ਪਟਿਆਲਾ : ਸ੍ਰੀ ਨਵਜੋਤ ਸਿੰਘ ਧਾਲੀਵਾਲ ਜੀ ਨੇ ਪਟਿਆਲਾ ਦੇ ਜ਼ਿਲ੍ਹਾ ਸਪੋਰਟਸ ਅਫਸਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸਰੀਰਿਕ ਸਿੱਖਿਆ ਅਧਿਆਪਕਾਂ ਵੱਲੋਂ ਸ੍ਰੀ ਨਵਜੋਤ ਸਿੰਘ ਧਾਲੀਵਾਲ ਜੀ ਦਾ ਪਟਿਆਲਾ ਦੇ ਜ਼ਿਲ੍ਹਾ ਸਪੋਰਟਸ ਅਫਸਰ ਬਣਨ ਤੇ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਨੇ ਕਿਹਾ ਕਿ ਸ੍ਰੀ ਨਵਜੋਤ ਸਿੰਘ ਧਾਲੀਵਾਲ ਜੀ ਦੇ ਜ਼ਿਲ੍ਹਾ ਸਪੋਰਟਸ ਅਫਸਰ ਬਣਨ ਨਾਲ ਪਟਿਆਲੇ ਜ਼ਿਲ੍ਹਾ ਵਿੱਚ ਖੇਡਾਂ ਦਾ ਪੱਧਰ ਹੋਰ ਵੀ ਉੱਚਾ ਹੋਵੇਗਾ। ਇਸ ਮੌਕੇ ਤੇ ਸ੍ਰੀ ਹਰੀਸ਼ ਸਿੰਘ ਰਾਵਤ, ਸ੍ਰੀ ਸ਼ਸ਼ੀ ਮਾਨ, ਸ੍ਰੀ ਮਨਪ੍ਰੀਤ ਸਿੰਘ, ਸ੍ਰੀਮਤੀ ਹਰਦੀਪ ਕੌਰ, ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਮੋਂਟੀ ਅਤੇ ਹੋਰ ਮੋਜੂਦ ਸਨ।