Wednesday, December 17, 2025

Malwa

ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੇਂਦਰ ਸਰਕਾਰ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰੇ : ਪ੍ਰੋ. ਬਡੂੰਗਰ 

August 30, 2025 08:56 PM
Arvinder Singh

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਬੁਰੀ ਤਰ੍ਹਾਂ ਕੁਦਰਤ ਹੜਾਂ ਦੀ ਮਾਰ ਹੇਠ ਆ ਚੁੱਕਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਦਾ ਵੱਡੇ ਪੱਧਰ ਤੇ ਆਰਥਿਕ ਤੌਰ ਤੇ ਮਾਲੀ ਨੁਕਸਾਨ ਹੋ ਰਿਹਾ ਹੈ ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕਜ ਜਾਰੀ ਕਰੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕੁਝ ਆਰਥਿਕ ਮਦਦ ਮਿਲ ਸਕੇ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਤੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਰਾਹਤ ਦੇਣ ਦੇ ਕਾਰਜ ਕੀਤੇ ਜਾ ਰਹੇ ਹਨ ਵਿਸ਼ੇਸ਼ ਕੈਂਪ ਲਗਾ ਕੇ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਲੰਗਰਾਂ ਦਾ ਵੀ ਲੋੜਵੰਦ ਲੋਕਾਂ ਤੱਕ ਪਹੁੰਚਾ ਕੇ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਦੁੱਖ ਦੀ ਘੜੀ ਵਿੱਚ ਹਰੇਕ ਲੋੜਵੰਦ ਦੀ ਮਦਦ ਲਈ ਅੱਗੇ ਹੋ ਕੇ ਸਹਾਇਤਾ ਕਰਦੀ ਆ ਰਹੀ ਹੈ। ਪ੍ਰੋਫੈਸਰ ਬਡੂੰਗਰ ਨੇ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਵੱਖੋ ਵੱਖ ਜਥੇਬੰਦੀਆਂ ਦਾ ਵੀ ਧੰਨਵਾਦ ਕੀਤਾ ਹੈ ਜੋ ਔਖੇ ਸਮੇਂ ਵਿੱਚ ਲੋੜਵੰਦ ਦੇ ਲੋਕਾਂ ਦੀ ਮਦਦ ਲਈ ਅੱਗੇ ਆ ਕੇ ਸਹਾਇਤਾ ਕਰ ਰਹੇ ਹਨ। 

Have something to say? Post your comment