਕ ਮੁਸ਼ਕਲ ਘੜੀ ਦਾ ਸਾਹਮਣਾ ਕਰ ਰਹੇ ਹਨ ਅਤੇ ਮੁਹਾਲੀ ਵਾਸੀ ਉਨ੍ਹਾਂ ਦੇ ਨਾਲ ਖੜੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ ਪ੍ਰਭਾਵਿਤ ਜ਼ਿਲ੍ਹਿਆਂ ਦੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਤਾਂ ਜੋ ਸਮੇਂ ਸਿਰ ਮਦਦ ਪਹੁੰਚਾਈ ਜਾ ਸਕੇ। ਇਸ ਮੌਕੇ ਰਣਜੀਤ ਪਾਲ ਸਿੰਘ (ਸਕੱਤਰ, ਟਰੇਡ ਵਿੰਗ ਮਾਲਵਾ ਈਸਟ ਜ਼ੋਨ), ਤਰਲੋਚਨ ਸਿੰਘ ਮਟੌਰ (ਜ਼ਿਲਾ ਪ੍ਰਧਾਨ), ਕੁਲਦੀਪ ਸਿੰਘ ਸਮਾਣਾ, ਸਰਬਜੀਤ ਸਿੰਘ ਸਮਾਣਾ (ਕੌਂਸਲਰ), ਅਵਤਾਰ ਸਿੰਘ ਮੋਲੀ, ਗੁਰਮੀਤ ਕੌਰ (ਕੌਂਸਲਰ), ਡਾ. ਕੁਲਦੀਪ ਸਿੰਘ, ਆਰ.ਪੀ. ਸ਼ਰਮਾ, ਅਕਵਿੰਦਰ ਸਿੰਘ ਗੋਸਲ, ਹਰਵਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ ਆਦਿ ਹਾਜ਼ਰ ਸਨ।