ਮਹਿਲ ਕਲਾਂ : ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗੁੰਮਟੀ ਵਿਚ ਬਾਰਿਸ਼ ਕਾਰਨ ਖੇਤਾਂ ਵਿਚ ਇਕੱਠੇ ਹੋਏ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਐੱਸ.ਡੀ.ਐੱਮ. ਮਹਿਲ ਕਲਾਂ ਜੁਗਰਾਜ ਸਿੰਘ ਕਾਹਲੋਂ ਨੇ ਦੌਰਾ ਕੀਤਾ। ਖੇਤਾਂ ਵਿਚ ਖੜ੍ਹੇ ਬਾਰਿਸ਼ ਦੇ ਪਾਣੀ ਨੂੰ ਦੇਖਦਿਆਂ ਐੱਸ.ਡੀ.ਐੱਮ. ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਤੁਰੰਤ ਨਿਕਾਸੀ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ।ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਐੱਸ.ਡੀ.ਐੱਮ. ਕਾਹਲੋਂ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਯਤਨਸ਼ੀਲ ਹੈ। ਕਿਸੇ ਵੀ ਐਮਰਜੈਂਸੀ ਜਾਂ ਹੜ੍ਹ ਸਬੰਧੀ ਸਥਿਤੀ ਵਿੱਚ ਲੋਕ ਤੁਰੰਤ ਸੰਪਰਕ ਕਰ ਸਕਦੇ ਹਨ।